Monday, June 16, 2025

Malwa

ਜ਼ਿਲ੍ਹੇ ਵਿੱਚ ਫੌਜੀ ਰੰਗ ਦੀਆਂ ਵਰਦੀਆਂ, ਬੈਚ, ਟੋਪੀ, ਬੈਲਟਾਂ ਆਦਿ ਦੀ ਖਰੀਦ ਵੇਚ 'ਤੇ ਪਾਬੰਦੀ

August 08, 2024 03:09 PM
SehajTimes

ਪਟਿਆਲਾ : ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਆਮ ਜਨਤਾ ਦੇ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਵਰਦੀਆਂ, ਆਰਮੀ ਬੈਚ, ਟੋਪੀ, ਬੈਲਟਾਂ ਅਤੇ ਆਰਮੀ ਚਿੰਨ ਆਦਿ ਖਰੀਦ, ਵੇਚ ਅਤੇ ਵਰਤੋਂ ਕਰਨ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਈ ਹੈ।
ਜਾਰੀ ਕੀਤੇ ਇਹਨਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਭਾਰਤ ਦੇਸ਼ ਦੀ ਮਿਲਟਰੀ ਵੱਲੋਂ ਖਾਸ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਵਰਦੀਆਂ ਦੀ ਵਰਤੋਂ ਕੀਤੀ ਜਾਂਦੀ ਹੈ। ਪਰ ਆਮ ਤੌਰ 'ਤੇ ਵੇਖਣ ਵਿੱਚ ਆਇਆ ਹੈ ਕਿ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਵਰਦੀਆਂ, ਆਰਮੀ ਬੈਚ, ਟੋਪੀ, ਬੈਲਟਾਂ ਅਤੇ ਆਰਮੀ ਚਿੰਨ ਆਦਿ ਖੁੱਲ੍ਹੇ ਤੌਰ 'ਤੇ ਹੀ ਦੁਕਾਨਾਂ 'ਤੇ ਉਪਲੱਬਧ ਹਨ। ਜਿਸ ਕਾਰਨ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਇਹਨਾਂ ਦਾ ਗਲਤ ਇਸਤੇਮਾਲ ਕਰਕੇ ਦੇਸ਼ ਅੰਦਰ ਅਮਨ ਅਤੇ ਸ਼ਾਂਤੀ ਵਿੱਚ ਖੱਲਲ ਪੈਦਾ ਕਰਕੇ, ਮਾਨਵ ਜੀਵਨ ਹੋਂਦ ਨੂੰ ਖਤਰਾ ਪੈਦਾ ਕੀਤਾ ਜਾਦਾ ਹੈ। ਇਸ ਲਈ ਵੱਖਰੇਪਨ ਨੂੰ ਯਕੀਨੀ ਬਣਾਉਣ ਲਈ ਅਤੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਵਰਦੀਆਂ, ਆਰਮੀ ਬੈਚ, ਟੋਪੀ, ਬੈਲਟਾਂ ਅਤੇ ਆਰਮੀ ਚਿੰਨ ਆਦਿ ਦੀ ਆਮ ਜਨਤਾ ਵੱਲੋਂ ਵਰਤੋਂ ਕਰਨ ਅਤੇ ਵੇਚਣ 'ਤੇ ਰੋਕ ਲਗਾਉਣੀ ਜ਼ਰੂਰੀ ਹੈ। ਜ਼ਿਲ੍ਹੇ ਵਿੱਚ ਇਹ ਹੁਕਮ 5 ਅਕਤੂਬਰ 2024 ਤੱਕ ਲਾਗੂ ਰਹਿਣਗੇ।

Have something to say? Post your comment

 

More in Malwa

ਕੰਬੋਜ਼ ਇਤਿਹਾਸ ਬਾਰੇ ਪੁਸਤਕ ਲੋਕ ਅਰਪਣ 

ਸੁਨਾਮ ਵਿਧਾਨ ਸਭਾ ਹਲਕੇ ਦੀ ਰਾਜਨੀਤੀ ਨੇ ਕੱਟਿਆ ਮੋੜਾ 

ਨਾਮਦੇਵ ਗੁਰਦੁਆਰਾ ਸਾਹਿਬ ਨੂੰ ਏਅਰ ਕੰਡੀਸ਼ਨਰ ਭੇਟ 

ਡੀਐਸਪੀ ਪਦ ਉੱਨਤ ਹੋਈ ਰਾਜਵਿੰਦਰ ਕੌਰ ਸਨਮਾਨਿਤ 

ਵਿਜੇ ਰੁਪਾਣੀ ਦੀ ਮੌਤ ਨੇ ਭਾਜਪਾਈਆਂ ਦੇ ਮਨਾਂ ਨੂੰ ਝੰਜੋੜਿਆ : ਸੈਣੀ, ਬਾਂਸਲ 

ਅੰਡਰ-19 ਕ੍ਰਿਕਟ ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ 5 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ