Wednesday, September 17, 2025

Malwa

73ਵੇਂ ਵਨਮਹੋਤਸਵ ਮੌਕੇ ਪੌਦੇ ਲਗਾਏ ਗਏ

August 06, 2024 03:21 PM
SehajTimes

ਜ਼ਿਲ੍ਹਾ ਬਰਨਾਲਾ 'ਚ 5 ਲੱਖ ਤੋਂ ਵੱਧ ਪੌਦੇ ਲਗਾਏ ਜਾਣਗੇ, ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਚੇਅਰਮੈਨ ਨਗਰ ਸੁਧਾਰ ਟਰੱਸਟ, ਉੱਪ ਮੰਡਲ ਮੈਜਿਸਟ੍ਰੇਟ ਵੱਲੋਂ ਵਨਮਹੋਤਸਵ ਮੌਕੇ ਪੌਦੇ ਲਗਾਏ ਗਏ

ਬਰਨਾਲਾ : ਸੂਬੇ 'ਚ ਹਰਿਆਲੀ ਵਧਾਉਣ ਲਈ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਅੱਜ 73ਵਾਂ ਵਨਮਹੋਤਸਵ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੌਦੇ ਲਗਾ ਕੇ ਮਨਾਇਆ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਗੁਰਦੀਪ ਸਿੰਘ ਬਾਠ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ਼੍ਰੀ ਰਾਮ ਤੀਰਥ ਮੰਨਾ ਅਤੇ ਉੱਪ ਮੰਡਲ ਮੈਜਿਸਟ੍ਰੇਟ ਬਰਨਾਲਾ ਅਤੇ ਮਹਿਲ ਕਲਾਂ ਸ. ਸਤਵੰਤ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੌਦੇ ਲਗਾਏ। ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਰਨਾਲਾ 'ਚ 5 ਲੱਖ ਬੂਟੇ ਇਸ ਸਾਲ ਲਗਾਏ ਜਾਣਗੇ ਤਾਂ ਜੋ ਵਾਤਾਵਰਣ ਨੂੰ ਸੁਰੱਖਿਅਤ ਰੱਖਿਆ ਜਾ ਸਕੇ।
ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ. ਗੁਰਦੀਪ ਸਿੰਘ ਬਾਠ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਭਰ ਵਿਚ ਹਰਿਆਲੀ ਵਧਾਉਣ ਲਈ ਵਚਨਬੱਧ ਹੈ ਜਿਸ ਤਹਿਤ ਢੁੱਕਵੀਆਂ ਥਾਵਾਂ ਉੱਤੇ ਪੌਦੇ ਲਗਾਏ ਜਾ ਰਹੇ ਹਨ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਨਾਲ ਹੀ ਉਨ੍ਹਾਂ ਦੀ ਸੰਭਾਲ ਵੀ ਕਰਨ। ਚੇਅਰਮੈਨ ਨਗਰ ਸੁਧਾਰ ਟਰੱਸਟ ਸ਼੍ਰੀ ਰਾਮ ਤੀਰਥ ਮੰਨਾ ਨੇ ਕਿਹਾ ਕਿ ਪੌਦੇ ਲਗਾ ਕੇ ਅਸੀਂ ਨਾ ਸਿਰਫ ਆਪਣਾ ਅੱਜ ਸੰਵਾਰ ਰਹੇ ਹਨ ਬਲਕਿ ਆਉਣ ਵਾਲਿਆਂ ਪੀੜ੍ਹੀਆਂ ਲਈ ਵੀ ਚੰਗੀ ਸੇਧ ਛੱਡ ਰਹੇ ਹਾਂ।
ਇਸ ਮੌਕੇ ਮੁੱਖ ਮੰਤਰੀ ਫ਼ੀਲਡ ਅਫ਼ਸਰ ਸ਼੍ਰੀ ਰਾਜਨ ਅਤੇ ਵੱਖ ਵੱਖ ਵਿਭਾਗਾਂ ਦੇ ਅਫ਼ਸਰ ਅਤੇ ਕਰਮਚਾਰੀ ਹਾਜ਼ਰ ਸਨ ।

Have something to say? Post your comment

 

More in Malwa

ਪੰਜਾਬ ਤੇ ਕਿਸਾਨੀ ਦੀਆਂ ਮੰਗਾਂ ਨੂੰ ਲੈ ਕੇ ਬੀਕੇਯੂ ਲੱਖੋਵਾਲ ਦੇ ਵਫਦ ਨੇ ਕੇਂਦਰੀ ਮੰਤਰੀ ਐਸ.ਪੀ.ਸਿੰਘ ਬਗੇਲ ਨਾਲ ਕੀਤੀ ਮੁਲਾਕਾਤ : ਦੌਲਤਪੁਰਾ

ਡੀ.ਸੀ. ਦਫ਼ਤਰ ਇੰਪਲਾਇਜ਼ ਯੂਨੀਅਨ, ਮਾਲੇਰਕੋਟਲਾ ਨੇ 100 ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਗੱਦੇ ਅਤੇ ਕੰਬਲ ਭੇਜੇ

ਸੰਦੀਪ ਕੌੜਾ ਦਾ ਸੁਨਾਮ ਪੁੱਜਣ ਮੌਕੇ ਕੀਤਾ ਸਨਮਾਨ

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ