Tuesday, September 16, 2025

Malwa

ਮਾਂ ਦਾ ਦੁੱਧ ਬੱਚਿਆ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਸਭ ਤੋਂ ਉਤਮ : ਡਾ. ਗੁਰਉਪਦੇਸ਼ ਕੌਰ

August 07, 2024 04:51 PM
SehajTimes

ਪਟਿਆਲਾ : ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਮਾਂ ਦਾ ਦੁੱਧ ਨਿਰੰਤਰ ਵਿਕਾਸ ਦੀ ਕੁੰਜੀ ਵਿਸ਼ੇ ਤੇ ਇਕ ਸਪਤਾਹ ਦੌਰਾਨ ਵੱਖ ਵੱਖ ਪ੍ਰੋਗਰਾਮ ਕਰਵਾਏ ਗਏ। 1 ਅਗਸਤ ਤੋਂ ਸ਼ੁਰੂ ਕੀਤੇ 6 ਪ੍ਰੋਗਰਾਮਾਂ ’ਚ ਦਾ ਉਦੇਸ਼ ਨਵਜੰਮੇ ਬਾਲ ਦੀ ਸਿਹਤ ਸੰਭਾਲ ਕਰਨਾ ਰਿਹਾ। ਇਸ ਹਫ਼ਤੇ ਵਿੱਚ ਪਟਿਆਲੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਜਿਵੇਂ ਕਿ ਖੇੜੀ ਮਾਨੀਆ, ਆਲੋਵਾਲ, ਕਲਿਆਣ, ਸਕੋਹਾਂ, ਚੱਠੇ ਅਤੇ ਝੱਭੋ ਦੀਆਂ 125 ਪੇਂਡੂ ਔਰਤਾਂ, ਆਂਗਣਵਾੜੀ ਵਰਕਰਾਂ, ਕ੍ਰਿਸ਼ੀ ਸਖੀਆਂ ਅਤੇ ਆਸ਼ਾ ਵਰਕਰਾਂ ਨੇ ਭਾਗ ਲਿਆ। ਇਸ ਦੌਰਾਨ ਡਾ. ਗੁਰਉਪਦੇਸ਼ ਕੌਰ, ਪ੍ਰੋਫੈਸਰ (ਗ੍ਰਹਿ ਵਿਗਿਆਨ) ਨੇ ਔਰਤਾਂ ਨੂੰ ਦੱਸਿਆ ਕਿ ਮਾਂ ਦਾ ਪਹਿਲਾ ਦੁੱਧ ਕੋਲੈਸਟਰਮ ਭਰਪੂਰ ਹੁੰਦਾ ਹੈ ਅਤੇ ਇਹ ਬੱਚਿਆਂ ਨੂੰ ਕਈ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਸਹਾਈ ਹੁੰਦਾ ਹੈ। ਉਹਨਾਂ ਕਿਹਾ ਕਿ ਜਿਹੜੀਆਂ ਮਾਵਾਂ ਬੱਚਿਆਂ ਨੂੰ ਆਪਣਾ ਦੁੱਧ ਪਿਲਾਉਂਦੀਆਂ ਹਨ, ਉਨ੍ਹਾਂ ਨੂੰ ਬੱਚੇਦਾਨੀ ਅਤੇ ਅੰਡਕੋਸ਼ ਦਾ ਕੈਂਸਰ ਹੋਣ ਦਾ ਖ਼ਤਰਾ ਘੱਟ ਹੋ ਜਾਂਦਾ ਹੈ। ਆਪਣੇ ਸੰਬੋਧਨ ਦੇ ਵਿੱਚ ਸ੍ਰੀਮਤੀ ਕਿਰਨ ਪ੍ਰਕਾਸ਼ ਕੌਰ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪਟਿਆਲਾ ਨੇ ਆਖਿਆ ਕਿ ਪਹਿਲੇ 6 ਮਹੀਨੇ ਤੱਕ ਬੱਚੇ ਨੂੰ ਸਿਰਫ਼ ਅਤੇ ਸਿਰਫ਼ ਮਾਂ ਦਾ ਦੁੱਧ ਹੀ ਪਿਲਾਉਣਾ ਚਾਹੀਦਾ ਹੈ। ਉਸ ਨੂੰ ਕਿਸੇ ਓਪਰੀ ਖੁਰਾਕ ਦੀ ਲੋੜ ਨਹੀਂ ਹੁੰਦੀ। ਇੱਥੋਂ ਤੱਕ ਕਿ ਪਹਿਲੇ 6 ਮਹੀਨੇ ਬੱਚੇ ਨੂੰ ਪਾਣੀ ਵੀ ਨਾ ਪਿਲਾਓ। 6 ਮਹੀਨੇ ਤੋਂ ਬਾਅਦ ਹੀ ਬੱਚੇ ਨੂੰ ਦਾਲ ਦਾ ਪਾਣੀ, ਕੇਲਾ, ਆਲੂ ਆਦਿ ਦੇ ਸਕਦੇ ਹੋ। ਇਸ ਮੌਕੇ ਡਾ. ਰਜਨੀ ਗੋਇਲ, ਪ੍ਰੋਫੈਸਰ (ਭੋਜਨ ਵਿਗਿਆਨ) ਨੇ ਔਰਤਾਂ ਨੂੰ ਸੰਤੁਲਿਤ ਖੁਰਾਕ ਲਈ ਪ੍ਰੇਰਿਤ ਕੀਤਾ ਅਤੇ ਡਾ. ਰਚਨਾ ਸਿੰਗਲਾ ਨੇ ਰੁੱਖ ਲਗਾਉਣ ਦੀ ਮਹੱਤਤਾ ਅਤੇ ‘ਇੱਕ ਰੁੱਖ ਮਾਂ ਦੇ ਨਾਮ’ ਸਬੰਧੀ ਮੁਹਿੰਮ ਬਾਰੇ ਪ੍ਰੇਰਿਆ। ਇਸ ਮੌਕੇ ਸਿਖਿਆਰਥਣਾਂ ਨੂੰ ਮਾਂ ਦੇ ਦੁੱਧ ਦੀ ਮਹੱਤਤਾ ਸਬੰਧਿਤ ਸਾਹਿਤ ਵੀ ਵੱਡਿਆਂ ਗਿਆ। 

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ