Friday, January 16, 2026
BREAKING NEWS
ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਏ ਮੁੱਖ ਮੰਤਰੀ ਭਗਵੰਤ ਸਿੰਘਭਾਰਤ ਵਿੱਚ ਸਕੋਡਾ ਆਟੋ ਦਾ 25ਵਾਂ ਸਾਲ ਬਣਿਆ ਸਭ ਤੋਂ ਸਫਲ ਸਾਲ30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰਮਾਮਲਾ ਪਿੰਡ ਭੂਦਨ ਵਿਖੇ ਤਿੰਨ ਜਣਿਆਂ ਦੀ ਮੌਤ ਦਾਪਿੰਡ ਭੂਦਨ ਵਿਖੇ ਤਿੰਨ ਜਣਿਆਂ ਦੀਆਂ ਖੁਦਕੁਸ਼ੀ ਕਰਨ ਦੇ ਮਾਮਲੇ ਵਿਚ ਲੋਕਾਂ ਨੇ ਸੰਦੌੜ ਅੱਗੇ ਲਗਾਇਆ ਧਰਨਾਮੋਹਾਲੀ ਦੇ ਸੋਹਾਣਾ ‘ਚ ਕਬੱਡੀ ਕੱਪ ਦੌਰਾਨ ਚੱਲੀਆਂ ਗੋਲੀਆਂਪੰਜਾਬ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸਪੰਜਾਬ ਦੇ ਸਕੂਲ 3 ਸਤੰਬਰ ਤੱਕ ਰਹਿਣਗੇ ਬੰਦ: ਹਰਜੋਤ ਸਿੰਘ ਬੈਂਸਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸਦਮਾ ਬੇਟੀ ਦਾ ਦੇਹਾਂਤ ਮਸ਼ਹੂਰ ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਨਹੀਂ ਰਹੇ

Malwa

ਗੱਡੀਆਂ 'ਤੇ ਬੱਤੀ ਅਤੇ ਕਾਲੀ ਫਿਲਮ ਲਗਾਉਣ ਸਬੰਧੀ ਪਾਬੰਦੀ ਦੇ ਹੁਕਮ ਜਾਰੀ

August 08, 2024 03:13 PM
SehajTimes

ਪਟਿਆਲਾ : ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਵਧੀਕ ਡਾਇਰੈਕਟਰ ਜਨਰਲ ਪੁਲਿਸ, ਟਰੈਫਿਕ, ਪੰਜਾਬ, ਚੰਡੀਗੜ੍ਹ ਤੋਂ ਅਗੇਤੀ ਪ੍ਰਵਾਨਗੀ ਲਏ ਬਿਨਾਂ ਗੱਡੀਆਂ 'ਤੇ ਲਾਲ, ਨੀਲੀ, ਪੀਲੀ ਬੱਤੀ ਅਤੇ ਸੀਸ਼ਿਆਂ 'ਤੇ ਕਾਲੀ ਫਿਲਮ ਲਗਾਉਣ 'ਤੇ ਪਾਬੰਦੀ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਕਿਸੇ ਵੀ ਦੁਕਾਨਦਾਰ ਵੱਲੋਂ ਜੇਕਰ ਕਾਲੀ ਫਿਲਮ, ਨੀਲੀ ਬੱਤੀ, ਲਾਲ ਬੱਤੀ ਅਤੇ ਅੰਬਰ ਬੱਤੀਆਂ ਵੇਚੀਆਂ ਜਾਂਦੀਆਂ ਹਨ ਅਤੇ ਗੱਡੀ ਦੇ ਸ਼ੀਸ਼ਿਆਂ 'ਤੇ ਕਾਲੀ ਫਿਲਮ ਲਗਾਈ ਜਾਂਦੀ ਹੈ, ਉਸ ਸਬੰਧੀ ਵੀ ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਾਬੰਦੀ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ 5 ਅਕਤੂਬਰ 2024 ਤੱਕ ਲਾਗੂ ਰਹਿਣਗੇ।

Have something to say? Post your comment