Tuesday, September 16, 2025

Malwa

ਖੇਤੀਬਾੜੀ ਵਿਭਾਗ ਨੇ ਪਰਾਲੀ ਪ੍ਰਬੰਧ ਸਬੰਧੀ ਬਲਾਕ ਪੱਧਰੀ ਜਾਗਰੂਕਤਾ ਕੈਂਪ ਲਗਾਇਆ

August 08, 2024 11:27 AM
SehajTimes

ਪਟਿਆਲਾ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਬਲਾਕ ਨਾਭਾ ਦੇ ਪਿੰਡ ਆਲੋਵਾਲ ਵਿਖੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਅਗਸਤ ਮਹੀਨੇ ਵਿਚ ਹਰੇਕ ਬਲਾਕ ਵਿਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਅਤੇ ਇਹਨਾਂ ਕੈਂਪਾਂ ਵਿਚ ਅਗਾਂਹਵਧੂ ਕਿਸਾਨ ਦੂਜੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਜਾਗਰੂਕ ਕਰ ਰਹੇ ਹਨ। ਉਹਨਾਂ ਦੱਸਿਆ ਕਿ ਇਹਨਾਂ ਕੈਂਪਾਂ ਤੋਂ ਇਲਾਵਾ ਜ਼ਿਲ੍ਹੇ ਵਿਚ ਸਕੂਲਾਂ ਦੇ ਬੱਚਿਆਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ ਹਰੇਕ ਪਿੰਡ ਵਿਚ ਪਰਾਲੀ ਪ੍ਰਬੰਧਨ ਸਬੰਧੀ ਵਾਲ ਪੇਂਟਿੰਗਜ ਕੀਤੀਆਂ ਜਾਣਗੀਆਂ ਅਤੇ ਕਿਸਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਿਟਰੇਚਰ ਵੰਡ ਕੇ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ। ਇਸ ਮੌਕੇ ਉਹਨਾਂ ਨੇ ਸੀ.ਆਰ. ਐਮ. ਸਕੀਮ ਅਧੀਨ ਸਬਸਿਡੀ ਉੱਪਰ ਦਿੱਤੀਆਂ ਜਾਣ ਵਾਲੀਆਂ ਮਸ਼ੀਨਾਂ ਅਤੇ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਸਬੰਧੀ ਤਕਨੀਕੀ ਨੁਕਤੇ ਸਾਂਝੇ ਕੀਤੇ। ਪਿੰਡ ਦੇ ਅਗਾਂਹਵਧੂ ਕਿਸਾਨ ਰਾਮ ਸਿੰਘ, ਦਲਜਿੰਦਰ ਸਿੰਘ, ਪਰਮਜੀਤ ਸਿੰਘ, ਰਣਜੋਧ ਸਿੰਘ, ਧਰਮਜੀਤ ਸਿੰਘ ਅਤੇ ਨਰਿੰਦਰ ਸਿੰਘ ਨੇ ਹਾਜ਼ਰ ਹੋਰ ਕਿਸਾਨਾਂ ਨਾਲ ਸਿੱਧੀ ਬਿਜਾਈ ਅਤੇ ਪਰਾਲੀ ਨੂੰ ਖੇਤਾਂ ਵਿਚ ਵਰਤਣ ਲਈ ਆਪਣੇ ਤਜਰਬੇ ਸਾਂਝੇ ਕੀਤੇ। ਇਹਨਾਂ ਕੈਂਪਾਂ ਵਿਚ ਖੇਤੀਬਾੜੀ ਵਿਕਾਸ ਅਫ਼ਸਰ ਡਾ. ਜਸਪ੍ਰੀਤ ਸਿੰਘ ਢਿੱਲੋਂ, ਡਾ. ਗਰੀਮਾ ਅਤੇ ਡਾ. ਰਸ਼ਪਿੰਦਰ ਸਿੰਘ ਨੇ ਹਾਜ਼ਰ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਵਿਚ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ।
  ਇਹ ਕੈਂਪ ਵਿਚ ਖੇਤੀਬਾੜੀ ਵਿਕਾਸ ਅਫ਼ਸਰ ਡਾ. ਅਮਨਦੀਪ ਕੌਰ ਨੇ ਕੈਂਪ ਵਿਚ ਕਿਸਾਨਾਂ ਨੂੰ ਮਿੱਟੀ ਅਤੇ ਪਾਣੀ ਦੇ ਸੈਂਪਲ ਟੈਸਟ ਕਰਵਾਉਣ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਟੈਸਟ ਦੀ ਰਿਪੋਰਟ ਅਨੁਸਾਰ ਕਿਸਾਨ ਖਾਦਾਂ ਦੀ ਸੁਚੱਜੀ ਵਰਤੋਂ ਕਰਨ। ਖੇਤੀਬਾੜੀ ਵਿਕਾਸ ਅਫ਼ਸਰ ਡਾ. ਗੁਰਮੇਲ ਸਿੰਘ ਨੇ ਸਰਕਾਰ ਵੱਲੋਂ ਫਸਲੀ ਵਿਭਿੰਨਤਾ ਅਧੀਨ ਦਿੱਤੀਆਂ ਜਾਣ ਵਾਲੀਆਂ ਇਨਪੁਟਸ ਬਾਰੇ ਦੱਸਿਆ ਅਤੇ ਕਿਸਾਨਾਂ ਨੂੰ ਮੱਕੀ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ। ਖੇਤੀਬਾੜੀ ਵਿਸਥਾਰ ਅਫ਼ਸਰ ਡਾ. ਰਵਿੰਦਰਪਾਲ ਸਿੰਘ ਚੱਠਾ ਨੇ ਕਿਸਾਨਾਂ ਨੂੰ ਕੇਂਦਰੀ ਪ੍ਰਾਯੋਜਿਤ ਸਕੀਮਾਂ ਤਹਿਤ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਮਸ਼ੀਨਾਂ ਉੱਪਰ ਮਿਲਣ ਵਾਲੀ ਸਬਸਿਡੀ ਬਾਰੇ ਅਤੇ ਪੀ.ਐਮ.ਕਿਸਾਨ ਨਿਧੀ ਸਕੀਮ ਸਬੰਧੀ ਵੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਖੇਤੀਬਾੜੀ ਵਿਭਾਗ ਦੇ ਬੀ.ਟੀ.ਐਮ. ਸੁਰਿੰਦਰ ਕੁਮਾਰ, ਏ.ਟੀ.ਐਮ. ਜਸਵੀਰ ਦਾਸ ਅਤੇ ਹਰਪਿੰਦਰ ਸਿੰਘ ਨੇ ਹਾਜ਼ਰ ਕਿਸਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਤਾਂ ਵਿਚ ਛਾਂ ਵਾਲੇ ਬੂਟੇ ਦੇ ਕੇ ਵਾਤਾਵਰਣ ਨੂੰ ਸਾਫ਼ ਸੁਥਰਾ ਰੱਖਣ ਲਈ ਸਹਿਯੋਗ ਦੇਣ ਲਈ ਕਿਹਾ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ