Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਕੇਸਧਾਰੀ ਯੋਗ ਵਿਅਕਤੀ ਨੂੰ ਵੱਧ ਤੋਂ ਵੱਧ ਵੋਟਾਂ ਬਣਾਉਣ ਲਈ ਪ੍ਰੇਰਿਤ ਕਰਨ

August 05, 2024 12:59 PM
ਅਸ਼ਵਨੀ ਸੋਢੀ

16 ਸਤੰਬਰ 2024 ਤੱਕ ਬਣਾਇਆ ਜਾ ਸਕਦੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਵੋਟਾਂ-ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਪ੍ਰਧਾਨ/ਹੈਡ ਗ੍ਰੰਥੀਆਂ ਨੂੰ ਅਪੀਲ ,ਕੇਸਧਾਰੀ ਯੋਗ ਵਿਅਕਤੀ ਨੂੰ ਵੱਧ ਤੋਂ ਵੱਧ ਵੋਟਾਂ ਬਣਾਉਣ ਲਈ ਪ੍ਰੇਰਿਤ ਕਰਨ

ਕਿਹਾ , ਯੋਗ ਕੇਸਾਧਾਰੀ ਵਿਅਕਤੀ ਆਪਣੀ ਵੋਟ ਬਣਵਾਉਣ ਲਈ ਅੱਗੇ ਆਉਂਣ,ਵਿਸ਼ੇਸ ਕੈਪਾਂ ਦਾ ਲਾਭ ਉਠਾਉਣ

ਮਾਲੇਰਕੋਟਲਾ : ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦੱਸਿਆ ਕਿ ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸਿੱਖ ਗੁਰਦੁਆਰਾ ਬੋਰਡ ਚੋਣ ਨਿਯਮਾਵਲੀ 1959 ਅਧੀਨ ਗੁਰਦੁਆਰਾ ਵੋਟਰ ਸੂਚੀ ਦੀ ਤਿਆਰੀ ਦਾ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ ਸੋਧੇ ਸ਼ਡਿਊਲ ਅਨੁਸਾਰ ਮਿਤੀ 16 ਸਤੰਬਰ 2024 ਤੱਕ ਵੋਟਾਂ ਦੀ ਰਜਿਸਟਰੇਸ਼ਨ ਕੀਤੀ ਜਾਣੀ ਹੈ ਅਤੇ ਇਸ ਸਬੰਧੀ ਵੋਟਰਾਂ ਤੋਂ ਵੋਟ ਰਜਿਸਟਰੇਸ਼ਨ ਦੇ ਫਾਰਮ ਪ੍ਰਾਪਤ ਕਰਨ ਲਈ ਜ਼ਿਲ੍ਹਾ ਮਾਲੇਰਕੋਟਲਾ ਦੇ ਸਮੂਹ ਪਿੰਡਾਂ ਅਤੇ ਸ਼ਹਿਰੀ ਖੇਤਰ ਵਿੱਚ ਵਿਸ਼ੇਸ ਕੈਂਪ ਸਾਂਝੇ ਸਥਾਨਾਂ ਲਗਾਏ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਹਰੇਕ 21 ਸਾਲ ਤੋਂ ਵੱਧ ਉਮਰ ਦਾ ਕੇਸਾਧਾਰੀ ਸਿੱਖ ਜੋ ਆਪਣੇ ਦਾੜ੍ਹੀ ਜਾਂ ਕੇਸਾਂ ਨੂੰ ਨਾ ਕੱਟਦਾ ਹੋਵੇ ਜਾਂ ਸ਼ੇਵ ਨਾ ਕਰਦਾ ਹੋਵੇ ਅਤੇ ਸਿਗਰਟ, ਸ਼ਰਾਬ ਨਾ ਪੀਂਦਾ ਹੋਵੇ ਅਤੇ ਮਾਸ ਦਾ ਸੇਵਨ ਨਾ ਕਰਦਾ ਹੋਵੇ ਜਿੱਥੇ ਉਹ ਰਹਿੰਦਾ ਹੈ, ਸਬੰਧਤ ਗੁਰਦੁਆਰਾ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਲਈ ਫਾਰਮ ਨੰ.1 (ਕੇਸਾਧਾਰੀ ਸਿੱਖ ਲਈ) ਭਰ ਕੇ ਪਿੰਡਾਂ/ਸ਼ਹਿਰਾਂ ਵਿੱਚ ਪਟਵਾਰੀਆਂ, ਬੀ.ਐਲ.ਓ, ਡੈਜ਼ੀਗਨੇਟਿਡ ਕਰਮਚਾਰੀਆਂ ਨੂੰ ਦੇ ਸਕਦਾ ਹੈ। ਵੋਟ ਬਣਾਉਣ ਵਾਲੇ ਵਿਅਕਤੀ ਦੀ ਆਸਥਾ ਸਿੱਖ ਧਰਮ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਵਿੱਚ ਪੈਂਦੇ ਗੁਰਦੁਆਰਾ ਚੋਣ ਹਲਕਾ 48 ਮਾਲੇਰਕੋਟਲਾ, 49 ਅਮਰਗੜ੍ਹ ਲਈ ਯੋਗ ਵੋਟਰ ਆਪਣੇ ਖੇਤਰ ਦੇ ਪਟਵਾਰੀ/ਡੈਜੀਗਨੇਟਿਡ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਫਾਰਮ ਜਮ੍ਹਾਂ ਕਰਵਾਉਣ ਲਈ 04 ਅਗਸਤ 2024 ਵਿਸ਼ੇਸ਼ ਕੈਂਪ ਵੀ ਲਗਾਏ ਜਾ ਰਹੇ ਹਨ। ਉਨ੍ਹਾਂ ਜ਼ਿਲ੍ਹੇ ਦੇ ਵੋਟਾਂ ਬਣਾਉਣ ਲਈ ਯੋਗ ਵਸਨੀਕਾਂ ਨੂੰ ਅਪੀਲ ਕੀਤੀ ਕਿ ਗੁਰਦੁਆਰਾ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਨ ਲਈ ਫਾਰਮ ਨੰਬਰ 1 ਭਰ ਕੇ ਤੁਰੰਤ ਸਬੰਧਤ ਕਰਮਚਾਰੀ/ਦਫ਼ਤਰ ਵਿੱਚ ਦੇਣ ਅਤੇ ਵੋਟਰ ਰਜਿਸਟਰੇਸ਼ਨ ਦੀ ਇਸ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਤਾਂ ਜੋ ਜ਼ਿਲ੍ਹਾ ਪ੍ਰਸ਼ਾਸਨ ਦੇ ਇਸ ਅਹਿਮ ਕੰਮ ਵਿੱਚ ਆਪਣੀ ਭਾਗੀਦਾਰੀ ਯਕੀਨੀ ਬਣਾਈ ਜਾਵੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਪ੍ਰਧਾਨ/ਹੈਡ ਗ੍ਰੰਥੀਆਂ ਨੂੰ ਸਿੱਖ ਧਰਮ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਆਸਥਾ ਰੱਖਣ ਵਾਲੇ ਕੇਸਧਾਰੀ ਵਿਅਕਤੀ ਨੂੰ ਵੱਧ ਤੋਂ ਵੱਧ ਵੋਟਾਂ ਬਣਾਉਣ ਲਈ ਪ੍ਰੇਰਿਤ ਕਰਨ ਲਈ ਕਿਹਾ। ਡਿਪਟੀ ਕਮਿਸ਼ਨਰ ਕੇਸਾਧਾਰੀ ਸਿੱਖ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੱਗਣ ਵਾਲੇ ਵਿਸ਼ੇਸ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।

 

Have something to say? Post your comment

 

More in Malwa

ਵਿਧਾਇਕ ਜੌੜਾਮਾਜਰਾ ਨੇ ਕਲਿਆਣ ਤੇ ਗਾਜੀਪੁਰ ਵਿਖੇ ਮੁੱਖ ਮੰਤਰੀ ਖੇਡ ਦੇ ਮੈਦਾਨ ਕੀਤੇ ਲੋਕ ਅਰਪਣ

ਸਿਹਤ ਮੰਤਰੀ ਮਿਉਂਸਪਲ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਹੋਏ ਰੂਬਰੂ*

ਹਰਚੰਦ ਸਿੰਘ ਬਰਸਟ ਵੱਲੋਂ ਵਲੰਟੀਅਰਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਘਰ-ਘਰ ਪਹੁੰਚਾਉਣ ਦਾ ਸੱਦਾ

ਪਿੰਡ ਅਕਬਰਪੁਰ ਅਫਗਾਨਾਂ ਵਿਖੇ ਦਹੇਜ ਦੀ ਬਲੀ ਚਡ਼ੀ ਇੱਕ ਹੋਰ ਅਬਲਾ

ਹਲਕਾ ਧਰਮਕੋਟ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ

ਜਨਗਣਨਾ 2027 ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਜ਼ਿਕਰ ਨਾ ਹੋਣ ’ਤੇ ਰੋਸ

ਗੁਰਸ਼ਰਨ ਕੌਰ ਰੰਧਾਵਾ ਨੇ ਪਰਿਵਾਰ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਸਪਾਰਕਲਿੰਗ ਕਿਡਜ਼ ਵੱਲੋਂ ਪ੍ਰੈਸ ਆਜ਼ਾਦੀ ਦਿਵਸ ਮੌਕੇ ਪੱਤਰਕਾਰਾਂ ਦਾ ਸਨਮਾਨ

ਕੰਕਰੀਟ ਮਿਕਸਰ ਪਲਾਂਟ ਵਿਰੁਧ ਚਲ ਰਹੇ ਧਰਨੇ 'ਚ ਪੁੱਜੇ ਸਾਬਕਾ ਮੁੱਖ ਮੰਤਰੀ ਚੰਨੀ ਬਾਰਿਸ਼ ਦੇ ਬਾਵਜੂਦ ਕੰਕਰੀਟ ਮਿਕਸਰ ਪਲਾਂਟ ਢੰਗਰਾਲੀ ਵਿਰੁੱਧ ਧਰਨਾ 11 ਵੇਂ ਦਿਨ ਜਾਰੀ

ਅਗਨਜਨੀ ਦੀ ਘਟਨਾ ਦਾ ਸ਼ਿਕਾਰ ਗਊਸ਼ਾਲਾ ਦਾ ਵਿੱਤ ਮੰਤਰੀ ਚੀਮਾ ਵੱਲੋਂ ਦੌਰਾ