Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸਾਈਬਰ ਕੈਫ਼ੇ ਦੀ ਦੁਰਵਰਤੋਂ ਰੋਕਣ ਲਈ ਦਿਸ਼ਾ ਨਿਰਦੇਸ਼ ਜਾਰੀ

August 07, 2024 02:14 PM
SehajTimes

ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਸਾਈਬਰ ਕੈਫ਼ੇ ਦੇ ਮਾਲਕਾਂ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ।ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਾਈਬਰ ਕੈਫ਼ੇ ’ਤੇ ਪ੍ਰਾਪਤ ਸਹੂਲਤਾਂ ਦੀ ਵਰਤੋਂ ਕਰਨ ਵਾਲੇ ਵਿਅਕਤੀ ਦੀ ਪਹਿਚਾਣ ਦੇ ਰਿਕਾਰਡ ਲਈ ਰਜਿਸਟਰ ਲਗਾਇਆ ਜਾਵੇ। ਸਾਈਬਰ ਕੈਫੇ ’ਤੇ ਆਉਣ ਵਾਲੇ, ਵਰਤੋਂ ਕਰਨ ਵਾਲੇ ਵਿਅਕਤੀ ਦੀ ਸ਼ਨਾਖਤ ਉਸਦੇ ਪਹਿਚਾਣ ਪੱਤਰ, ਵੋਟਰ ਕਾਰਡ, ਰਾਸ਼ਨ ਕਾਰਡ, ਡਰਾਈਵਿੰਗ ਲਾਇਸੰਸ, ਪਾਸਪੋਰਟ, ਕਰੈਡਿਟ ਕਾਰਡ ਆਦਿ ਵੇਖ ਕੇ ਕੀਤੀ ਜਾਵੇ। ਸਾਈਬਰ ਕੈਫੇ ਵਿੱਚ ਸਥਿਤ ਵਿਅਕਤੀ ਆਪਣੇ ਹੱਥ ਨਾਲ ਆਪਣਾ ਨਾਮ, ਘਰ ਦਾ ਪਤਾ, ਟੈਲੀਫੋਨ ਨੰਬਰ ਅਤੇ ਪਹਿਚਾਣ ਸਬੰਧੀ ਸਬੂਤ ਇੰਦਰਾਜ ਕਰੇਗਾ ਅਤੇ ਰਜਿਸਟਰ ਵਿੱਚ ਹਸਤਾਖਰ ਕਰੇਗਾ। ਹੁਕਮਾਂ ’ਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਸਾਈਬਰ ਕੈਫੇ ਵਿੱਚ ਆਉਣ ਵਾਲੇ ਕਿਸੇ ਵੀ ਵਿਅਕਤੀ ਦੀ ਗਤੀਵਿਧੀ ਸਾਈਬਰ ਕੈਫੇ ਦੇ ਮਾਲਕ ਨੂੰ ਸ਼ੱਕੀ ਲਗਦੀ ਹੈ ਤਾਂ ਉਹ ਸਬੰਧਤ ਥਾਣੇ ਨੂੰ ਸੂਚਿਤ ਕਰੇਗਾ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹੇ ਵਿੱਚ ਬਹੁਤ ਸਾਰੀਆਂ ਦੁਕਾਨਾਂ ਅਤੇ ਕਮਰਸ਼ੀਅਲ ਸਥਾਨ ਹੋਂਦ ਵਿੱਚ ਆ ਰਹੇ ਹਨ, ਜੋ ਕਿ ਸਾਈਬਰ ਕੈਫ਼ੇ ਦੇ ਤੌਰ ’ਤੇ ਜਾਣੇ ਜਾਂਦੇ ਹਨ। ਇਨ੍ਹਾਂ ਸਥਾਨਾਂ ਤੋਂ ਮੁਹੱਈਆ ਕੀਤੀ ਜਾਣ ਵਾਲੀ ਈ-ਮੇਲ ਸੁਵਿਧਾ ਸਹਿਤ ਹੋਰ ਸੁਵਿਧਾਵਾਂ ਦੀ ਵਰਤੋਂ ਲਈ ਬਹੁਤ ਸਾਰੇ ਲੋਕ ਇਨ੍ਹਾਂ ਸਥਾਨਾਂ ’ਤੇ ਜਾਂਦੇ ਹਨ ਅਤੇ ਕੁਝ ਗੈਰ -ਸਮਾਜਿਕ ਤੱਤ, ਅਤੇ ਅਪਰਾਧੀ ਵੀ ਇਨ੍ਹਾਂ ਸੁਵਿਧਾਵਾਂ ਦੀ ਸੁਰੱਖਿਆ/ਜਾਂਚ ਪੜਤਾਲ ਏਜੰਸੀਆਂ ਨੂੰ ਗੁੰਮਰਾਹ ਕਰਨ, ਜਨਤਾ ਵਿੱਚ ਡਰ ਪੈਦਾ ਕਰਨ, ਆਮ ਜਨਤਾ, ਵੀ.ਆਈ.ਪੀਜ਼ ਅਤੇ ਸਰਕਾਰੀ ਸੰਸਥਾਵਾਂ ਦੀ ਸੁਰੱਖਿਆ ਨੂੰ ਖਤਰੇ ਵਿੱਚ ਪਾਉਣ ਅਤੇ ਅੱਤਵਾਦੀ ਗਤੀਵਿਧੀਆਂ ਦੀ ਮਦਦ ਕਰਕੇ ਸਿੱਧੇ ਤੌਰ ’ਤੇ ਰਾਜ ਦੀ ਸੁਰੱਖਿਆ ’ਤੇ ਅਸਰ ਪਾਉਣ ਲਈ ਵਰਤੋਂ ਕਰ ਸਕਦੇ ਹਨ। ਇਸ ਲਈ ਮਨੁੱਖੀ ਜ਼ਿੰਦਗੀਆਂ ਨੂੰ ਖਤਰੇ ਤੋਂ ਅਤੇ ਕਿਸੇ ਵੀ ਅਜਿਹੀ ਸਥਿਤੀ ਤੋਂ ਬਚਾਉਣ ਲਈ ਤੁਰੰਤ ਕਾਰਵਾਈ ਕਰਨ ਦੀ ਲੋੜ ਹੈ। ਇਹ ਹੁਕਮ 05 ਅਕਤੂਬਰ, 2024 ਤੱਕ ਲਾਗੂ ਰਹਿਣਗੇ।

 
 

Have something to say? Post your comment

 

More in Malwa

ਆਪ 'ਚ ਸ਼ਾਮਲ ਹੋਏ ਅਰੋੜਾ ਪਰਿਵਾਰ ਦਾ ਵਿਧਾਇਕ ਵੱਲੋਂ ਸਨਮਾਨ

ਕਾਲੀ ਮਾਤਾ ਮੰਦਰ ਨੇੜੇ ਪੈਂਡਿੰਗ 'ਰਜਿੰਦਰਾ ਲੇਕ' ਪ੍ਰੋਜੈਕਟ ਨੂੰ ਮਿਲੀ ਰਫ਼ਤਾਰ; ਮੇਅਰ ਕੁੰਦਨ ਗੋਗੀਆ ਨੇ ਮੌਕੇ 'ਤੇ ਜਾ ਕੇ ਲਿਆ ਜਾਇਜ਼ਾ

ਸੰਗਰੂਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ ਧੂਰੀ ਵਿਖੇ ਰਿਹਾਇਸ਼ੀ ਮਕਾਨ ‘ਚ ਕੱਚ ਦੀ ਬੋਤਲ ਵਿੱਚ ਪੈਟਰੋਲ ਨੂੰ ਅੱਗ ਲਗਾ ਕੇ ਸੁੱਟਣ ਵਾਲੀ ਵਾਰਦਾਤ ਹੱਲ- ਸਰਤਾਜ ਸਿੰਘ ਚਾਹਲ

ਪਟਿਆਲਾ ਦੇ ਡੀਐਮ ਡਬਲਯੂ ਵਿਖੇ ਹੋਈ ਨਾਗਰਿਕ ਸੁਰੱਖਿਆ ਮੌਕ ਡਰਿਲ

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਸਤਲੁਜ ਦਰਿਆ ਵਿੱਚ ਮੱਛੀਆਂ ਦੇ ਮਰਨ ਦੀ ਜਾਂਚ;

ਸੰਗਰੂਰ 'ਚ ਸਾਇਰਨ ਵੱਜਣ ਮਗਰੋਂ ਬਲੈਕਆਊਟ ਮੌਕ ਡ੍ਰਿਲ ਮੌਕੇ ਸ਼ਹਿਰ ਦੀ ਬਿਜਲੀ ਰਹੀ ਬੰਦ

ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਸਬੰਧੀ ਡਿਪਟੀ ਡਾਇਰੈਕਟਰ ਸੈਂਸਜ਼ ਓਪਰੇਸ਼ਨ ਵੱਲੋਂ ਡਿਪਟੀ ਕਮਿਸ਼ਨਰ ਨਾਲ ਬੈਠਕ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਣਾ ‘ਚ ਬਚਾਅ ਉਪਰੇਸ਼ਨ ਸਫਲਤਾਪੂਰਵਕ ਮੁਕੰਮਲ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ

ਲੁੱਟ-ਖੋਹ ਦੀ ਘਟਨਾ ਨੂੰ ਅੰਜਾਮ ਦੇਣ ਦੀ ਤਾਕ ਬੈਠਾ ਗਿਰੋਹ ਪੁਲਿਸ ਨੇ ਕੀਤਾ ਕਾਬੂ : ਡੀਐਸਪੀ