Sunday, April 19, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਵਾਤਾਵਰਨ ਦੀ ਸੰਭਾਲ ਲਈ ਬਲਾਕ ਖਰੜ ਦੇ ਪਿੰਡ ਸਨੇਟਾ ਵਿਖੇ ਕਿਸਾਨਾਂ ਦੀਆਂ ਮੋਟਰਾਂ ਤੇ ਬੂਟੇ ਲਗਾਏ

August 07, 2024 04:56 PM
SehajTimes

ਸਨੇਟਾ : ਡਿਪਟੀ ਕਮਿਸ਼ਨਰ ਐੱਸ.ਏ.ਐੱਸ.ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾ. ਗੁਰਮੇਲ ਸਿੰਘ, ਮੁੱਖ ਖੇਤੀਬਾੜੀ ਅਫਸਰ ਐੱਸ.ਏ.ਐੱਸ.ਨਗਰ ਦੀ ਪ੍ਰਧਾਨਗੀ ਹੇਠ ਵਾਤਾਵਰਨ ਦੀ ਸੰਭਾਲ ਲਈ ਬਲਾਕ ਖਰੜ ਦੇ ਪਿੰਡ ਸਨੇਟਾ ਵਿਖੇ ਕਿਸਾਨਾਂ ਦੀਆਂ ਮੋਟਰਾਂ ਤੇ ਬੂਟੇ ਲਗਾਏ ਗਏ। ਇਸ ਮੌਕੇ ਡਾ. ਗੁਰਮੇਲ ਸਿੰਘ ਮੁੱਖ ਖੇਤੀਬਾੜੀ ਅਫਸਰ ਐੱਸ.ਏ.ਐੱਸ.ਨਗਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਹ ਬੂਟੇ ਕਿਸਾਨ ਆਪਣੀਆਂ ਮੋਟਰਾਂ ਤੇ ਖਾਲੀ ਜਗ੍ਹਾ ਜਾਂ ਖੇਤਾਂ ਦੀਆਂ ਬਾਹਰੀ ਵੱਟਾਂ ਤੇ ਲਗਾਏ ਜਾਣ ਤਾਂ ਜੋ ਪੰਜਾਬ ਨੂੰ ਹਰਿਆ ਭਰਿਆ ਬਣਾ ਕੇ ਅਸੀਂ ਆਉਣ ਵਾਲੀਆਂ ਪੀੜੀਆਂ ਨੂੰ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁੱਧ ਹਵਾ ਪਾਣੀ ਦੇ ਕੇ ਧਰਤੀ ਦੀ ਰੱਖਿਆ ਦੀ ਜ਼ਿੰਮੇਵਾਰੀ ਨਿਭਾ ਸਕੀਏ। ਆਓ ਇਸ ਮੌਕੇ ਵੱਧ ਤੋਂ ਵੱਧ ਰੁੱਖ ਲਗਾ ਕਿ ਵਾਤਾਵਰਣ ਨੂੰ ਸਵੱਛ ਰੱਖਣ ਵਿੱਚ ਯੋਗਦਾਨ ਪਾਈਏ। ਇਸ ਮੌਕੇ ਡਾ. ਸ਼ੁਭਕਰਨ ਸਿੰਘ, ਖੇਤੀਬਾੜੀ ਅਫਸਰ ਖਰੜ ਦੇ ਦੱਸਿਆ ਕਿ ਖਰੜ ਬਲਾਕ ਦੇ ਪਿੰਡਾਂ ਕਲੋਲੀ, ਮਾਣਕਪੁਰ ਕੱਲਰ, ਪੱਤੋਂ, ਮੁੱਲਾਂਪੁਰ ਗਰੀਬਦਾਸ, ਸਹੋੜਾਂ, ਮਦਨਹੇੜੀ ਅਤੇ ਦੇਹ ਕਲਾਂ ਆਦਿ ਵਿਖੇ ਕਿਸਾਨਾਂ ਦੀਆਂ ਮੋਟਰਾਂ ਤੇ ਬੂਟੇ ਲਗਵਾਏ ਗਏ। ਇਸ ਮੌਕੇ ਡਾ. ਰਮਨ ਕਰੋੜੀਆ ਬਲਾਕ ਖੇਤੀਬਾੜੀ ਅਫਸਰ ਮਾਜਰੀ,ਡਾ. ਜਸਪ੍ਰੀਤ ਸਿੰਘ ਏ.ਡੀ.ਓ. ਸੋਹਾਣਾ, ਸ੍ਰੀ ਸੁੱਚਾ ਸਿੰਘ ਖੇਤੀਬਾੜੀ ਵਿਸਥਾਰ ਅਫਸਰ, ਸ੍ਰੀਮਤੀ ਸ਼ਿਖਾ ਸਿੰਗਲਾ ਡੀ.ਪੀ.ਡੀ. (ਆਤਮਾ), ਅਤੇ ਕਿਸਾਨ ਰਾਮ ਮੂਰਤੀ ਸਿੰਘ, ਸੁਖਵੀਰ ਸਿੰਘ, ਰਾਜੇਸ ਕੁਮਾਰ, ਰਾਜਪਾਲ ਸਿੰਘ,ਪ੍ਰਧਾਨ ਰੂਪ ਸਿੰਘ, ਸਰਪੰਚ ਭਗਤ ਰਾਮ ਅਤੇ ਹੋਰ ਕਿਸਾਨ ਹਾਜਰ ਸਨ।

 

Have something to say? Post your comment

 

More in Chandigarh

ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਆਲਮੀ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਤੋਂ ਨੀਦਰਲੈਂਡ ਦੇ ਦੌਰੇ 'ਤੇ

ਗੈਂਗਸਟਰਾਂ ’ਤੇ ਵਾਰ ਦਾ 88ਵਾਂ ਦਿਨ: ਪੰਜਾਬ ਪੁਲਿਸ ਵੱਲੋਂ 639 ਥਾਵਾਂ ’ਤੇ ਛਾਪੇਮਾਰੀ; 239 ਗ੍ਰਿਫ਼ਤਾਰ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਏ.ਆਈ. ਬਾਰੇ ਕਰਵਾਈ ਗਈ ਦੋ-ਰੋਜ਼ਾ ਕਾਨਫਰੰਸ ਵਿੱਚ ਵਿਦਿਆਰਥੀਆਂ ਨੂੰ ਤਕਨਾਲੋਜੀ ਦੇ ਖਪਤਕਾਰਾਂ ਦੀ ਥਾਂ ਸਿਰਜਣਹਾਰ ਵਜੋਂ ਤਿਆਰ ਕਰਨ ‘ਤੇ ਜ਼ੋਰ

ਕੈਬਿਨਟ ਮੰਤਰੀ ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ : ਡਾ. ਬਲਜੀਤ ਕੌਰ

ਵਿਸ਼ਵ ਲਿਵਰ ਦਿਵਸ 2026: ‘ਦ ਲੈਂਸੇਟ’ ਨੇ ਵਿਸ਼ਵ ਪੱਧਰ ‘ਤੇ ਲਿਵਰ ਬੀਮਾਰੀਆਂ ਵਿੱਚ ਵਾਧੇ ਦੀ ਚੇਤਾਵਨੀ ਦਿੱਤੀ,

ਸਿੱਖਿਆ ਕ੍ਰਾਂਤੀ ਦੇ ਨਾਲ : ਬਦਲਦਾ ਪੰਜਾਬ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਡੇਰਾਬੱਸੀ ਬਲਾਕ ਦੇ ਪਿੰਡਾਂ ਵਿੱਚ ਖੇਡ ਮੈਦਾਨਾਂ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ

ਐਮ ਐਲ ਏ ਕੁਲਵੰਤ ਸਿੰਘ ਵੱਲੋਂ ਮੋਹਾਲੀ ਵਿਕਾਸ ਅਤੇ ਮਕਾਨਾਂ ਲਈ 37 ਲੱਖ ਰੁਪਏ ਦੀ ਗ੍ਰਾਂਟ ਦੀ ਵੰਡ