Monday, June 16, 2025

Chandigarh

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਵਿਕਾਸ ਕਾਰਜਾਂ ਤੇ ਵੱਖ-ਵੱਖ ਸਕੀਮਾਂ ਨੂੰ ਲਾਗੂ ਕਰਨ ਦੀ ਸਮੀਖਿਆ

August 08, 2024 06:42 PM
SehajTimes

ਸਰਕਾਰੀ ਸਕੂਲਾਂ 'ਚ ਦਾਖਲੇ ਵਧਾਉਣ ਲਈ ਸਿੱਖਿਆ ਵਿਭਾਗ ਦੀ ਵੀ ਕੀਤੀ ਸ਼ਲਾਘਾ

ਚੰਡੀਗੜ੍ਹ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਜ਼ਿਲ੍ਹੇ ਵਿੱਚ ਵਿਕਾਸ ਕਾਰਜਾਂ ਅਤੇ ਵੱਖ-ਵੱਖ ਸਕੀਮਾਂ ਨੂੰ ਲਾਗੂ ਕਰਨ ਦਾ ਜਾਇਜ਼ਾ ਲਿਆ। ਉਨ੍ਹਾਂ ਲੁਧਿਆਣਾ ਵਿਖੇ ਵਿਧਾਇਕਾਂ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ।

ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਲੁਧਿਆਣਾ ਨੂੰ ਸਾਫ਼ ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਕੀਤੇ ਜਾ ਰਹੇ ਸੁਹਿਰਦ ਯਤਨਾਂ 'ਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਮੌਨਸੂਨ ਦੌਰਾਨ ਲੁਧਿਆਣਾ ਜ਼ਿਲ੍ਹੇ ਵਿੱਚ 19 ਲੱਖ ਬੂਟੇ ਲਾਉਣ ਦੇ ਟੀਚੇ ਦਾ 90 ਫੀਸਦੀ ਪਹਿਲਾਂ ਹੀ ਹਾਸਲ ਕਰ ਲਿਆ ਗਿਆ ਹੈ।

ਕੈਬਨਿਟ ਮੰਤਰੀ ਕਟਾਰੁਚਕ ਨੇ ਬੂਟੇ ਲਗਾਉਣ ਲਈ ਲੋਕਾਂ ਨੂੰ ਵੀ ਪ੍ਰੇਰਿਤ ਕਰਦਿਆਂ ਕਿਹਾ ਕਿ ਵਾਤਾਵਰਨ ਨੂੰ ਬਚਾਉਣਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਬਿਹਤਰ ਭਵਿੱਖ ਨੂੰ ਯਕੀਨੀ ਬਣਾਉਣਾ ਸਾਰਿਆਂ ਦਾ ਫਰਜ਼ ਹੈ।

ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਸਰਵਜੀਤ ਕੌਰ ਮਾਣੂੰਕੇ, ਦਲਜੀਤ ਸਿੰਘ ਗਰੇਵਾਲ, ਮਦਨ ਲਾਲ ਬੱਗਾ, ਅਸ਼ੋਕ ਪਰਾਸ਼ਰ ਪੱਪੀ, ਹਰਦੀਪ ਸਿੰਘ ਮੁੰਡੀਆਂ, ਕੁਲਵੰਤ ਸਿੰਘ ਸਿੱਧੂ, ਜੀਵਨ ਸਿੰਘ ਸੰਗੋਵਾਲ, ਹਾਕਮ ਸਿੰਘ ਠੇਕੇਦਾਰ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ, ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਸੁਰੇਸ਼ ਗੋਇਲ ਤੇ ਹੋਰ ਮੌਜੂਦ ਸਨ।

ਕੈਬਨਿਟ ਮੰਤਰੀ ਕਟਾਰੁਚੱਕ ਵੱਲੋਂ ਸਰਕਾਰੀ ਸਕੂਲਾਂ ਵਿੱਚ ਵਧੇ ਹੋਏ ਦਾਖਲਿਆਂ ਲਈ ਸਿੱਖਿਆ ਵਿਭਾਗ ਦੀ ਸ਼ਲਾਘਾ ਵੀ ਕੀਤੀ, ਜਿਸ ਵਿੱਚ ਇਸ ਸਾਲ ਪ੍ਰਾਇਮਰੀ ਅਤੇ ਸੈਕੰਡਰੀ ਸਕੂਲਾਂ ਵਿੱਚ ਲਗਭਗ 15000 ਨਵੇਂ ਦਾਖਲੇ ਹੋਏ ਹਨ।

ਇਸ ਤੋਂ ਇਲਾਵਾ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਜੋ ਕਿ ਲੁਧਿਆਣਾ ਜ਼ਿਲ੍ਹੇ ਦੇ ਇੰਚਾਰਜ ਵੀ ਹਨ, ਨੇ ਬੁੱਢਾ ਦਰਿਆ ਪੁਨਰ ਸੁਰਜੀਤੀ ਪ੍ਰਾਜੈਕਟ, ਸਮਾਰਟ ਸਿਟੀ ਵਰਕਸ ਦੇ ਨਾਲ-ਨਾਲ ਸਿਹਤ ਅਤੇ ਸਿੱਖਿਆ, ਪੀ.ਐਸ.ਪੀ.ਸੀ.ਐਲ., ਸੀਵਰੇਜ ਬੋਰਡ, ਖੁਰਾਕ ਸਪਲਾਈ, ਜੰਗਲਾਤ ਵਿਭਾਗ ਅਤੇ ਹੋਰਾਂ ਨਾਲ ਸਬੰਧਤ ਸਕੀਮਾਂ ਅਤੇ ਪ੍ਰੋਜੈਕਟਾਂ ਦਾ ਜਾਇਜ਼ਾ ਲਿਆ। ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਲੁਧਿਆਣਾ ਵਿੱਚ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਹਰ ਮਹੀਨੇ ਵਿਧਾਇਕਾਂ ਅਤੇ ਵਿਭਾਗਾਂ ਦੇ ਮੁਖੀਆਂ ਦੀ ਸਾਂਝੀ ਮੀਟਿੰਗ ਕਰਨ ਲਈ ਵੀ ਕਿਹਾ।

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ