Monday, June 16, 2025

Malwa

ਟਰੈਕਟਰਾਂ ਤੇ ਸਬੰਧਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ ਤੇ ਸਟੰਟ ਕਰਨ ਤੇ ਪਾਬੰਦੀ

August 08, 2024 02:24 PM
SehajTimes

ਫ਼ਤਹਿਗੜ੍ਹ ਸਾਹਿਬ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖ਼ਤਰਨਾਕ, ਪ੍ਰਦਰਸ਼ਨ ਤੇ ਸਟੰਟ ਬਿਨਾਂ ਮਨਜੂਰੀ ਆਯੋਜਿਤ ਕਰਨ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਸਖਤ ਹੁਕਮ ਦਿੰਦਿਆਂ ਕਿਹਾ ਹੈ ਕਿ ਜ਼ਿਲ੍ਹੇ ਅੰਦਰ ਕੋਈ ਵੀ ਸੰਸਥਾ ਜਾਂ ਵਿਅਕਤੀ ਬਿਨਾਂ ਮਨਜੂਰੀ ਅਜਿਹੇ ਖ਼ਤਰਨਾਕ ਪ੍ਰਦਰਸ਼ਨ ਜਾਂ ਸਟੰਟ ਆਯੋਜਿਤ ਨਾ ਕਰੇ। ਇਨ੍ਹਾਂ ਹੁਕਮਾਂ ਦੀ ਇੰਨ-ਬਿੰਨ ਪਾਲਣਾ ਲਈ ਜ਼ਿਲ੍ਹਾ ਪੁਲਿਸ ਮੁਖੀ ਨੂੰ ਜਿੰਮੇਵਾਰ ਬਣਾਉਂਦਿਆਂ ਹੁਕਮ ਜਾਰੀ ਕੀਤੇ ਗਏ ਹਨ ਕਿ ਇਨ੍ਹਾਂ ਹੁਕਮਾਂ ਦੀ ਇੰਨ-ਬਿੰਨ ਪਾਲਣਾ ਕਰਵਾਈ ਜਾਵੇ ਅਤੇ ਹੁਕਮਾਂ ਦੀ ਉਲੰਘਣਾ ਨਾ ਕਰਨ ਜਾਂ ਕਸੂਰਵਾਰ ਪਾਏ ਜਾਣ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਸੂਬੇ ਅੰਦਰ ਬੀਤੇ ਸਮੇਂ ਦੌਰਾਨ ਕੁਝ ਘਟਨਾਵਾਂ ਵਾਪਰੀਆਂ ਹਨ ਜਿਨ੍ਹਾਂ ਵਿੱਚ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ, ਸਟੰਟ ਦੌਰਾਨ ਨੌਜਵਾਨਾਂ ਦੀ ਮੌਤ ਵੀ ਹੋ ਚੁੱਕੀ ਹੈ। ਇਸ ਲਈ ਅਜਿਹੀਆਂ ਦੁਰਘਟਨਾਵਾਂ ਨੂੰ ਰੋਕਣ ਲਈ ਜਾਰੀ ਕੀਤੇ ਗਏ ਇਹ ਮਨਾਹੀਂ ਹੁਕਮ 08 ਅਕਤੂਬਰ, 2024 ਤੱਕ ਲਾਗੂ ਰਹਿਣਗੇ।

Have something to say? Post your comment

 

More in Malwa

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ

ਪੰਜਾਬੀ ਯੂਨੀਵਰਸਿਟੀ ਦੇ 'ਵਰਲਡ ਪੰਜਾਬੀ ਸੈਂਟਰ' ਵਿਖੇ ਕਰਵਾਇਆ ਸਮਾਗਮ

ਪੈਨਸ਼ਨਰਾਂ ਨੇ "ਆਪ" ਸਰਕਾਰ ਨੂੰ ਭੰਡਿਆ 

ਕੋਆਰਡੀਨੇਟਰ ਧੂਰਾ ਨੇ ਸੁਨਾਮ ਦੇ ਕਾਂਗਰਸੀਆਂ ਨਾਲ ਕੀਤੀਆਂ ਵਿਚਾਰਾਂ 

ਖੋਏ ਦੇ ਪੇੜੇ 'ਚ ਕਾਕਰੋਚ ਦੀਆਂ ਫੋਟੋਆਂ ਸੋਸ਼ਲ ਮੀਡੀਆ ਤੇ ਵਾਇਰਲ 

ਭਾਰਤ ਸਰਕਾਰ ਦੇ ਸਕੱਤਰ (ਖੇਡਾਂ) ਅਤੇ ਸਪੋਰਟਸ ਅਥਾਰਟੀ ਆਫ਼ ਇੰਡੀਆ ਦੇ ਡਾਇਰੈਕਟਰ ਜਨਰਲ, ਵਲੋਂ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ, ਪਟਿਆਲਾ ਦਾ ਦੋ ਦਿਨਾਂ ਦੌਰਾ 

ਪੰਜਾਬੀ ਯੂਨੀਵਰਸਿਟੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੀਆਂ ਮੈਰਿਟ ਵਿੱਚ ਆਈਆਂ ਵਿਦਿਆਰਥਣਾਂ ਦਾ ਸਨਮਾਨ ਕੀਤਾ