Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ  8 ਅਗਸਤ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

August 07, 2024 04:47 PM
SehajTimes
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੋਜ਼ਗਾਰ ਦਫਤਰ ਦੇ ਕਮਰਾ ਨੰ. 461, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਐਸ.ਏ.ਐਸ ਨਗਰ ਵਿਖੇ 8 ਅਗਸਤ (ਵੀਰਵਾਰ) ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸਦਾ ਸਮਾਂ ਸਵੇਰੇ 10:00 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗਾ।
ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀ.ਈ.ਓ. ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਸ੍ਰੀਮਤੀ ਸੋਨਮ ਚੌਧਰੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ, ਜਿਸ ਵਿੱਚ ਵੀਰਵਾਰ 8 ਅਗਸਤ ਨੂੰ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਜਾਣਾ ਹੈ। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆਂ ਵੱਲੋਂ ਦੱਸਿਆ ਗਿਆ ਕਿ ਭਲਕੇ ਲੱਗਣ ਵਾਲੇ ਕੈਂਪ ਵਿੱਚ ਨਾਮੀ ਕੰਪਨੀਆਂ ਭਾਗ ਲੈ ਰਹੀਆਂ ਹਨ ਜ਼ਿਨ੍ਹਾ ਵਿੱਚ ਫੋਨ ਪੇਅ, ਰਾਡੀਗੋਨ, ਭਾਰਤੀ ਏਅਰਟੈਲ, ਐਸ.ਬੀ.ਆਈ ਕਰੈਡਿਟ ਕਾਰਡ ਕੰਪਨੀਆਂ (Phone pe, Radigone, Bharti Airtel, SBI Credit Card Company) ਸ਼ਾਮਲ ਹੋਣਗੀਆਂ।
ਉਨਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋਨੋ ਭਾਗ ਲੈ ਸਕਦੇ ਹਨ ਜ਼ਿਨ੍ਹਾ ਦੀ ਉਮਰ 18 ਤੋਂ 35 ਸਾਲ ਹੋਵੇ ਅਤੇ ਘੱਟ ਤੋ ਘੱਟ ਯੋਗਤਾ ਦਸਵੀ, ਬਾਰਵੀ, ਗ੍ਰੈਜੂਏਸ਼ਨ,ਆਈ.ਟੀ.ਆਈ. ਇਲੈਟ੍ਰਿਕਲ ਟ੍ਰੇਡ ਵਿੱਚ ਆਦਿ ਪਾਸ ਕੀਤਾ ਹੋਵੇ, ਭਾਗ ਲੈ ਸਕਦੇ ਹਨ। ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ ਅਤੇ ਉਨ੍ਹਾਂ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਭਾਗ ਲੈਣ ਵਾਲੇ ਪ੍ਰਾਰਥੀਆਂ ਦੀ ਮੈਨੂਅਲ ਰਜਿਸਟ੍ਰੇਸ਼ਨ ਕਰਵਾਉਣਾ ਜ਼ਰੂਰੀ ਹੈ, ਜ਼ਿਨ੍ਹਾਂ ਪ੍ਰਾਰਥੀਆਂ ਦੀ ਮੈਨੂਅਲ ਰਜਿਸਟ੍ਰੇਸ਼ਨ ਨਹੀਂ ਹੋਈ ਹੈ, ਉਹ ਪ੍ਰਾਰਥੀ ਆਪਣੇ ਸਾਰੇ ਅਸਲ ਸਰਟੀਫਿਕੇਟ, ਆਧਾਰ ਕਾਰਡ ਅਤੇ ਪੈਨ ਕਾਰਡ ਲਾਜ਼ਮੀ, ਜਾਤੀ ਸਰਟੀਫਿਕੇਟ ਅਤੇ ਇਹਨਾਂ ਦੀਆਂ ਫੋਟੋ ਕਾਪੀਆਂ ਨਾਲ ਲਿਆਉਣ ਤਾਂ ਜੋ ਪ੍ਰਾਰਥੀਆਂ ਦੀ ਮੌਕੇ ਤੇ ਹੀ ਰਜਿਸਟ੍ਰੇਸ਼ਨ ਕੀਤੀ ਜਾ ਸਕੇ। ਪ੍ਰਾਰਥੀ ਆਪਣਾ ਬਾਇਉ ਡਾਟਾ ਵੀ ਨਾਲ ਲੈ ਕੇ ਇਸ ਕੈਂਪ ਵਿੱਚ ਸ਼ਮੂਲਿਅਤ ਕਰਨ। ਇਸ ਤੋ ਇਲਾਵਾ ਪ੍ਰਾਰਥੀ ਆਪਣੀ ਫਾਰਮਲ ਡਰੈਸ ਵਿੱਚ ਆਉਣ ਦੀ ਖੇਚਲ ਕਰਨ।
 

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ