Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਕਿਰਤੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ ਕਿਰਤ ਵਿਭਾਗ ਦੇ ਅਧਿਕਾਰੀ ਹਫਤੇ ਵਿਚ ਇਕ ਦਿਨ ਬਿਲਡਿੰਗ ਸਾਈਟ ਤੇ ਕੈਂਪ ਲਗਾਉਣ: ਅਨਮੋਲ ਗਗਨ ਮਾਨ

August 07, 2024 06:54 PM
SehajTimes

ਕਿਰਤ ਮੰਤਰੀ ਵਲੋਂ ਸੂਬੇ ਦੀ ਇੰਡਸਟਰੀ ਲਈ ਲੋੜੀਂਦੇ ਸਕਲਿੰਡ ਕਾਮਿਆਂ ਦੀ ਜ਼ਰੂਰਤ ਸਬੰਧੀ ਡੇਟਾ ਤਿਆਰ ਕਰਨ ਦੇ ਹੁਕਮ

ਚੰਡੀਗੜ੍ਹ : ਪੰਜਾਬ ਦੇ ਕਿਰਤ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਕਿਰਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ
ਕਿਰਤੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ ਵਿਭਾਗ ਦੇ ਅਧਿਕਾਰੀ ਹਫਤੇ ਵਿਚ ਇਕ ਦਿਨ ਬਿਲਡਿੰਗ ਸਾਈਟ ਤੇ ਕੈਂਪ ਲਗਾਉਣ। ਉਹ ਅੱਜ ਇਥੇ ਕਿਰਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਉਸਾਰੀ ਕਿਰਤੀ ਸੂਬੇ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਪਾਉਂਦੇ ਹਨ ਅਤੇ ਸਰਕਾਰ ਵਲੋਂ ਜ਼ੋ ਸਕੀਮਾਂ ਉਸਾਰੀ ਕਿਰਤੀਆਂ ਅਤੇ ਉਨ੍ਹਾਂ ਦੇ ਪਰਿਵਾਰ ਦੀ ਭਲਾਈ ਲਈ ਚਲਾਈ ਜਾ ਰਹੀ ਹਨ ਉਨ੍ਹਾਂ ਦਾ ਲਾਭ ਉਸਾਰੀ ਕਿਰਤੀਆਂ ਨੂੰ ਵੱਧ ਤੋਂ ਵੱਧ ਮਿਲਣਾ ਚਾਹੀਦਾ ਹੈ।

ਉਨ੍ਹਾਂ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਸਾਰੀ ਕਿਰਤੀ ਲਈ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਸੁਖਾਲੇ ਢੰਗ ਨਾਲ ਉਸਾਰੀ ਕਿਰਤੀਆਂ ਨੂੰ ਮਿਲਣਾਂ ਯਕੀਨੀ ਬਨਾਉਣ ਲਈ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਸ਼ਰਤਾਂ ਵਿਚ ਸੋਧ ਕੀਤੀ ਜਾਵੇ। ਮੀਟਿੰਗ ਦੌਰਾਨ ਕਿਰਤ ਮੰਤਰੀ ਨੇ ਕਿਹਾ ਕਿ ਪੰਜਾਬ ਰਾਜ ਵਿੱਚ ਨਿਵੇਸ਼ ਕਰਨ ਦੇ ਇਛੁੱਕ ਨਿਵੇਸ਼ਕ ਪੰਜਾਬ ਰਾਜ ਵਿੱਚ ਲੋੜੀਂਦੇ ਸਕਲਿੰਡ ਕਾਮਿਆਂ ਦੀ ਘਾਟ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਲਿਆਏ ਹਨ। ਇਸ ਲਈ ਸਾਨੂੰ ਪੰਜਾਬ ਰਾਜ ਦੀ ਇੰਡਸਟਰੀ ਦੀ ਜ਼ਰੂਰਤ ਅਨੁਸਾਰ ਸਕਲਿੰਡ ਕਾਮਿਆਂ ਦੀ ਜ਼ਰੂਰਤ ਸਬੰਧੀ ਡੇਟਾ ਤਿਆਰ ਕਰਨਾ ਚਾਹੀਦਾ ਹੈ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਇਕ ਹਫਤੇ ਵਿਚ ਡੇਟਾ ਤਿਆਰ ਕਰਨ ਦੇ ਹੁਕਮ ਦਿੱਤੇ। ਮੀਟਿੰਗ ਵਿੱਚ ਕਿਰਤ ਵਿਭਾਗ ਦੇ ਸਕੱਤਰ ਸ.ਮਨਵੇਸ਼ ਸਿੰਘ ਸਿੱਧੂ, ਕਿਰਤ ਕਮਿਸ਼ਨਰ ਪੰਜਾਬ ਰਾਜੀਵ ਕੁਮਾਰ ਗੁਪਤਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ