Sunday, November 02, 2025

Chandigarh

ਫ਼ਲਸਤੀਨੀਆਂ ਦੀ ਨਸਲਕੁਸ਼ੀ ਪਿੱਛੇ ਅਮਰੀਕੀ ਸਾਮਰਾਜੀ ਜੁੰਡਲੀ ਦਾ ਹੱਥ

August 06, 2024 07:13 PM
SehajTimes

ਚੰਡੀਗੜ੍ਹ : ਫ਼ਲਸਤੀਨੀ ਲੋਕਾਂ ਦੀ ਬੇਰਹਿਮੀ ਨਾਲ ਹੋ ਰਹੀ ਨਸਲਕੁਸ਼ੀ ਖਿਲਾਫ਼ ਭਾਰਤੀ ਕਮਿਊਨਿਸਟ ਪਾਰਟੀ, ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ), ਭਾਰਤੀ ਕਮਿਊਨਿਸਟ ਪਾਰਟੀ (ਐਮ. ਐਲ. ਲਿਬਰੇਸ਼ਨ) ਆਇਲੂ, ਐਪਸੋ, ਸੀਟੂ, ਏਟਕ ਅਤੇ ਈਅਲ ਵਲੋਂ ਪਲਾਜ਼ਾ, ਚੰਡੀਗੜ੍ਹ ਵਿਖੇ ਵਿਸ਼ਾਲ ਰੋਸ ਰੈਲੀ ਕੀਤੀ ਗਈ। ਰੈਲੀ ਨੂੰ ਬੰਤ ਬਰਾੜ, ਸੂਬਾ ਸਕੱਤਰ, ਸੀਪੀਆਈ ਨੇ ਸੰਬੋਧਨ ਕਰਦੇ ਕਿਹਾ ਕਿ ਇਜ਼ਰਾਈਲੀ ਸਰਕਾਰ ਅਤੇ ਇਜ਼ਰਾਈਲੀ ਫੌਜ਼ ਨੇ ਫ਼ਲਸਤੀਨੀ ਲੋਕਾਂ ਦੇ ਮਾਨਵੀ ਅਧਿਕਾਰਾਂ ਨੂੰ ਮਧੋਲ ਕੇ ਰੱਖ ਦਿੱਤਾ ਹੈ। ਨਿਹੱਥੇ ਹਜ਼ਾਰਾਂ ਬੱਚੇ ਅਤੇ ਔਰਤਾਂ ਦਾ ਬੇਰਹਿਮੀ ਨਾਲ ਲੋਕ ਮਾਰੂ ਬੰਬ ਦਾਗ਼ ਦਾਗ਼ ਕੇ ਕਤਲ ਕੀਤਾ ਗਿਆ ਹੈ। ਹਸਪਤਾਲ ਅਤੇ ਸ਼ਰਨਾਰਥੀ ਕਾਫਲੇ ਵੀ ਨਹੀਂ ਬਖਸ਼ੇ ਗਏ ਇਹ ਕਿੱਥੋਂ ਦੀ ਇਨਸਾਨੀਅਤ ਅਤੇ ਇਨਸਾਫ਼ ਦਾ ਪਾਠ ਜੰਗੀ ਖੇਮਿਆਂ ਦੇ ਸਰਦਾਰ ਮਾਨਵਤਾ ਨੂੰ ਪੜ੍ਹਾ ਰਹੇ ਹਨ? ਕੀ ਜਿਊਣ ਦਾ ਹੱਕ ਸਿਰਫ਼ ਹੈਕੜਬਾਜ ਜੰਗ-ਜੂਆਂ ਨੂੰ ਹੀ ਹੈ? ਕੀ ਜੰਗ ਕਿਸੇ ਮਸਲੇ ਦਾ ਹੱਲ ਹੈ? ਆਮ ਜਨਤਾ ਨੂੰ ਘਰੋਂ ਉਜਾੜਨਾ ਤੇ ਨਸਲਕੁਸ਼ੀ ਕਰਦੇ ਹੋਏ ਫ਼ਲਸਤੀਨੀਆਂ ਦਾ ਮੁਲਕ ਹੀ ਬਰਬਾਦ ਕਰਨਾ ਕਿਸੇ ਤਰਾਂ ਵੀ ਜਾਇਜ਼ ਨਹੀਂ। ਅਸੀਂ ਸਾਰੇ ਫ਼ਲਸਤੀਨੀ ਜਨਤਾ ਨਾਲ ਗਹਿਰੀ ਸੰਵੇਦਨਾ ਵਿਅਕਤ ਕਰਦੇ ਹਾਂ।

ਦੇਵੀ ਦਿਆਲ ਸ਼ਰਮਾ ਸਾਬਕਾ ਸਕੱਤਰ ਸੀਪੀਆਈ, ਜਸਪਾਲ ਦੱਪਰ (ਵਕੀਲ ਨੇਤਾ), ਕਰਮ ਸਿੰਘ ਵਕੀਲ ਪ੍ਰਧਾਨ ਆਲ ਇੰਡੀਆ ਲਾਇਰਜ਼ ਯੂਨੀਅਨ, ਐਂਨ ਡੀ ਤਿਵਾੜੀ - ਸਕੱਤਰ (ਪੀਐਸ ਐੱਸ ਵਿਗਿਆਨਕ), ਆਸ਼ਾ ਰਾਣਾ ਐਡਵਾ ਸੂਬਾ ਉਪ ਪ੍ਰਧਾਨ, ਬਲਕਾਰ ਸਿੱਧੂ ਰੰਗਕਰਮੀ, ਜੋਬੀ ਰਫੈਲ, ਰਾਜ ਕੁਮਾਰ ਸਕੱਤਰ ਸੀਪੀਆਈ, ਮੁਹੰਮਦ ਸ਼ਹਿਨਾਜ਼ ਗੋਰਸੀ ਸਕੱਤਰ, ਸੀਪੀਆਈ (ਐਮ), ਆਰ ਐੱਲ ਮੋਦਗਿਲ ਜਨਰਲ ਸਕੱਤਰ- ਐਪਸੋ, ਸਤੀਆਵੀਰ ਸਕੱਤਰ ਏਟਕ ਅਤੇ ਸਗੀਰ ਅਹਿਮਦ ਆਇਲੂ ਨੇਤਾ ਨੇ ਹਾਜ਼ਰ ਇਕਠ ਨੂੰ ਸੰਬੋਧਨ ਕਰਦੇ ਹੋਏ ਫ਼ਲਸਤੀਨੀ ਲੋਕਾਂ ਲਈ ਹਾਅ ਦਾ ਨਾਅਰਾ ਮਾਰੀਆ ਅਤੇ ਹਮਲਾਵਰ ਇਜ਼ਰਾਈਲ ਦੀ ਨਿੰਦਾ ਕੀਤਾ। ਅੰਤ ਵਿੱਚ ਫ਼ਲਸਤੀਨੀ ਲੋਕਾਂ ਉਤੇ ਥੋਪੀ ਬੇਲੋੜੀ ਜੰਗ ਬੰਦ ਕਰਨ ਅਤੇ ਫ਼ਲਸਤੀਨ ਵਿਚ ਅਮਨ ਸ਼ਾਂਤੀ ਬਹਾਲ ਕਰਨ ਦੀ ਮੰਗ ਕਰਦੇ ਅਕਾਸ਼ ਗੁੰਜਾਊ ਨਾਅਰੇ ਲਾ ਕੇ ਰੈਲੀ ਦੀ ਸਮਾਪਤੀ ਕੀਤੀ ਗਈ। ਮੰਚ ਸੰਚਾਲਨ ਕਰਮ ਸਿੰਘ ਵਕੀਲ ਨੇ ਕੀਤਾ।

Have something to say? Post your comment

 

More in Chandigarh

ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੇ ਵਲੰਟਿਅਰਾਂ ਨੂੰ ਹਲਕਾ ਤਰਨਤਾਰਨ ਵਿਖੇ ਘਰ - ਘਰ ਜਾ ਕੇ ਪ੍ਰਚਾਰ ਕਰਨ ਲਈ ਕੀਤਾ ਪ੍ਰੇਰਿਤ

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ