Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਦੇਸ਼ ਅਤੇ ਰਾਜ ਦੇ ਹਿੱਤ ਲਈ ਪਾਰਲੀਮੈਂਟ 'ਚ ਸਰਕਾਰੀ ਅਤੇ ਵਿਰੋਧੀ ਧਿਰ ਨੂੰ ਮਿਲ ਬੈਠ ਕੇ ਗੰਭੀਰ ਰਾਸ਼ਟਰੀ ਸਮੱਸਿਆਵਾਂ ਦਾ ਹੱਲ ਕਰਨਾ ਚਾਹੀਦਾ ਹੈ : ਪ੍ਰੋ. ਬਡੁੰਗਰ 

August 06, 2024 04:36 PM
SehajTimes
ਪਟਿਆਲਾ :  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੁੰਗਰ ਨੇ ਮੌਜੂਦਾ ਸਥਿਤੀ ਤੇ ਗਹਿਰੀ  ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਦੇਸ਼ ਦੀ ਜਨਤਾ ਆਪਣੇ ਬੁਨਿਆਦੀ ਮਸਲਿਆਂ ਨੂੰ ਹੱਲ ਕਰਵਾਉਣ ਸੂਬਿਆਂ ਤੇ ਮਸਲਿਆਂ ਦੇ ਵਿਕਾਸ ਨੂੰ ਉੱਪਰ ਚੁੱਕਣ ਅਤੇ ਲੁੜੇਦੀਆਂ ਸੁਵਿਧਾਵਾਂ ਪ੍ਰਾਪਤ ਕਰਨ ਲਈ ਲੋਕਤੰਤਰਿਕ ਢੰਗ ਨਾਲ ਆਪਣੇ ਨੁਮਾਇੰਦੇ ਚੁਣਦੇ ਹਨ। ਉਹਨਾਂ ਕਿਹਾ ਕਿ ਅਫਸੋਸ ਦੀ ਗੱਲ ਹੈ ਕਿ ਮੌਜੂਦਾ ਸਮੇਂ ਦੌਰਾਨ ਗਰੀਬੀ, ਬੇਰੁਜ਼ਗਾਰੀ, ਨਸ਼ਾ ਤਸ਼ਕਰੀ, ਭ੍ਰਿਸਟਾਚਾਰ ਵਿਗੜ ਚੁੱਕਿਆ ਵਾਤਾਵਰਨ ਤੇ ਧਰਤੀ ਹੇਠਲਾ ਪਾਣੀ ਡੁੰਘਾਈ ਤੱਕ ਪਹੁੰਚਣਾ, ਸੂਬਿਆਂ ਦਾ ਆਪਸੀ ਟਕਰਾ ਅਜਿਹੇ ਅਨੇਕਾਂ ਮੁੱਦੇ ਹਨ ਲੋਕਾਂ ਦੁਆਰਾ ਚੁਣੇ ਜਾਣ ਤੇ ਮੈਂਬਰ ਪਾਰਲੀਮੈਂਟ ਬਣਨ ਉਪਰੰਤ ਸੰਸਦ ਵਿੱਚ ਚੁੱਕਿਆ ਨਹੀਂ ਜਾਂਦਾ ਜਦੋਂ ਕਿ ਇਹਨਾਂ ਬੁਨਿਆਦੀ ਮਸਲਿਆਂ ਦੇ ਹੱਲ ਸਮੇਂ ਸਿਰ ਨਿਕਲਨੇ ਚਾਹੀਦੇ ਹਨ ਤਾਂ ਹੀ ਦੇਸ਼ ਰਾਜ ਅਤੇ ਲੋਕਾਂ ਦੀ ਆਵਾਜ਼ ਨੂੰ ਬੂਰ ਪੈ ਸਕੇਗਾ। ਪ੍ਰੋਫੈਸਰ ਬਡੁੰਗਰ ਨੇ ਕਿਹਾ ਪੰਜਾਬ ਨੂੰ ਅਜੇ ਤੱਕ ਵੀ ਪੰਜਾਬ ਦਾ ਹੱਕ ਕੇਂਦਰ ਸਰਕਾਰ ਵੱਲੋਂ ਨਹੀਂ ਦਿੱਤਾ ਗਿਆ ਜਦੋਂ ਕਿ ਪੰਜਾਬ ਨੂੰ ਆਪਣੀ ਰਾਜਧਾਨੀ ਚੰਡੀਗੜ੍ਹ ਮਿਲਣੀ ਚਾਹੀਦੀ ਸੀ, ਕਿਉਂਕਿ ਚੰਡੀਗੜ੍ਹ ਪੰਜਾਬ ਦੇ ਅਨੇਕਾਂ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸ਼ਹਿਰ ਹੈ ਅਤੇ ਇੱਥੇ ਹੀ ਬੱਸ ਨਹੀਂ ਚੰਡੀਗੜ੍ਹ ਵਿੱਚ ਪੰਜਾਬ ਅਤੇ ਹਰਿਆਣਾ ਦੀ 60 ਤੇ 40 ਦੀ ਰੇਸ਼ੋ ਨੌਕਰੀਆਂ ਆਦਿ ਦੀ ਨਿਰਧਾਰਿਤ ਕੀਤੀ ਗਈ ਸੀ ਕਿ 60% ਹੱਕ ਚੰਡੀਗੜ੍ਹ ਤੇ ਪੰਜਾਬ ਦੇ ਬੁਨਿਆਦੀ ਹਿੱਤਾਂ ਦਾ ਰਹੇਗਾ ਅਤੇ 40% ਹਰਿਆਣਾ ਦਾ ਰਹੇਗਾ ਪ੍ਰੰਤੂ ਇਹਨਾਂ ਸਾਰੇ ਨਿਯਮਾਂ ਨੂੰ ਅੱਜ ਛਿੱਕੇ ਟੰਗਿਆ ਜਾ ਰਿਹਾ ਹੈ। ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਦੇਸ਼ ਅਤੇ ਰਾਜ ਦੇ ਹਿੱਤ ਲਈ  ਪਾਰਲੀਮੈਂਟ ਵਿੱਚ ਸਰਕਾਰੀ ਅਤੇ ਵਿਰੋਧੀ ਧਿਰ ਨੂੰ ਮਿਲ ਬੈਠ ਕੇ ਇਹਨਾਂ ਗੰਭੀਰ ਰਾਸ਼ਟਰੀ ਸਮੱਸਿਆਵਾਂ ਦਾ ਹੱਲ ਕਰਨਾ ਚਾਹੀਦਾ ਹੈ। 

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ