Sunday, July 06, 2025

Chandigarh

ਗੁਰਮੀਤ ਸਿੰਘ ਖੁੱਡੀਆਂ ਵਲੋਂ ਪਟਿਆਲਾ ਦੀ ਨਵੀਂ ਮੱਛੀ ਮੰਡੀ ਦੀਆਂ ਸਾਰੀਆਂ ਦੁਕਾਨਾਂ 30 ਸਤੰਬਰ ਤੱਕ ਅਲਾਟ ਕਰਨ ਦੇ ਹੁਕਮ

August 08, 2024 05:17 PM
SehajTimes

* ਪਟਿਆਲਾ ਦੇ ਘਲੌੜੀ ਵਿਖੇ 4.13 ਕਰੋੜ ਰੁਪਏ ਦੀ ਲਾਗਤ ਨਾਲ ਅਤਿ-ਆਧੁਨਿਕ ਮੱਛੀ ਮੰਡੀ ਤਿਆਰ

* ਕੈਬਨਿਟ ਮੰਤਰੀ ਨੇ ਮੱਛੀ ਪਾਲਣ ਵਿਭਾਗ ਦੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ ਅਤੇ ਸਰਕਾਰੀ ਮੱਛੀ ਪੂੰਗ ਫਾਰਮਾਂ ਤੋਂ ਪੂੰਗ ਦੇ ਉਤਪਾਦਨ ਨੂੰ ਹੋਰ ਵਧਾਉਣ ਦੇ ਦਿੱਤੇ ਨਿਰਦੇਸ਼


ਚੰਡੀਗੜ੍ਹ : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ (Punjab Animal Husbandry, Dairy Development and Fisheries Minister) ਸ. ਗੁਰਮੀਤ ਸਿੰਘ ਖੁੱਡੀਆਂ (Gurmeet Singh Khudian) ਨੇ ਪਟਿਆਲਾ (Patiala) ਦੇ ਘਲੌੜੀ (Ghalori) ਵਿਖੇ ਸਥਿਤ ਨਵੀਂ ਮੱਛੀ ਮੰਡੀ ਵਿੱਚ ਬਣਾਈਆਂ ਗਈਆਂ ਸਾਰੀਆਂ 20 ਦੁਕਾਨਾਂ ਦੀ 30 ਸਤੰਬਰ ਤੱਕ ਅਲਾਟਮੈਂਟ ਯਕੀਨੀ ਬਣਾਉਣ ਲਈ ਪੰਜਾਬ ਮੰਡੀ ਬੋਰਡ ਨਾਲ ਤਾਲਮੇਲ ਕਰਨ ਲਈ ਮੱਛੀ ਪਾਲਣ ਵਿਭਾਗ (Fisheries department) ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ।

ਸ. ਗੁਰਮੀਤ ਸਿੰਘ ਖੁੱਡੀਆਂ (Gurmeet Singh Khudian) ਨੇ ਅੱਜ ਆਪਣੇ ਦਫ਼ਤਰ ਵਿਖੇ ਮੱਛੀ ਪਾਲਣ ਵਿਭਾਗ (Fisheries department) ਅਤੇ ਪੰਜਾਬ ਮੰਡੀ ਬੋਰਡ (Punjab Mandi Board) ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ (Chieif Minister) ਸ. ਭਗਵੰਤ ਸਿੰਘ ਮਾਨ (Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Government) ਵੱਲੋਂ ਘਲੌੜੀ ਵਿਖੇ 4.13 ਕਰੋੜ ਰੁਪਏ ਦੀ ਲਾਗਤ ਨਾਲ ਪੰਜ ਏਕੜ ਜ਼ਮੀਨ ਵਿੱਚ ਆਧੁਨਿਕ ਮੱਛੀ ਮੰਡੀ ਦੀ ਉਸਾਰੀ ਮੁਕੰਮਲ ਕਰਵਾਈ ਗਈ ਹੈ। ਆਧੁਨਿਕ ਸਹੂਲਤਾਂ ਨਾਲ ਲੈਸ ਇਹ ਮਾਰਕੀਟ ਮੱਛੀ ਪਾਲਕਾਂ ਅਤੇ ਕਾਰੋਬਾਰ ਲਈ ਸਾਰੀਆਂ ਲੋੜੀਂਦੀਆਂ ਸੇਵਾਵਾਂ ਨੂੰ ਇੱਕ ਥਾਂ ਮੁਹੱਈਆ ਕਰਵਾਉਂਦੀ ਹੈ।

ਉਨ੍ਹਾਂ ਅਧਿਕਾਰੀਆਂ ਨੂੰ ਪਟਿਆਲਾ ਮੱਛੀ ਮੰਡੀ (Patiala Fish Merket) ਵਿੱਚ ਰਿਟੇਲ ਦੁਕਾਨਾਂ ਦੀ ਸਰਬੋਤਮ ਵਰਤੋਂ ਕਰਨ ਲਈ ਅਲਾਟਮੈਂਟ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਨੇ ਬਠਿੰਡਾ ਅਤੇ ਅੰਮ੍ਰਿਤਸਰ ਦੀਆਂ ਮੱਛੀ ਮੰਡੀਆਂ ਵਿਚਲੀਆਂ ਦੁਕਾਨਾਂ ਦੀ ਵੰਡ ਦੀ ਪ੍ਰਕਿਰਿਆ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਲਈ ਵੀ ਕਿਹਾ।

ਕੈਬਨਿਟ ਮੰਤਰੀ ਨੇ ਪਿੰਡ ਕਿੱਲਿਆਂਵਾਲੀ ਵਿੱਚ 10.10 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਸਰਕਾਰੀ ਮੱਛੀ ਪੂੰਗ ਫਾਰਮ ਸਮੇਤ ਹੋਰ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰੀ ਮੱਛੀ ਪੂੰਗ ਫਾਰਮਾਂ ਤੋਂ ਉਤਪਾਦਨ ਨੂੰ ਹੋਰ ਵਧਾਉਣ ਅਤੇ ਪਸਾਰ ਸੇਵਾਵਾਂ ਵਿੱਚ ਸੁਧਾਰ ਲਈ ਹੋਰ ਉਪਰਾਲੇ ਕੀਤੇ ਜਾਣ।

ਵਧੀਕ ਮੁੱਖ ਸਕੱਤਰ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਸ੍ਰੀ ਅਲੋਕ ਸ਼ੇਖਰ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਵਿੱਤੀ ਸਾਲ 2023-24 ਦੌਰਾਨ 43,972 ਏਕੜ ਵਿੱਚ ਮੱਛੀ ਪਾਲਣ ਅਤੇ 1315 ਏਕੜ ਰਕਬੇ ਵਿੱਚ ਝੀਂਗਾ ਪਾਲਣ ਦਾ ਕਾਰੋਬਾਰ ਸ਼ੁਰੂ ਕੀਤਾ ਗਿਆ, ਜਿਸ ਦੇ ਨਤੀਜੇ ਵਜੋਂ 1,81,188 ਟਨ ਮੱਛੀ ਅਤੇ 2,793 ਟਨ ਝੀਂਗੇ ਦਾ ਉਤਪਾਦਨ ਹੋਇਆ। ਉਨ੍ਹਾਂ ਦੱਸਿਆ ਕਿ ਸਰਕਾਰੀ ਮੱਛੀ ਬੀਜ ਫਾਰਮਾਂ ਤੋਂ 13.90 ਕਰੋੜ ਮੱਛੀ ਬੀਜ ਮੁਹੱਈਆ ਕਰਵਾਏ ਗਏ ਅਤੇ 10,000 ਤੋਂ ਵੱਧ ਵਿਅਕਤੀਆਂ ਨੂੰ ਮੱਛੀ ਪਾਲਣ ਦੇ ਕਿੱਤੇ ਸਬੰਧੀ ਮੁਫ਼ਤ ਸਿਖਲਾਈ ਦਿੱਤੀ ਗਈ।

ਇਸ ਮੀਟਿੰਗ ਵਿੱਚ ਪੰਜਾਬ ਮੰਡੀ ਬੋਰਡ ਦੇ ਸਕੱਤਰ ਮਿਸ ਨੀਲਿਮਾ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਜੁਆਇੰਟ ਸਕੱਤਰ ਬਿਕਰਮਜੀਤ ਸਿੰਘ ਸ਼ੇਰਗਿੱਲ, ਡਾਇਰੈਕਟਰ ਮੱਛੀ ਪਾਲਣ ਜਸਵੀਰ ਸਿੰਘ, ਸਹਾਇਕ ਡਾਇਰੈਕਟਰ ਮੱਛੀ ਪਾਲਣ ਸਤਿੰਦਰ ਕੌਰ ਅਤੇ ਮੱਛੀ ਪਾਲਣ ਵਿਭਾਗ ਦੇ ਹੋਰ ਮੁਲਾਜ਼ਮ ਵੀ ਹਾਜ਼ਰ ਸਨ।

Have something to say? Post your comment

 

More in Chandigarh

15000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ. ਈ. ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਪੰਜਾਬ ਵਿੱਚ ਪਹਿਲੀ ਵਾਰ ਕਰਵਾਈ ਜਾ ਰਹੀ ਬਿਜ਼ਨਸ ਬਲਾਸਟ ਐਕਸਪੋ ਦੌਰਾਨ ਸਰਕਾਰੀ ਸਕੂਲਾਂ ਦੇ ਨੌਜਵਾਨ ਉੱਦਮੀ ਨਿਵੇਸ਼ਕਾਂ ਸਾਹਮਣੇ ਆਪਣੇ ਨਵੀਨਤਮ ਉਤਪਾਦ ਕਰਨਗੇ ਪੇਸ਼

11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਸਤਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ

ਪੰਜਾਬ ਸਾਲਾਨਾ ਅੰਤਰਰਾਸ਼ਟਰੀ ਪੰਜਾਬੀ ਬੋਲੀ ਓਲੰਪੀਆਡ ਰਾਹੀਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਪੰਜਾਬੀ ਭਾਸ਼ਾ ਦਾ ਝੰਡਾ ਬੁਲੰਦ ਕਰ ਰਿਹਾ ਹੈ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ

ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਯੁੱਧ ਨਸ਼ਿਆਂ ਵਿਰੁਧ ਦਾ 125ਵਾਂ ਦਿਨ: 2.3 ਕਿਲੋ ਹੈਰੋਇਨ ਸਮੇਤ 101 ਨਸ਼ਾ ਤਸਕਰ ਕਾਬੂ

ਨਾਬਾਲਗ ਲੜਕੀ ਦਾ ਜਬਰੀ ਵਿਆਹ ਰੁਕਿਆ; ਡਾ. ਬਲਜੀਤ ਕੌਰ ਦੀ ਦਖ਼ਲਅੰਦਾਜੀ ਨਾਲ ਸ਼ਹੀਦ ਭਗਤ ਸਿੰਘ ਨਗਰ ਦੀ ਟੀਮ ਨੇ ਕੀਤੀ ਕਾਰਵਾਈ

ਸ਼੍ਰੀਮਤੀ ਅੰਜੂ ਚੰਦਰ ਨੇ ਨਗਰ ਕੌਂਸਲ ਖਰੜ ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ

ਡਿਪਟੀ ਮੇਅਰ ਬੇਦੀ ਨੇ ਟੀਡੀਆਈ ਸੈਕਟਰ 74 ਦੇ ਦੌਰੇ ਉਪਰੰਤ ਵਸਨੀਕਾਂ ਨੂੰ ਦਿੱਤਾ ਹੱਲ ਦਾ ਭਰੋਸਾ