Tuesday, September 16, 2025

Health

ਮੁਲਾਜ਼ਮਾਂ ਦਾ ਵਫ਼ਦ ਸਿਹਤ ਵਿਭਾਗ ਦੇ ਡਾਇਰੈਕਟਰ ਨੂੰ ਮਿਲਿਆ 

August 08, 2024 04:40 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਸਿਹਤ ਵਿਭਾਗ ਵਿੱਚ ਲੰਮੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਮਲਟੀਪਰਪਜ਼ ਹੈਲਥ ਵਰਕਰ 986  (ਇਸਤਰੀ) ਦੇ ਵਫ਼ਦ ਨੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਨਵੇਂ ਆਏ ਡਾਇਰੈਕਟਰ ਡਾਕਟਰ ਰਮਨ ਸ਼ਰਮਾ ਨਾਲ ਮੁਲਾਕਾਤ ਕੀਤੀ। ਵਫ਼ਦ ਨੇ ਮੰਗ ਕੀਤੀ ਹੈ ਕਿ ਭਰਤੀ ਹੋਏ ਮੁਲਾਜ਼ਮਾਂ ਨੂੰ ਬਿਨਾਂ ਦੇਰੀ ਨਿਯੁਕਤੀ ਪੱਤਰ ਸੌਂਪੇ ਜਾਣ। ਜਥੇਬੰਦੀ ਦੀ ਸੂਬਾ ਪ੍ਰਧਾਨ ਮੁਨੱਵਰ ਜਹਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਵਿਭਾਗ ਵਿੱਚ 986 ਪੋਸਟਾਂ ਭਰਨ ਲਈ ਇਸ਼ਤਿਹਾਰ ਦਿੱਤਾ ਗਿਆ ਸੀ, ਜਿਸ ਦੇ ਲਈ ਲਿਖਤੀ ਪੇਪਰ ਹੋ ਚੁੱਕੇ ਹਨ ਅਤੇ ਬਕਾਇਦਾ ਦਸਤਾਵੇਜ਼ਾਂ ਦੀ ਪੜਤਾਲ ਹੋ ਚੁੱਕੀ ਹੈ ਜੀ, ਸਿਰਫ ਨਿਯੁਕਤੀ ਪੱਤਰ ਜਾਰੀ ਕੀਤੇ ਜਾਣ ਹਨ। ਜਥੇਬੰਦੀ ਦੀ ਮੋਹਰੀ ਆਗੂ ਸਰਬਜੀਤ ਕੌਰ ਸੁਨਾਮ ਨੇ ਕਿਹਾ ਕਿ ਸਿਹਤ ਵਿਭਾਗ ਦੇ ਡਾਇਰੈਕਟਰ ਡਾਕਟਰ ਰਮਨ ਸ਼ਰਮਾ ਦੁਆਰਾ ਵਫ਼ਦ ਨੂੰ ਭਰੋਸਾ ਦਿਵਾਇਆ ਗਿਆ ਹੈ ਕਿ  ਨਿਯੁਕਤੀਆਂ ਦਾ ਕੰਮ ਜੰਗੀ ਪੱਧਰ ਤੇ ਚੱਲ ਰਿਹਾ ਹੈ। ਆਉਣ ਵਾਲੇ 10-15 ਦਿਨਾਂ ਦੇ ਵਿੱਚ ਨਿਯੁਕਤੀਆਂ ਦਾ ਕੰਮ ਪੂਰਾ ਹੋ ਜਾਵੇਗਾ । ਮੁਲਾਜ਼ਮ ਆਗੂ ਸਰਬਜੀਤ ਕੌਰ ਨੇ ਕਿਹਾ ਕਿ ਹੈਲਥ ਵਰਕਰਾਂ ਪਿਛਲੇ 18 ਸਾਲਾਂ ਤੋਂ ਪੱਕੇ ਹੋਣ ਦਾ ਸੁਪਨਾ ਦੇਖ ਰਹੀਆਂ ਹਨ,  ਪੰਜਾਬ ਸਰਕਾਰ ਆਪਣੇ ਕੀਤੇ ਵਾਅਦੇ ਨੂੰ ਜਲਦੀ ਪੂਰਾ ਕਰਨ ਨੂੰ ਯਕੀਨੀ ਬਣਾਵੇ ਨਹੀਂ ਆਉਣ ਵਾਲੇ ਸਮੇਂ ਵਿੱਚ ਯੂਨੀਅਨ ਵੱਲੋਂ  ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਮੀਟਿੰਗ ਵਿੱਚ  ਮੁਨੱਵਰ ਜਹਾਂ ਬਬਲਪ੍ਰੀਤ ਕੌਰ ਮਾਲੇਰਕੋਟਲਾ, ਸਰਬਜੀਤ ਕੌਰ,ਮਲਕੀਤ ਕੌਰ,ਇੰਦਰਪ੍ਰੀਤ ਕੌਰ,ਮੋਨਿਕਾ ਬਠਿੰਡਾ,ਮਮਤਾ ਰਾਣੀ,ਬਲਜੀਤ ਕੌਰ ਨਵਾਂ ਸ਼ਹਿਰ,ਅਮਨਪ੍ਰੀਤ ਕੌਰ, ਜਗਰੂਪ ਕੌਰ ਤਰਨਤਾਰਨ ,ਸੰਦੀਪ ਕੌਰ ਪਟਿਆਲਾ ,ਕਰਮਜੀਤ ਕੌਰ ਮਾਨਸਾ ਹਾਜ਼ਰ ਸਨ।

Have something to say? Post your comment

 

More in Health

ਹਰ ਸ਼ੁੱਕਰਵਾਰ ਡੈਂਗੂ ਤੇ ਵਾਰ ਪ੍ਰੋਗਰਾਮ ਹੇਠ ਪਿੰਡ ਮਾਜਰੀ ਜੱਟਾਂ ਵਿੱਚ ਡ੍ਰਾਈ ਡੇਅ ਗਤੀਵਿਧੀਆਂ

ਹਰ ਸ਼ੁੱਕਰਵਾਰ ਡੈਂਗੂ ਤੇ ਵਾਰ ਪ੍ਰੋਗਰਾਮ ਹੇਠ ਪਿੰਡ ਮਾਜਰੀ ਜੱਟਾਂ ਵਿੱਚ ਡ੍ਰਾਈ ਡੇਅ ਗਤੀਵਿਧੀਆਂ

ਜ਼ਿਲ੍ਹੇ ’ਚ ਵੱਖ-ਵੱਖ ਥਾਈਂ ਹੜ੍ਹ ਰਾਹਤ ਮੈਡੀਕਲ ਕੈਂਪ ਜਾਰੀ

ਆਸਪੁਰ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਸਿਹਤ ਕੈਂਪ

ਸਿਹਤ ਵਿਭਾਗ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ

ਡੀ.ਸੀ. ਵਰਜੀਤ ਵਾਲੀਆ ਤੇ ਸਿਵਲ ਸਰਜਨ ਦੀ ਹਦਾਇਤ ‘ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਸਿਹਤ ਜਾਇਜ਼ਾ

ਭਰਤਗੜ੍ਹ ਬਲਾਕ ਡੇਂਗੂ-ਮੁਕਤ: ਸਿਹਤ ਵਿਭਾਗ ਤੇ ਲੋਕਾਂ ਦੀ ਸਾਂਝੀ ਕਾਮਯਾਬੀ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਹਾਈ ਅਲਰਟ ਜਾਰੀ; ਹੜ੍ਹਾਂ ਨਾਲ ਸਬੰਧਤ ਬਿਮਾਰੀਆਂ ਨਾਲ ਨਜਿੱਠਣ ਲਈ ਟੀਮਾਂ ਅਤੇ ਐਂਬੂਲੈਂਸਾਂ ਕੀਤੀਆਂ ਤਾਇਨਾਤ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਿਹਤ ਵਿਭਾਗ ਦਾ ਚੌਕਸ ਪਹਿਰਾ, ਲੋਕਾਂ ਨੂੰ ਮਿਲ ਰਹੀ ਸੁਰੱਖਿਆ ਦੀ ਭਰੋਸੇਯੋਗ ਢਾਲ

ਆਯੁਰਵੈਦਿਕ ਵਿਭਾਗ ਪੰਜਾਬ ਅਤੇ ਗ੍ਰਾਮ ਪੰਚਾਇਤ ਰੋਹੀੜਾ ਵਲੋਂ ਆਯੂਸ਼ ਕੈਂਪ, ਸਫਤਲਤਾ ਪੂਰਵਕ ਸੰਪੰਨ