Tuesday, April 21, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸ਼ਿਕਾਇਤ ਨਿਵਾਰਣ ਰੈਂਕਿੰਗ ਵਿੱਚ ਪੰਜਾਬ ਦੇਸ਼ ਭਰ ‘ਚੋਂ ਮੋਹਰੀ

August 06, 2024 06:11 PM
SehajTimes

ਵੱਕਾਰੀ ਪ੍ਰਾਪਤੀ ਪੰਜਾਬ ਸਰਕਾਰ ਦੀ ਨਾਗਰਿਕਾਂ ਦੀਆਂ ਸਮੱਸਿਆਵਾਂ ਨੂੰ ਪ੍ਰਭਾਵੀ ਢੰਗ ਨਾਲ ਹੱਲ ਕਰਨ ਦੀ ਵਚਨਬੱਧਤਾ ਦਾ ਸਬੂਤ: ਅਮਨ ਅਰੋੜਾ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ‘ਚੋਂ ਸ਼ਿਕਾਇਤ ਨਿਵਾਰਣ ਰੈਂਕਿੰਗ ਵਿੱਚ ਦੇਸ਼ ਭਰ ‘ਚ ਮੋਹਰੀ ਸੂਬਾ ਬਣ ਕੇ ਇੱਕ ਹੋਰ ਮਹੱਤਵਪੂਰਨ ਮੀਲ ਪੱਥਰ ਹਾਸਿਲ ਕੀਤਾ ਹੈ। ਇਸ ਵਿਸ਼ੇਸ਼ ਪ੍ਰਾਪਤੀ ਬਾਰੇ ਦੱਸਦਿਆਂ ਪ੍ਰਸ਼ਾਸਨਿਕ ਸੁਧਾਰ ਤੇ ਲੋਕ ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਇਹ ਦਰਜਾਬੰਦੀ ਦੇਸ਼ ਦੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ (ਯੂ.ਟੀ.) ਦਰਮਿਆਨ ਤੁਲਨਾਤਮਕ ਮੁਲਾਂਕਣ ਲਈ ਭਾਰਤ ਸਰਕਾਰ ਵੱਲੋਂ ਵਿਕਸਤ ਕੀਤੇ ਸ਼ਿਕਾਇਤ ਨਿਵਾਰਣ ਇੰਡੈਕਸ ਦੇ ਆਧਾਰ 'ਤੇ ਕੀਤੀ ਗਈ ਹੈ। ਇਸ ਇੰਡੈਕਸ ਵਿੱਚ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਚੋਣ ਦੋ ਮੁੱਖ ਪਹਿਲੂਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਅਤੇ ਨਿਪਟਾਰੇ ਦੀ ਗੁਣਵੱਤਾ ਦੇ ਆਧਾਰ 'ਤੇ ਕੀਤੀ ਗਈ ਹੈ ਅਤੇ ਇੰਡੈਕਸ ਲਈ 1 ਜਨਵਰੀ, 2024 ਤੋਂ 30 ਜੂਨ, 2024 ਤੱਕ ਦੀ ਮਿਆਦ ਦਾ ਡਾਟਾ ਵਰਤਿਆ ਗਿਆ ਹੈ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਪ੍ਰਾਪਤੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਾਗਰਿਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਉਨ੍ਹਾਂ ਦੱਸਿਆ ਕਿ ਇਸ ਇੰਡੈਕਸ ਲਈ ਸਖ਼ਤ ਮਾਪਦੰਡ ਤਿਆਰ ਕੀਤੇ ਗਏ ਸਨ ਜਿਸ ਵਿੱਚ 30 ਦਿਨਾਂ ਦੇ ਅੰਦਰ ਸ਼ਿਕਾਇਤਾਂ ਦੇ ਨਿਪਟਾਰੇ ਦੀ ਫ਼ੀਸਦ, ਸ਼ਿਕਾਇਤਾਂ ਦੇ ਹੱਲ ਦੀ ਫ਼ੀਸਦ ਅਤੇ ਨਾਗਰਿਕ ਫੀਡਬੈਕ ਸ਼ਾਮਲ ਹਨ। ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚੋਂ ਪ੍ਰਾਪਤ 20,000 ਤੋਂ ਵੱਧ ਸ਼ਿਕਾਇਤਾਂ ਵਿੱਚੋਂ 62.27% ਸਕੋਰ ਨਾਲ ਪੰਜਾਬ ਨੇ ਸਿਖਰਲਾ ਸਥਾਨ ਮੱਲਿਆ ਹੈ। ਪ੍ਰਸ਼ਾਸਕੀ ਸੁਧਾਰ ਮੰਤਰੀ ਨੇ ਨਾਗਰਿਕਾਂ ਦੀਆਂ ਸਾਰੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਸਮਰਪਿਤ ਭਾਵਨਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਸ਼ਿਕਾਇਤਾਂ ਦੇ ਨਿਪਟਾਰੇ ਦੀ ਸਖ਼ਤ ਨਿਗਰਾਨੀ ਨੂੰ ਉੱਚ ਪੱਧਰ 'ਤੇ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਨਾਗਰਿਕ ਸਰਕਾਰ ਦੇ ਪੋਰਟਲ https://connect.punjab.gov.in ਰਾਹੀਂ ਜਾਂ ਟੋਲ-ਫ੍ਰੀ ਨੰਬਰ 1100 'ਤੇ ਕਾਲ ਕਰਕੇ ਜਾਂ ਕਿਸੇ ਵੀ ਸੇਵਾ ਕੇਂਦਰ 'ਤੇ ਪਹੁੰਚ ਕਰਕੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ।

Have something to say? Post your comment

 

More in Chandigarh

ਡੀ ਸੀ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸ਼ਿਕਾਇਤਾਂ ਦੀ ਨਿਪਟਾਰਾ ਸਥਿਤੀ ਦਾ ਜਾਇਜ਼ਾ

ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ 'ਤੇ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਕਰੇਗੀ ਸਥਾਪਤ *

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵਿਕਾਸ ਕੇਂਦਰ ਸਥਾਪਤ ਕਰਨ ਦੀ ਸੰਭਾਵਨਾ ਪੜਚੋਲਣ ਲਈ ਗਲੋਬਲ ਸੈਮੀਕੰਡਕਟਰ ਦਿੱਗਜ਼ ਐਨ.ਐਕਸ.ਪੀ. ਨੂੰ ਨਿੱਘਾ ਸੱਦਾ

ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਤੇ ਖਰੀਦ ਦੇ ਕਾਰਜ਼ ਜੋਰਾਂ ਨਾਲ ਚੱਲ ਰਹੇ : ਹਰਚੰਦ ਸਿੰਘ ਬਰਸਟ

ਡੀ ਸੀ ਵੱਲੋਂ ਸੜਕਾਂ ਦੇ ਬਲੈਕ ਸਪਾਟਾਂ ਨੂੰ ਤਰਜੀਹੀ ਆਧਾਰ ‘ਤੇ ਠੀਕ ਕਰਨ ਦੇ ਹੁਕਮ

ਵੰਸ਼ਿਕਾ ਸੂਦ ਨੇ 10ਵੀ ਵਿਚ ਪ੍ਰਾਪਤ ਕੀਤੇ 97.8 ਫੀਸਦੀ ਅੰਕ

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 728.48 ਕਰੋੜ ਰੁਪਏ ਜਾਰੀ, 1.43 ਲੱਖ ਤੋਂ ਵੱਧ ਪਰਿਵਾਰਾਂ ਨੂੰ ਮਿਲਿਆ ਸਿੱਧਾ ਲਾਭ : ਡਾ. ਬਲਜੀਤ ਕੌਰ

ਗੈਂਗਸਟਰਾਂ ’ਤੇ ਵਾਰ ਦਾ 89ਵਾਂ ਦਿਨ: ਪੰਜਾਬ ਪੁਲਿਸ ਵੱਲੋਂ 564 ਥਾਵਾਂ ’ਤੇ ਛਾਪੇਮਾਰੀ; 245 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਦਾ ਬੇਅਦਬੀ ਵਿਰੋਧੀ ਬਿੱਲ ਰਾਜਪਾਲ ਦੀ ਮਨਜ਼ੂਰੀ ਨਾਲ ਕਾਨੂੰਨ ਬਣਿਆ, ਕਮਜ਼ੋਰ ਕਾਨੂੰਨਾਂ ਅਤੇ ਸਿਆਸੀ ਪੁਸ਼ਤਪਨਾਹੀ ਦੇ ਯੁੱਗ ਦਾ ਹੋਇਆ ਅੰਤ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਰਾਜਪਾਲ ਦੀ ਪ੍ਰਵਾਨਗੀ ਪਿੱਛੋਂ ਬੇਅਦਬੀ ਵਿਰੋਧੀ ਬਿੱਲ ਪੰਜਾਬ ਵਿੱਚ ਬਣਿਆ ਕਾਨੂੰਨ : ਕੁਲਤਾਰ ਸਿੰਘ ਸੰਧਵਾਂ