Sunday, October 04, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Sports

ਵਿਨੇਸ਼ ਫੋਗਾਟ ਫਾਈਨਲ ਮੁਕਾਬਲੇ ਤੋਂ ਪਹਿਲਾਂ ਹੋਈ ਬਾਹਰ

August 07, 2024 03:53 PM
SehajTimes

ਪੈਰਿਸ ਓਲੰਪਿਕ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਭਾਰਤ ਦੀ ਸਟਾਰ ਪਹਿਲਵਾਨ ਵਿਨੇਸ਼ ਫੋਗਾਟ ਓਲੰਪਿਕ ਮੁਕਾਬਲੇ ਵਿੱਚੋਂ ਡਿਸਕੁਆਲੀਫਾਈ ਹੋ ਗਈ ਹੈ। ਇਸ ਨਾਲ ਉਹ ਨਾ ਸਿਰਫ ਫਾਈਨਲ ਤੋਂ ਬਾਹਰ ਹੋ ਗਈ ਹੈ, ਬਲਕਿ ਮੈਡਲ ਤੋਂ ਵੀ ਖੁੰਝ ਗਈ ਹੈ। ਵਿਨੇਸ਼ ਬੁੱਧਵਾਰ ਸਵੇਰੇ ਗੋਲਡ ਮੈਡਲ ਦੇ ਲਈ ਫਾਈਨਲ ਮੁਕਾਬਲੇ ਤੋਂ ਪਹਿਲਾਂ 50 ਕਿਲੋਗ੍ਰਾਮ ਵਜ਼ਨ ਨੂੰ ਕਾਇਮ ਨਹੀਂ ਰੱਖ ਸਕੀ। ਵਿਨੇਸ਼ ਦਾ ਵਜ਼ਨ ਤੈਅ ਕੀਤੇ ਗਏ ਮਾਪਦੰਡ ਤੋਂ 100 ਗ੍ਰਾਮ ਜ਼ਿਆਦਾ ਪਾਇਆ ਗਿਆ ਹੈ। ਪ੍ਰਤੀਯੋਗਤਾ ਦੇ ਨਿਯਮਾਂ ਮੁਤਾਬਕ ਵਿਨੇਸ਼ ਸਿਲਵਰ ਮੈਡਲ ਦੇ ਯੋਗ ਵੀ ਨਹੀਂ ਰਹਿ ਜਾਵੇਗੀ। ਇਸਦੇ ਬਾਅਦ 50 Kg. ਕੈਟੇਗਰੀ ਵਿੱਚ ਸਿਰਫ਼ ਗੋਲਡ ਤੇ ਬਰੌਂਜ਼ ਮੈਡਲ ਦਿੱਤਾ ਜਾਵੇਗਾ। ਬੁੱਧਵਾਰ ਸ਼ਾਮ ਤੱਕ ਓਲੰਪਿਕ ਐਸੋਸੀਏਸ਼ਨ ਵੱਲੋਂ ਅਧਿਕਾਰਿਤ ਐਲਾਨ ਹੋਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਵਿਨੇਸ਼ ਫੋਗਾਟ ਦਾ ਵਜ਼ਨ ਤੈਅ ਮਾਪਦੰਡ ਦੇ ਹਿਸਾਬ ਨਾਲ ਸੀ। ਹਾਲਾਂਕਿ ਹਰ ਰੋਜ਼ ਮੁਕਾਬਲੇ ਤੋਂ ਪਹਿਲਾਂ ਇਹ ਵਜ਼ਨ ਮੈਂਟੇਨ ਕਰਨਾ ਪੈਂਦਾ ਹੈ। ਵਿਨੇਸ਼ ਆਪਣੇ ਇਤਿਹਾਸਿਕ ਗੋਲਡ ਮੈਡਲ ਤੋਂ ਸਿਰਫ਼ ਇੱਕ ਜਿੱਤ ਦੂਰ ਸੀ ਪਰ ਉਸ ਤੋਂ ਪਹਿਲਾਂ ਹੀ ਬੁਰੀ ਖਬਰ ਆ ਗਈ। 50 Kg. ਵਰਗ ਵਿੱਚ ਗੋਲਡ ਮੈਡਲ ਮੁਕਾਬਲੇ ਤੋਂ ਠੀਕ ਪਹਿਲਾਂ ਵਜ਼ਨ ਜ਼ਿਆਦਾ ਹੋਣ ਕਾਰਨ ਉਨ੍ਹਾਂ ਨੂੰ ਆਯੋਗ ਕਰਾਰ ਦਿੱਤਾ ਗਿਆ ਹੈ। ਵਿਨੇਸ਼ ਫੋਗਾਟ ਨੇ ਮੰਗਲਵਾਰ ਨੂੰ ਹੀ ਪੈਰਿਸ ਓਲੰਪਿਕ ਦੇ ਪ੍ਰੀ-ਕੁਆਰਟਰ ਤੇ ਕੁਆਰਟਰ ਫਾਈਨਲ ਮੁਕਾਬਲੇ ਜਿੱਤ ਕੇ ਮਹਿਲਾਵਾਂ ਦੇ ਫ੍ਰੀ ਸਟਾਈਲ 50 ਕਿਲੋਗ੍ਰਾਮ ਦੇ ਸੈਮੀਫਾਈਨਲ ਵਿੱਚ ਜਗ੍ਹਾ ਬਣਾਈ ਸੀ।

Have something to say? Post your comment

More in Sports

ਏਸ਼ੀਅਨ ਖੇਡਾਂ  2026 : ਅਮਨ ਸਹਿਰਾਵਤ ਨੇ ਫ੍ਰੀਸਟਾਈਲ 57 ਕਿਲੋਗ੍ਰਾਮ ’ਚ ਉਤਰੀ ਕੋਰੀਆ ਦੇ ਚੋਂਗ ਸੋਂਗ ਹਾਨ ਦਾ ਘੋਗਾ ਚਿੱਤ ਕੀਤਾ

ਏਸ਼ੀਆਈ ਖੇਡਾਂ 2026 : ਦੀਪਕ ਨੇ ਮੰਗੋਲੀਆ ਦੇ ਗੰਖੁਯਾਗ ਦੀਆਂ ਲਵਾਈਆਂ ਗੋਡਣੀਆਂ

ਏਸ਼ੀਅਨ ਖੇਡਾਂ  2026 : ਅੰਤਿਮ ਪੰਘਾਲ ਨੇ ਔਰਤਾਂ ਦੀ 53 ਕਿਲੋਗ੍ਰਾਮ ਕੁਸ਼ਤੀ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ

ਹਾਕੀ ਇੰਡੀਆ ਦੇ ਪ੍ਰਧਾਨ ਦਿਲੀਪ ਟਿਕਰੀ ਨੇ ਏਸ਼ੀਅਨ ਖੇਡਾਂ ਦੇ ਸੋਨ ਤਗ਼ਮੇ ਤੋਂ ਬਾਅਦ ਪੁਰਸ਼ ਟੀਮ ਲਈ ਐਲਾਨੀ ਨਕਦ ਰਾਸ਼ੀ

ਏਸ਼ੀਆਈ ਖੇਡਾਂ 2026 : ਭਾਰਤੀ ਮਹਿਲਾ ਹਾਕੀ ਨੇ ਟੀਮ ਨੇ ਸਿਰਜਿਆ ਇਤਿਹਾਸ, ਚੀਨ ਨੂੰ 1-0 ਨਾਲ ਹਰਾਇਆ

ਏਸ਼ੀਆਈ ਖੇਡਾਂ 2026 : ਭਾਰਤ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਸੋਨ ਤਗ਼ਮਾ ਜਿੱਤਿਆ

ਏਸ਼ੀਅਨ ਗੇਮਜ਼ ’ਚ ਲਗਾਤਾਰ ਤੀਜਾ ਤਗ਼ਮਾ ਜਿੱਤ ਕੇ ਪਟਿਆਲਾ ਪਰਤੇ ਉਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਦਾ ਭਰਵਾਂ ਸਵਾਗਤ

ਏਸ਼ੀਆਈ ਖੇਡਾਂ 2026 ਵਿੱਚ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਜਿੱਤ 'ਤੇ ਕੁਲਤਾਰ ਸਿੰਘ ਸੰਧਵਾਂ ਨੇ ਦਿੱਤੀ ਵਧਾਈ

ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ"