Saturday, January 03, 2026
BREAKING NEWS

Malwa

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਕਰਵਾਇਆ ਵਿਸ਼ੇਸ਼ ਭਾਸ਼ਣ

August 06, 2024 02:12 PM
SehajTimes

ਪਟਿਆਲਾ  : ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਵੱਲੋਂ ਇੱਥੇ ਸਥਾਪਿਤ 'ਇੰਗਲਿਸ਼ ਲਿਟਰੇਰੀ ਸੋਸਾਇਟੀ' ਦੀ ਅਗਵਾਈ ਹੇਠ 'ਟੂਵਾਰਡਜ਼ ਐਨ ਅੰਡਰਸਟੈਂਡਿੰਗ ਆਫ਼ ਦਲਿਤ ਐਸਥੈਟਿਕਸ: ਟੈਕਸਟਸ ਐਂਡ ਕੰਟੈਕਸਟਸ' ਵਿਸ਼ੇ 'ਤੇ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਇਹ ਭਾਸ਼ਣ ਦਿੱਲੀ ਯੂਨੀਵਰਸਿਟੀ ਦਿੱਲੀ ਦੇ ਅੰਗਰੇਜ਼ੀ ਵਿਭਾਗ ਤੋਂ ਪੁੱਜੇ ਡਾ. ਰਾਜ ਕੁਮਾਰ ਨੇ ਦਿੱਤਾ। ਵਿਭਾਗ ਮੁਖੀ ਡਾ. ਜਯੋਤੀ ਪੁਰੀ ਨੇ ਸਵਾਗਤੀ ਸ਼ਬਦਾਂ ਦੌਰਾਨ ਦੱਸਿਆ ਕਿ ਪ੍ਰੋਫੈਸਰ ਰਾਜ ਕੁਮਾਰ ਪਿਛਲੇ ਲੰਬੇ ਸਮੇਂ ਤੋਂ ਦਲਿਤ ਸਾਹਿਤ, ਅੰਗਰੇਜ਼ੀ ਵਿੱਚ ਭਾਰਤੀ ਲੇਖਣ, ਉੜੀਆ ਸਾਹਿਤ ਅਤੇ ਉੱਤਰ-ਬਸਤੀਵਾਦੀ ਅਧਿਐਨਾਂ 'ਤੇ ਕੇਂਦਰਿਤ ਆਪਣਾ ਅਕਾਦਮਿਕ ਕਾਰਜ ਕਰ ਰਹੇ ਹਨ।

 

ਡਾ. ਰਾਜ ਕੁਮਾਰ ਨੇ ਆਪਣੇ ਆਪਣੇ ਭਾਸ਼ਣ ਰਾਹੀਂ ਦਲਿਤ ਸੁਹਜ ਸ਼ਾਸਤਰ ਦੇ ਇਤਿਹਾਸ ਨੂੰ ਦਰਸਾਉਂਦਿਆਂ ਦੱਸਿਆ ਕਿ ਕਿਵੇਂ ਯੁੱਗਾਂ ਤੋਂ ਪ੍ਰਚਲਿਤ ਜਾਤੀ ਕਾਨੂੰਨ ਅਤੇ ਰੀਤੀ-ਰਿਵਾਜ ਦਲਿਤਾਂ, ਖਾਸ ਕਰਕੇ ਔਰਤਾਂ ਨੂੰ ਸਿੱਖਿਆ ਤੋਂ ਵਾਂਝਾ ਰਖਦੇ ਰਹੇ ਹਨ। ਉਨ੍ਹਾਂ ਜੋਤੀਬਾ ਫੂਲੇ ਅਤੇ ਡਾ. ਭੀਮ ਰਾਓ ਅੰਬੇਡਕਰ ਵਰਗੇ ਜਾਤ-ਪਾਤ ਵਿਰੋਧੀ ਬੁੱਧੀਜੀਵੀਆਂ ਦੇ ਅਥਾਹ ਯੋਗਦਾਨ ਬਾਰੇ ਵਿਸ਼ੇਸ਼ ਤੌਰ ਉੱਤੇ ਜ਼ਿਕਰ ਕੀਤਾ। ਉਨ੍ਹਾਂ ਕਵਿਤਾ, ਗਲਪ, ਸਵੈ-ਜੀਵਨੀ ਅਤੇ ਆਲੋਚਨਾ ਸਮੇਤ ਵੱਖ-ਵੱਖ ਸਾਹਿਤਕ ਰੂਪਾਂ ਵਿਚਲੇ ਦਲਿਤ ਸੁਹਜ ਸ਼ਾਸਤਰ ਉੱਤੇ ਵੀ ਵਿਚਾਰ ਕੀਤਾ। ਉਨ੍ਹਾਂ ਕਿਹਾ ਕਿ ਸਾਡੀ ਸਾਹਿਤਕ ਆਲੋਚਨਾ ਦਲਿਤ ਜੀਵਨ ਅਤੇ ਦਲਿਤ ਸੰਵੇਦਨਾ ਨਾਲ ਨਿਆਂ ਨਹੀਂ ਕਰ ਸਕਦੀ।

 

ਅਜ਼ਾਦੀ ਅਤੇ ਬਰਾਬਰੀ ਦੀ ਸੰਭਾਵਨਾ ਦੇ ਸੰਦਰਭ ਵਿੱਚ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਦਲਿਤ ਨਾ ਸਿਰਫ਼ ਜਾਤ ਦੇ ਖਾਤਮੇ ਲਈ ਖੜ੍ਹੇ ਹਨ, ਸਗੋਂ ਸਨਮਾਨ ਅਤੇ ਸਵੈ-ਮਾਣ ਨਾਲ ਜੀਣ ਦੇ ਅਧਿਕਾਰ ਲਈ ਵੀ ਖੜ੍ਹੇ ਹਨ। ਭਾਸ਼ਣ ਉਪਰੰਤ ਦਰਸ਼ਕਾਂ ਵੱਲੋਂ ਸਵਾਲ ਪੁੱਛ ਕੇ ਸੰਵਾਦ ਰਚਾਇਆ ਗਿਆ। ਅੰਗਰੇਜ਼ੀ ਦੇ ਸਾਬਕਾ ਪ੍ਰੋਫ਼ੈਸਰ ਅਤੇ ਭਾਸ਼ਾਵਾਂ ਦੇ ਸਾਬਕਾ ਡੀਨ ਡਾ. ਰਾਜੇਸ਼ ਕੁਮਾਰ ਸ਼ਰਮਾ ਨੇ ਇਸ ਮੌਕੇ ਆਪਣੇ ਵਿਚਾਰਾਂ ਨਾਲ਼ ਪ੍ਰਸ਼ਨ-ਉੱਤਰ ਸੈਸ਼ਨ ਦੀ ਸ਼ੁਰੂਆਤ ਕੀਤੀ। ਸਮੁੱਚੇ ਪ੍ਰੋਗਰਾਮ ਦਾ ਸੰਚਾਲਨ ਇਸ ਪ੍ਰੋਗਰਾਮ ਦੀ ਕੋਆਰਡੀਨੇਟਰ ਡਾ. ਮੋਨਿਕਾ ਸੱਭਰਵਾਲ ਨੇ ਕੀਤਾ।

Have something to say? Post your comment

 

More in Malwa

ਐਸਡੀਐਮ ਨੇ ਲਾਊਡ ਸਪੀਕਰਾਂ ਦੀ ਆਵਾਜ਼ ਨਿਰਧਾਰਤ ਸੀਮਾ ਵਿੱਚ ਰੱਖਣ ਦੇ ਦਿਤੇ ਆਦੇਸ਼ 

ਓਬੀਸੀ ਫਰੰਟ ਦਾ ਵਫ਼ਦ ਚੇਅਰਮੈਨ ਡਾਕਟਰ ਥਿੰਦ ਨੂੰ ਮਿਲਿਆ 

30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਨਵੇਂ ਵਰ੍ਹੇ ਦੇ ਪਹਿਲੇ ਦਿਨ ਸੁਨਾਮ ਨੂੰ ਮਿਲਿਆ 55 ਕਰੋੜ ਰੁਪਏ ਦਾ ਤੋਹਫ਼ਾ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੀਵਰੇਜ਼ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ 

ਸਾਹਿਬਜ਼ਾਦਿਆਂ ਦੀ ਯਾਦ 'ਚ ਟੇਕਸੀ ਸਟੈਂਡ ਵੱਲੋਂ ਪਿੰਡ ਸੰਦੌੜ ਵਿਖੇ ਚਾਹ ਦਾਲ ਰੋਟੀ ਦਾ ਲੰਗਰ ਲਗਾਇਆ ਗਿਆ

ਮੰਤਰੀ ਅਮਨ ਅਰੋੜਾ ਨੇ ਸੜਕ ਦਾ ਰੱਖਿਆ ਨੀਂਹ ਪੱਥਰ 

ਨਵੇਂ ਸਾਲ ਮੌਕੇ ਸ਼੍ਰੀ ਰਾਮ ਆਸ਼ਰਮ ਮੰਦਰ 'ਚ ਸਮਾਗਮ ਆਯੋਜਿਤ 

ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦੀ ਮੌਤ

ਚਾਰੇ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਅਤੇ ਸਮੂਹ ਸਿੰਘਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਪ੍ਰਕਾਸ਼ ਕੁਟੀਆ ਪਿੰਡ ਮਹੌਲੀ ਖੁਰਦ ਵਿਖੇ ਨਗਰ ਕੀਰਤਨ ਆਯੋਜਿਤ