Thursday, May 01, 2025
BREAKING NEWS
ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰਪੰਜਾਬ ਸਰਕਾਰ ਵੱਲੋਂ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਪਹਿਲ; ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨਪਹਿਲਗਾਮ ਵਿਚ ਅੱਤਵਾਦੀ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਦੀਆਂ ਸੜਕਾਂ ਸੁੰਨਸਾਨ ਪਹਿਲਗਾਮ ਅੱਤਵਾਦੀ ਹਮਲੇ ‘ਚ ਹਨੀਮੂਨ ਲਈ ਘੁੰਮਣ ਗਏ ਨੇਵੀ ਅਫਸਰ ਦੀ ਮੌਤਜਲਦ ਹੀ ਪੂਰੇ ਦੇਸ਼ ਵਿਚ ਟੋਲ ਪਲਾਜ਼ਾ ਹਟਾਏ ਜਾਣਗੇਟਰੰਪ ਨੇ 9 ਲੱਖ ਪ੍ਰਵਾਸੀਆਂ ਦੇ ਕਾਨੂੰਨੀ ਪਰਮਿਟ ਕੀਤੇ ਰੱਦਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਰੱਖਣ ਦੇ ਹੁਕਮਸਾਬਕਾ ਮੰਤਰੀ ਮਨਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾLPG ਸਿਲੰਡਰ ਦੀਆਂ ਕੀਮਤਾਂ ‘ਚ ਕੀਤਾ ਗਿਆ ਵਾਧਾUK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸ

National

‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਡੇਰਾਬੱਸੀ ਬਲਾਕ ਦੇ ਪਿੰਡ ਕੂੜਾਂ ਵਾਲਾ  ਵਿਖੇ 9 ਅਗਸਤ ਨੂੰ ਲੱਗੇਗਾ ਕੈਂਪ

August 08, 2024 01:46 PM
SehajTimes

ਲੋਕਾਂ ਦੀਆਂ ਸਰਕਾਰ ਨਾਲ ਸਬੰਧਤ ਸਮੱਸਿਆਵਾਂ ਦਾ ਸੁਵਿਧਾ ਕੈਂਪ ਵਿੱਚ ਮੌਕੇ ‘ਤੇ ਕੀਤਾ ਜਾਵੇਗਾ ਹੱਲ: ਐਸ.ਡੀ.ਐਮ ਹਿਮਾਂਸ਼ੂ ਗੁਪਤਾ

ਡੇਰਾਬੱਸੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਉਨ੍ਹਾਂ ਦੇ ਸਰਕਾਰ ਨਾਲ ਸਬੰਧਤ ਕੰਮ ਨਿਪਟਾਉਣ ਵਿੱਚ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸੁਵਿਧਾ ਕੈਂਪ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਕੈਪਾਂ ਦੀ ਲੜੀ ਵਜੋਂ 09 ਅਗਸਤ ਨੂੰ ਡੇਰਾਬੱਸੀ ਬਲਾਕ ਦੇ ਪਿੰਡ ਕੂੜਾਂ ਵਾਲਾ ਗੁੱਗਾ ਮਾੜੀ ਨੇੜੇ ਸ਼ੈੱਡ ਵਿਖੇ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਦਾ ਸਮਾਂ ਸਵੇਰੇ 10.00 ਵਜੇ ਤੋਂ ਦੁਪਿਹਰ 1.00 ਵਜੇ ਤੱਕ ਦਾ ਹੋਵੇਗਾ। ਇਸ ਕੈਂਪ ਵਿੱਚ ਪਿੰਡ ਕੂੜਾਂ ਵਾਲਾ, ਹਰੀਪੁਰ ਹਿੰਦੂਆਂ, ਬਹਾਦਰਗੜ੍ਹ, ਨਿੰਬੂਆਂ ਅਤੇ ਹੈਬਤਪੁਰ ਪਿੰਡਾਂ ਦੇ ਵਸਨੀਕ ਆਪਣੀਆਂ ਮੁਸਕਿਲਾਂ/ਸਮੱਸਿਆਵਾਂ ਲਈ ਅਰਜ਼ੀਆਂ ਦੇ ਸਕਦੇ ਹਨ। ਕੈਂਪ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਹਿਮਾਂਸ਼ੂ ਗੁਪਤਾ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਆਮ ਨਾਗਰਿਕਾਂ ਨੂੰ ਉਨ੍ਹਾਂ ਦੇ ਰੋਜ਼ਮਰ੍ਹਾਂ ਦੇ ਸਰਕਾਰ ਨਾਲ ਸਬੰਧਤ ਸਰਕਾਰੀ ਕੰਮਾਂ ਨੂੰ ਸੌਖੇ ਢੰਗ ਨਾਲ ਨੇਪਰੇ ਚਾੜ੍ਹਨ ਲਈ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲਗਾਏ ਜਾ ਰਹੇ ਕੈਂਪਾਂ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ/ਮੁਸ਼ਕਿਲਾਂ ਸੁਣੀਆਂ ਜਾਣਗੀਆਂ ਅਤੇ ਲੋਕਾਂ ਦੇ ਬਹੁਤ ਸਾਰੇ ਕੰਮ ਜੋ ਕਿ ਲੰਬਿਤ ਪਏ ਹਨ ਨੂੰ, ਮੌਕੇ ’ਤੇ ਹੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਆਮ ਲੋਕ ਵੀ ਸਰਕਾਰ ਵੱਲੋਂ ਉਨ੍ਹਾਂ ਦੀ ਸੁਵਿਧਾ ਲਈ ਲਾਏ ਜਾ ਰਹੇ ਜਾ ਰਹੇ ਕੈਂਪਾਂ ਤੋਂ ਜਾਗਰੂਕ ਹੋ ਚੁੱਕੇ ਹਨ ਅਤੇ ਖੁਸ਼ ਨਜ਼ਰ ਆ ਰਹੇ ਹਨ ਕਿ ਸਰਕਾਰ ਵੱਲੋਂ ਕੀਤੇ ਇਸ ਉਪਰਾਲੇ ਨਾਲ ਉਨ੍ਹਾਂ ਦੇ ਕੰਮ ਘਰ ਬੈਠੇ ਹੀ ਬਿਨ੍ਹਾਂ ਕਿਸੇ ਵਿੱਤੀ ਬੋਝ ਅਤੇ ਬਿਨ੍ਹਾਂ ਸਮਾਂ ਗੁਆਏ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਏ ਜਾ ਰਹੇ ਅਜਿਹੇ ਕੈਪਾਂ ਦਾ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ। ਜਿਹੜੇ ਲੋਕ ਆਪਣੇ ਰੋਜ਼ਾਨਾ ਦੇ ਕੰਮਾਂ ਕਾਰਨ ਦਫਤਰਾਂ ਵਿਚ ਪੁੱਜਣ ਤੋਂ ਅਸਮਰੱਥ ਹਨ, ਉਨ੍ਹਾਂ ਲਈ ਇਹ ਕੈਂਪ ਹੋਰ ਵੀ ਲਾਹੇਵੰਦ ਸਾਬਤ ਹੋ ਰਹੇ ਹਨ।  
ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਿਆਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ’ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ, ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਊਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਊਂਟਰ ਦਸਤਖ਼ਤ, ਮੌਤ ਸਰਟੀਫਿਕੇਟ ’ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

 

 

Have something to say? Post your comment

 

More in National

ਸੀਐਸਆਈਆਰ-ਸੀਐਲਆਰਆਈ ਦਾ 78ਵੇਂ ਸਥਾਪਨਾ ਦਿਹਾੜਾ ਮੌਕੇ ਸਮਾਗਮ ਦਾ ਆਯੋਜਨ

ਪਹਿਲਗਾਮ ਵਿਚ ਅੱਤਵਾਦੀ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਦੀਆਂ ਸੜਕਾਂ ਸੁੰਨਸਾਨ

ਪਹਿਲਗਾਮ ਅੱਤਵਾਦੀ ਹਮਲੇ ‘ਚ ਹਨੀਮੂਨ ਲਈ ਘੁੰਮਣ ਗਏ ਨੇਵੀ ਅਫਸਰ ਦੀ ਮੌਤ

ਜਲਦ ਹੀ ਪੂਰੇ ਦੇਸ਼ ਵਿਚ ਟੋਲ ਪਲਾਜ਼ਾ ਹਟਾਏ ਜਾਣਗੇ

ਨਵੀਂ ਮੁੰਬਈ ਦੇ ਸੰਪਦਾ ਵਿਖੇ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ

LPG ਸਿਲੰਡਰ ਦੀਆਂ ਕੀਮਤਾਂ ‘ਚ ਕੀਤਾ ਗਿਆ ਵਾਧਾ

ਹਰਿਦੁਆਰ 'ਚ ਗੂੰਜੇ ਜੋ "ਬੋਲੇ ਸੋ ਨਿਰਭੈ, ਸਤਿਗੁਰੂ ਰਵਿਦਾਸ ਮਹਾਰਾਜ ਦੀ ਜੈ ਦੇ ਜੈਕਾਰੇ

ਐਚਬੀਸੀਐਚ ਐਂਡ ਆਰਸੀ ਪੰਜਾਬ ਅਤੇ ਆਈਆਈਟੀ ਮੰਡੀ ਵਿਚਕਾਰ ਅਕਾਦਮਿਕ ਅਤੇ ਖੋਜ ਲਈ ਸਮਜੋਤਾ 

PM ਮੋਦੀ ਨੇ ਗੁਜਰਾਤ ਵਿਖੇ ਜਾਨਵਰਾਂ ਨਾਲ ਬਿਤਾਇਆ ਸਮਾਂ

NHAI ਨੇ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਨੂੰ ਜੋੜਨ ਵਾਲੇ 4-ਲੇਨ ਪ੍ਰਾਜੈਕਟ ‘ਤੇ ਲਾਈ ਰੋਕ