Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Business

ਏਡੀਬਲ ਆਈਲਸੀਡਜ਼ ਨੂੰ ਰਾਸ਼ਟਰੀ ਮਾਨਤਾ ਸਕੀਮ ਅਧੀਨ ਦੋ ਦਿਨਾਂ ਤੇਲ ਬੀਜ ਫਸਲਾਂ ਸਬੰਧੀ ਟ੍ਰੇਨਿੰਗ ਦਾ ਆਯੋਜਨ

August 07, 2024 04:36 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਡਾ. ਗੁਰਮੇਲ ਸਿੰਘ ਮੁੱਖ ਖੇਤੀਬਾੜੀ ਅਫਸਰ ਐੱਸ.ਏ.ਐੱਸ.ਨਗਰ ਦੀ ਪ੍ਰਧਾਨਗੀ ਹੇਠ ਨੈਸ਼ਨਲ ਮਿਸ਼ਨ ਆਨ ਏਡੀਬਲ ਆਇਲਸੀਡਜ (ਐਨ ਐਮ ਈ ਓ) ਸਕੀਮ ਅਧੀਨ 06 ਅਤੇ 07 ਅਗਸਤ, 2024 ਨੂੰ ਦੋ ਦਿਨਾਂ ਤੇਲ ਬੀਜ ਫਸਲਾਂ ਸਬੰਧੀ ਟ੍ਰੇਨਿੰਗ ਆਯੋਜਿਤ ਕੀਤੀ ਗਈ। ਟ੍ਰੇਨਿੰਗ ਸਬੰਧੀ ਡਾ. ਗੁਰਦਿਆਲ ਕੁਮਾਰ ਖੇਤੀਬਾੜੀ ਵਿਕਾਸ ਅਫਸਰ ਨੇ ਦੱਸਿਆ ਕਿ ਤੇਲ ਬੀਜ ਫਸਲਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵੱਲੋਂ ਨੈਸ਼ਨਲ ਮਿਸ਼ਨ ਆਨ ਏਡੀਬਲ ਆਇਲਸੀਡਜ਼ (ਐਨ ਐਮ ਈ ਓ)ਸਕੀਮ ਅਧੀਨ ਤੇਲ ਬੀਜ ਫਸਲਾਂ ਦੇ ਪ੍ਰਦਰਸ਼ਨੀ ਪਲਾਟ, ਖਾਦ ਬੀਜ ਅਤੇ ਸਪਰੇਅ ਪੰਪ ਲਈ ਕਿਸਾਨਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਇਸ ਸਕੀਮ ਅਧੀਨ ਹਾੜ੍ਹੀ ਦੀਆਂ ਤੇਲ ਬੀਜ ਫਸਲਾਂ ਸਰੋਂ ਅਤੇ ਜੈਦ ਹਾੜ੍ਹੀ ਦੀ ਫਸਲ ਸੂਰਜ ਮੁਖੀ ਦੀ ਕਾਸ਼ਤ ਨੂੰ ਕਵਰ ਕੀਤਾ ਜਾ ਰਿਹਾ ਹੈ।
    ਡਾ. ਹਰਮੀਤ ਕੌਰ ਸਾਇੰਸਦਾਨ, ਕ੍ਰਿਸੀ ਵਿਗਿਆਨ ਕੇਂਦਰ ਮੋਹਾਲੀ ਨੇ ਤੇਲ ਬੀਜ ਫਸਲਾਂ ਦੀਆਂ ਬਿਮਾਰੀਆਂ ਅਤੇ ਕੀੜੇ ਮੌਕੜਿਆਂ ਦੀ ਰੋਕਥਾਮ ਲਈ ਜਾਣਕਾਰੀ ਸਾਂਝੀ ਕੀਤੀ। ਡਾ. ਗੁਰਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ ਮਾਜਰੀ ਨੇ ਫਸਲਾਂ ਦੇ ਮੰਡੀਕਰਨ ਅਤੇ ਜੈਵਿਕ ਖੇਤੀ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ। ਡਾ. ਜਸਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ ਸੋਹਾਣਾ ਅਤੇ  ਸੁਖਜੀਤ ਕੌਰ, ਖੇਤੀਬਾੜੀ ਵਿਸਥਾਰ ਅਫਸਰ ਬਲਾਕ ਡੇਰਾਬਸੀ ਵੱਲੋਂ ਤੇਲਬੀਜ ਫਸਲਾਂ ਦੀ ਕਾਸ਼ਤ, ਨਦੀਨਾਂ ਦੀ ਰੋਕਥਾਮ ਅਤੇ ਖਾਦਾ ਦੀ ਸੁਚੱਜੀ ਵਰਤੋਂ ਸਬੰਧੀ ਜਾਣਕਾਰੀ ਦਿੱਤੀ। ਇਸ ਟ੍ਰੇਨਿੰਗ ਵਿੱਚ ਜ਼ਿਲ੍ਹੇ ਦੇ ਵੱਖ- ਵੱਖ ਪਿੰਡਾਂ ਦੇ ਕਿਸਾਨਾਂ ਅਤੇ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਭਾਗ ਲਿਆ

Have something to say? Post your comment

More in Business

ਭਾਰਤੀ ਬਾਜ਼ਾਰ ’ਚ ਸੋਨੇ ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ

ਏਆਈ+ ਸਮਾਰਟਫੋਨਜ਼ ਨੇ ਪ੍ਰੋਜੈਕਟ ਓਪਨ ਰਿਵਿਊ 2.0 ਵਿੱਚ ਨਵਾਂ ਨੋਵਾ 2 ਪਾਵਰ ਪੇਸ਼ ਕੀਤਾ

ਆਤਮਾ ਸਕੀਮ ਤਹਿਤ 10 ਮੱਛੀ ਪਾਲਕਾਂ ਨੂੰ ਮੱਛੀ ਪੂੰਗ ਮੁਹੱਈਆ ਕਰਵਾਇਆ ਗਿਆ

ਭਗਵੰਤ ਮਾਨ ਸਰਕਾਰ ਵੱਲੋਂ ਵੇਰਕਾ ਲੁਧਿਆਣਾ ਡੇਅਰੀ ਨੂੰ ਵੱਡਾ ਹੁਲਾਰਾ ਦੇਣ ਦੀ ਤਿਆਰੀ, ਡੇਅਰੀ ਦੀ ਮੁਕੰਮਲ ਆਟੋਮੇਸ਼ਨ ਲਈ ਰਾਹ ਪੱਧਰਾ

ਸਟਰਾਅ ਬੇਰੀ ਦੀ ਸਫਲ ਕਾਸ਼ਤ ਕਰਕੇ ਸ਼ੇਰੇ ਪੰਜਾਬ ਸਿੰਘ ਕਾਹਲੋਂ ਕਿਸਾਨਾਂ ਲਈ ਰਾਹ-ਦਸੇਰਾ ਬਣਿਆ

ਪੰਜਾਬ ਸਰਕਾਰ ਵੱਲੋਂ ਸਹਿਕਾਰੀ ਖੇਤਰ ਨੂੰ ਵੱਡਾ ਹੁਲਾਰਾ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 09 ਅਪ੍ਰੈਲ ਨੂੰ ਲਾਇਆ ਜਾਵੇਗਾ ਪਲੇਸਮੈਂਟ ਕੈਂਪ

ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ 'ਚ ਚੁੱਕਿਆ ਸੈਕਟਰ-69 ਅਤੇ ਪਿੰਡ ਸਨੇਟਾ ਦੀਆਂ ਡਿਸਪੈਂਸਰੀਆਂ ਵਿੱਚ ਲੋੜੀਂਦਾ ਅਮਲਾ ਤਾਇਨਾਤ ਕਰਨ ਦਾ ਮੁੱਦਾ

ਜ਼ਿਲ੍ਹਾ ਪੱਧਰੀ ਦੋ ਰੋਜ਼ਾ ਸਿਖਲਾਈ ਵਰਕਸ਼ਾਪ ਦਾ ਆਗਾਜ਼ 

ਡੇਅਰੀ ਸਵੈ ਰੁਜਗਾਰ ਸਿਖਲਾਈ ਕੋਰਸ ਮਿਤੀ 10 ਮਾਰਚ ਤੋਂ ਸ਼ੁਰੂ