Saturday, March 15, 2025
BREAKING NEWS
ਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ 'ਚ ਹੀ ਸੁਲਝਾਇਆਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲਹਰਪਾਲ ਸਿੰਘ ਚੀਮਾ ਵੱਲੋਂ ਨਸ਼ਾ ਤਸਕਰਾਂ ਨੂੰ ਆਖਰੀ ਚੇਤਾਵਨੀ: ਨਸ਼ਾ ਤਸਕਰੀ ਛੱਡ ਦਿਓ ਜਾਂ ਪੰਜਾਬ ਛੱਡੋਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਆਖ਼ਰੀ ਤਰੀਕ 31 ਅਗਸਤ ਤੱਕ ਵਧਾਈਟਰੰਪ ਦੇ ਨਵੇਂ ਗੋਲਡ ਕਾਰਡ ਸਕੀਮ ’ਚ 50 ਲੱਖ ਡਾਲਰ ਦੀ ਮਿਲੇਗੀ ਅਮਰੀਕੀ ਨਾਗਰਿਕਤਾ AAP ਨੇ ਲੁਧਿਆਣਾ ਪੱਛਮੀ ਉਪ ਚੋਣ ਲਈ MP ਸੰਜੀਵ ਅਰੋੜਾ ਨੂੰ ਐਲਾਨਿਆ ਉਮੀਦਵਾਰਪ੍ਰਾਪਰਟੀ ਟੈਕਸ ਨਾ ਭਰਨ ਵਾਲਿਆਂ ਦੇ ਖ਼ਿਲਾਫ਼ ਨਗਰ ਨਿਗਮ ਮੋਹਾਲੀ ਵੱਲੋਂ ਸਖਤ ਕਾਰਵਾਈ ਫੇਸ-1 ਵਿੱਚ ਸ਼ੋਅਰੂਮ ਸੀਲ ਨਵੇਂ ਡੀ ਸੀ ਨੇ ਸਟਾਫ਼ ਨਾਲ ਜਾਣ-ਪਛਾਣ ਮੀਟਿੰਗ ਕੀਤੀ

Business

"ਸਜਾਵਟੀ ਮੱਛੀਆਂ ਦਾ ਪੰਜਾਬ ਵਿੱਚ ਸਕੋਪ "ਵਿਸ਼ੇ ਤੇ ਮੱਛੀ ਪਾਲਣ ਵਿਭਾਗ ਵੱਲੋਂ ਇੱਕ ਰੋਜਾ ਸਿਖਲਾਈ ਕੈਂਪ ਲਗਾਇਆ ਗਿਆ

August 08, 2024 06:20 PM
SehajTimes

ਫ਼ਤਹਿਗੜ੍ਹ ਸਾਹਿਬ : ਮੱਛੀ ਪਾਲਣ ਦੇ ਖੇਤਰ ਵਿੱਚ ਵਿਸਥਾਰ ਲਈ ਮੱਛੀ ਪਾਲਣ ਵਿਭਾਗ ਵੱਲੋਂ ਪੰਜਾਬ ਰਾਜ ਮੱਛੀ ਪਾਲਣ ਵਿਕਾਸ ਬੋਰਡ ਦੇ ਸਹਿਯੋਗ ਨਾਲ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਟਰੇਨਿੰਗ ਹਾਲ ਵਿਖੇ "ਸਜਾਵਟੀ ਮੱਛੀਆਂ ਦਾ ਪੰਜਾਬ ਵਿੱਚ ਸਕੋਪ " ਵਿਸ਼ੇ ਤੇ ਇੱਕ ਰੋਜ਼ਾ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਂਇੰਸਿਜ਼  ਯੁਨੀਵਰਸਿਟੀ ਦੇ ਡਾ. ਅਮਿਤ ਮੰਡਲ ਨੇ ਸਜਾਵਟੀ ਮੱਛੀਆ ਦੀਆ ਕਿਸਮਾਂ, ਕਲਚਰ, ਪ੍ਰਜਨਣ, ਬਿਮਾਰੀ ਆਦਿ ਬਾਰੇ ਕਿਸਾਨਾਂ ਨੂੰ ਵਿਸਥਾਰਪੁਰਵਕ ਜਾਣਕਾਰੀ ਦਿੱਤੀ। ਉਹਨਾਂ ਨੇ ਮੱਛੀ  ਪਾਲਕ ਕਿਸਾਨਾਂ ਨੂੰ ਦੱਸਿਆ ਕਿ ਸਜਾਵਟੀ ਮੱਛੀਆ ਨੂੰ ਪਾਲ ਕੇ ਕਿਸਾਨ ਵਾਧੂ ਮੁਨਾਫਾ ਕਮਾ ਸਕਦੇ ਹਨ। ਉਹਨਾਂ ਨੇ ਦੱਸਿਆ ਕਿ ਸਜਾਵਟੀ ਮੱਛੀਆ ਨੂੰ ਐਕੂਏਰੀਅਮ ਵਿੱਚ ਪਾਲ ਸਕਦੇ ਹਨ, ਸਜਾਵਟੀ ਮੱਛੀਆਂ ਇਨਸਾਨ ਨੂੰ ਕੁਦਰਤ ਦੇ ਨੇੜ੍ਹੇ ਲੈ ਕੇ ਜਾਂਦੀਆਂ ਹਨ ਤੇ ਚਿੰਤਾਮੁਕਤ ਰਹਿਣ ਵਿੱਚ ਵੀ ਮਦਦ ਕਰਦੀਆਂ ਹਨ।

               ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗੀ ਡਾਇਰੈਕਟਰ (ਸਿਖਲਾਈ) ਡਾ. ਵਿਪਨ ਕੁਮਾਰ ਰਾਮਪਾਲ ਨੇ ਦੱਸਿਆ ਕਿ ਕ੍ਰਿਸ਼ੀ ਵਿਗਿਆਨ ਕੇਂਦਰ ਵਿੱਚ ਵੱਖ-ਵੱਖ ਵਿਸ਼ਿਆ ਤੇ ਟਰੇਨਿੰਗ ਦਿੱਤੀ ਜਾ ਰਹੀ ਹੈ। ਮੱਛੀ ਪਾਲਣ ਵਿਭਾਗ ਦੇ ਸਹਾਇਕ ਡਾਇਰੈਕਟਰ ਗੁਰਪ੍ਰੀਤ ਸਿੰਘ, ਨੇ ਪ੍ਰਧਾਨ ਮੰਤਰੀ ਮਤੱਸਯ ਸੰਪਦਾ ਯੋਜਨਾ ਅਧੀਨ ਵੱਖ- ਵੱਖ ਪ੍ਰੋਜੈਕਟਾਂ ਤੇ ਦਿੱਤੀ ਜਾ ਰਹੀ ਸਬਸਿਡੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਵੱਲੋਂ ਪ੍ਰਧਾਨ ਮੰਤਰੀ ਸੰਪਦਾ ਯੋਜਨਾ ਅਧੀਨ ਵੱਖ –ਵੱਖ ਮੱਦਾਂ ਅਧੀਨ ਲਗਾਏ ਜਾਣ ਵਾਲੇ ਪ੍ਰੋਜੈਕਟਾਂ ਤੇ 40 ਤੋਂ 60 % ਸਬਸਿਡੀ ਦਿੱਤੀ ਜਾ ਰਹੀ ਹੈ। ਉਹਨਾਂ ਨੇ ਦੱਸਿਆ ਕਿ ਮੱਛੀ ਪਾਲਣ ਦਾ ਧੰਦਾ ਸ਼ੁਰੂ ਕਰਨ ਲਈ ਮੁਫਤ ਸਿਖਲਾਈ ਦਿੱਤੀ ਜਾਂਦੀ ਹੈ ਅਤੇ ਕੰਮ ਸੁਰੂ ਕਰਨ ਲਈ ਅਸਾਨ ਕਿਸਤਾਂ ਤੇ ਕਰਜੇ ਦਿਵਾਏ ਜਾਂਦੇ ਹਨ।

ਤੇਜਿੰਦਰ ਸਿੰਘ, ਸੀਨੀਅਰ ਮੱਛੀ ਪਾਲਣ ਅਫਸਰ (ਫਾਰਮ) ਨੇ ਦੱਸਿਆ ਕਿ ਜਿਲ੍ਹੇ ਵਿੱਚ ਸਰਕਾਰੀ ਮੱਛੀ ਪੂੰਗ ਫਾਰਮ ਬਾਗੜੀਆ- ਫੱਗਣਮਾਜਰਾ ਵਿਖੇ ਹੁਣ ਤੱਕ 108.45 ਲੱਖ ਮੱਛੀ ਪੂੰਗ ਦਾ ਉਤਪਾਦਨ ਕੀਤਾ ਜਾ ਚੁੱਕਾ ਹੈ ਅਤੇ ਮੱਛੀ ਕਿਸਾਨਾਂ ਨੂੰ ਸਪਲਾਈ ਕੀਤਾ ਜਾ ਰਿਹਾ ਹੈ। ਸੁਖਵਿੰਦਰ ਕੌਰ, ਸੀਨੀਅਰ ਮੱਛੀ ਪਾਲਣ ਅਫਸਰ ਨੇ ਮੱਛੀ ਪਾਲਣ ਦੀ ਮੁੱਢਲੀ ਜਾਣਕਾਰੀ ਦਿੱਤੀ। ਇਸ ਮੌਕੇ ਬਲਜੋਤ ਕੌਰ ਮੱਛੀ ਪਾਲਣ ਅਫਸਰ ਫਤਹਿਗੜ੍ਹ ਸਾਹਿਬ ਨੇ ਦੱਸਿਆ ਕਿ 19 ਅਗਸਤ ਤੋਂ ਮੱਛੀ ਪਾਲਣ ਦੀ 5 ਦਿਨਾਂ ਦੀ ਮੁਫਤ ਮੁੱਢਲੀ ਟਰੇਨਿੰਗ ਦਿੱਤੀ ਜਾਣੀ ਹੈ। ਡਾ. ਗੁਰਅੰਸ਼ਪ੍ਰੀਤ ਸਿੰਘ ਸੇਠੀ ਨੇ ਸੰਯੁਕਤ ਖੇਤੀ ਤੇ ਕਿਸਾਨ ਨੂੰ ਜਾਣਕਾਰੀ ਦਿੱਤੀ । ਇਸ ਕੈਂਪ ਵਿੱਚ ਕਮਲਪ੍ਰੀਤ ਕੌਰ ਤੇ ਪ੍ਰਦੀਪ ਸਿੰਘ ਨੇ ਭਾਗ ਲਿਆ । ਕਿਸਾਨਾਂ ਵੱਲੋਂ ਇਸ ਟਰੇਨਿੰਗ ਪ੍ਰਤੀ ਭਰਵਾਂ ਹੁੰਗਾਰਾ ਮਿਲਿਆ।     

Have something to say? Post your comment

 

More in Business

ਜ਼ਿਲ੍ਹਾ ਪੱਧਰੀ ਦੋ ਰੋਜ਼ਾ ਸਿਖਲਾਈ ਵਰਕਸ਼ਾਪ ਦਾ ਆਗਾਜ਼ 

ਡੇਅਰੀ ਸਵੈ ਰੁਜਗਾਰ ਸਿਖਲਾਈ ਕੋਰਸ ਮਿਤੀ 10 ਮਾਰਚ ਤੋਂ ਸ਼ੁਰੂ

ਬਾਗਬਾਨੀ ਵਿਭਾਗ ਵੱਲੋਂ ਮਧੂ ਮੱਖੀ ਪਾਲਣ ਨੂੰ ਉਤਸ਼ਾਹਿਤ ਕਰਨ ਲਈ ਸੈਮੀਨਾਰ 27 ਅਤੇ 28 ਫਰਵਰੀ ਨੂੰ

ਮੱਛੀ ਪਾਲਣ ਵਿਭਾਗ ਨੇ ਮੱਛੀ ਪਾਲਕਾਂ ਨੂੰ 26 ਕਰੋੜ ਰੁਪਏ ਦੀ ਸਬਸਿਡੀ ਪ੍ਰਦਾਨ ਕੀਤੀ : ਗੁਰਮੀਤ ਸਿੰਘ ਖੁੱਡੀਆਂ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 22 ਅਕਤੂਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਅਨੁਸੂਚਿਤ ਜਾਤੀ ਦੇ ਸਿਖਿਆਰਥੀਆਂ ਨੂੰ ਦੋ ਹਫਤੇ ਦੀ ਡੇਅਰੀ ਸਿਖਲਾਈ ਦੇਣ ਲਈ ਕੋਰਸ 02 ਸਤੰਬਰ ਤੋਂ ਸ਼ੁਰੂ: ਡਿਪਟੀ ਡਾਇਰੈਕਟਰ

 ਡੇਰਾਬੱਸੀ ਵਿਖੇ ਮੈਗਾ ਪਲੇਸਮੈਂਟ ਡ੍ਰਾਈਵ-ਕਮ-ਰੋਜ਼ਗਾਰ ਮੇਲਾ 22 ਅਗਸਤ ਨੂੰ 

ਸੋਨੇ ਦੀ ਕੀਮਤ ਵਿੱਚ ਦਰਜ ਕੀਤਾ ਗਿਆ ਵਾਧਾ, ਚਾਂਦੀ ਦੀ ਕੀਮਤ 526 ਰੁਪਏ ਘਟੀ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 13 ਅਗਸਤ ਨੂੰ

ਏਡੀਬਲ ਆਈਲਸੀਡਜ਼ ਨੂੰ ਰਾਸ਼ਟਰੀ ਮਾਨਤਾ ਸਕੀਮ ਅਧੀਨ ਦੋ ਦਿਨਾਂ ਤੇਲ ਬੀਜ ਫਸਲਾਂ ਸਬੰਧੀ ਟ੍ਰੇਨਿੰਗ ਦਾ ਆਯੋਜਨ