Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਮੁੱਖ ਮੰਤਰੀ ਨੇ ਸ਼ਹਿਰੀ ਗਰੀਬਾਂ ਨੂੰ ਘਰ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਤਹਿਤ ‘ਬਸੇਰਾ’ ਸਕੀਮ ਨੂੰ ਤੇਜੀ ਨਾਲ ਅਮਲ ਵਿਚ ਲਿਆਉਣ ਦੇ ਹੁਕਮ

May 11, 2021 06:46 PM
SehajTimes

ਚੰਡੀਗੜ੍ਹ, : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਹਿਰੀ ਗਰੀਬਾਂ ਨੂੰ ਘਰ ਮੁਹੱਈਆ ਕਰਵਾਉਣ ਲਈ ਆਪਣੀ ਵਚਨਬੱਧਤਾ ਪ੍ਰਗਟ ਕਰਦੇ ਹੋਏ ਸਥਾਨਕ ਸਰਕਾਰਾਂ ਬਾਰੇ ਵਿਭਾਗ ਨੂੰ ਆਪਣੇ ਪ੍ਰਮੁੱਖ ਪ੍ਰੋਗਰਾਮ ‘ਬਸੇਰਾ’ ਦੇ ਕੰਮਾਂ ਵਿਚ ਤੇਜੀ ਲਿਆਉਣ ਦੇ ਹੁਕਮ ਦਿੱਤੇ ਹਨ ਤਾਂ ਕਿ ਸਤੰਬਰ, 2021 ਤੱਕ ਝੁੱਗੀ ਝੌਪੜੀਂ ਵਾਲੇ 1000 ਘਰਾਂ ਨੂੰ ਮਾਲਕੀ ਹੱਕ ਦੇਣ ਦਾ ਟੀਚਾ ਪੂਰਾ ਕੀਤਾ ਜਾ ਸਕੇ।  

          ਵਚਰੁਅਲ ਮੀਟਿੰਗ ਦੌਰਾਨ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਕੰਮਕਾਜ ਦਾ ਜਾਇਜਾ ਲੈਂਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸੂਬਾਈ ਅਤੇ ਕੇਂਦਰੀ ਸਕੀਮਾਂ ਦੇ ਤਹਿਤ ਸਾਰੇ ਵੱਡੇ ਪ੍ਰਾਜੈਕਟਾਂ ਵਿਚ ਤੇਜੀ ਲਿਆਉਣ ਲਈ ਆਖਿਆ ਤਾਂ ਕਿ ਇਸ ਸਾਲ ਦਸੰਬਰ ਤੱਕ ਇਨ੍ਹਾਂ ਪ੍ਰਾਜੈਕਟਾਂ ਨੂੰ ਮੁਕੰਮਲ ਕਰਕੇ ਕਾਰਜਸ਼ੀਲ ਬਣਾਉਣਾ ਯਕੀਨੀ ਬਣਾਇਆ ਜਾ ਸਕੇ।

          ਇਹ ਜਿਕਰ ਕਰਦੇ ਹੋਏ ਕਿ ‘ਬਸੇਰਾ’ ਸਕੀਮ ਅਧੀਨ 196 ਝੁੱਗੀਆਂ ਦੀ ਸ਼ਨਾਖ਼ਤ ਕੀਤੀ ਜਾ ਚੁੱਕੀ ਹੈ ਅਤੇ 25,850 ਘਰਾਂ ਦਾ ਸਰਵੇ ਕੀਤਾ ਗਿਆ ਹੈ, ਮੁੱਖ ਮੰਤਰੀ ਨੇ ਅਗਲੇ ਚਾਰ ਮਹੀਨਿਆਂ ਵਿਚ 1000 ਘਰਾਂ ਨੂੰ ਮਾਲਕੀ ਹੱਕ ਦੇਣ ਦੇ ਕੰਮ ਨੂੰ ਫੌਰੀ ਮੁਕੰਮਲ ਕਰਨ ਲਈ ਆਖਿਆ। ਉਨ੍ਹਾਂ ਨੇ ਵਿਭਾਗ ਨੂੰ ਪ੍ਰਧਾਨ ਮੰਤਰੀ ਅਵਾਸ ਯੋਜਨਾ ਤਹਿਤ ਪ੍ਰਵਾਨਿਤ ਕੀਤੇ ਸਾਰੇ 97598 ਘਰਾਂ ਨੂੰ ਮੁਕੰਮਲ ਕਰਨਾ ਯਕੀਨੀ ਬਣਾਉਣ ਲਈ ਆਖਿਆ।

ਅਮਰੁਤ, ਸਮਾਰਟ ਸਿਟੀ ਅਤੇ ਕੁਝ ਹੋਰ ਸਕੀਮਾਂ ਤਹਿਤ ਅਣਵਰਤੇ ਫੰਡਾਂ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਨੇ ਸਬੰਧਤ ਪ੍ਰਾਜੈਕਟ ਛੇਤੀ ਪੂਰਾ ਕਰਨ ਦੀ ਲੋੜ ਉਤੇ ਜੋਰ ਦਿੱਤਾ ਜਦਕਿ ਨਵੇਂ ਪ੍ਰਵਾਨਿਤ ਕਾਰਜ ਤਰਜੀਹ ਦੇ ਆਧਾਰ ਉਤੇ ਸ਼ੁਰੂ ਕਰਨ ਲਈ ਫੌਰੀ ਕਦਮ ਚੁੱਕਣ ਦੀ ਲੋੜ ਉਤੇ ਜੋਰ ਦਿੱਤਾ।

         ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰਮੁੱਖ ਸਕੱਤਰ ਵਿਨੀ ਮਹਾਜਨ ਅਤੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

 

More in Chandigarh

ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ; ਵਪਾਰੀਆਂ ਦੀਆਂ ਲੰਬਿਤ ਸਮੱਸਿਆਵਾਂ ਦੇ ਨਿਪਟਾਰੇ ਲਈ ਚਰਚਾ

ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਟੀ.ਬੀ. ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਭਾਰਤੀ ਜਨਤਾ ਪਾਰਟੀ ਦੀ ਬੰਗਾਲ ਵਿਚ ਜਿੱਤ ਦੀ ਖੁਸ਼ੀ ਵਿੱਚ ਘਰ ਘਰ ਜਾ ਕੇ ਵੰਡੇ ਲੱਡੂ ਅਤੇ ਕਿਤਾ ਸਨਮਾਨ

ਮੋਹਾਲੀ ਦੀ ਸਾਬਕਾ ਕੌਂਸਲਰ ਬਲਜੀਤ ਕੌਰ ਬਣੀ ਪੰਜਾਬ ਮਹਿਲਾ ਕਾਂਗਰਸ ਦੀ ਐਕਟਿੰਗ ਪ੍ਰਧਾਨ

ਕਣਕ ਦੇ ਨਾੜ ਨੂੰ ਅੱਗ ਲਗਾਉਣ ਤੇ ਹੋਵੇਗੀ ਕਾਨੂੰਨੀ ਕਾਰਵਾਈ

ਏ.ਡੀ.ਸੀ. ਅਤੇ ਸਹਾਇਕ ਕਮਿਸ਼ਨਰ ਵੱਲੋਂ ਮਰਦਮਸ਼ੁਮਾਰੀ-2026 ਲਈ ਸਵੈ-ਗਣਨਾ

ਤੂੜੀ /ਚਾਰੇ ਦਾ ਸੰਕਟ ਦੂਰ ਕਰੇ ਪੰਜਾਬ ਸਰਕਾਰ: ਪੰਜਾਬ ਗਊਸ਼ਾਲਾ ਮਹਾਸੰਘ

ਅਰਸਦੀਪ ਸਿੱਧੂ ਆਗਨਾਈਜੇਸ਼ਨ ਦੇ ਬਲਾਕ ਪ੍ਰਧਾਨ ਬਣੇ ਗਰਮੀ ਦੇ ਚੱਲਦੇ ਆਂ ਪੰਛੀਆਂ ਲਈ ਵੱਖ ਵੱਖ ਥਾਵਾਂ ਤੇ ਸੈਂਕੜੇ ਆਲਣੇ ਲਗਾਏ ਜਾਣਗੇ : ਸਿੱਧੂ

ਮੋਰਿੰਡਾ ਪੁਲਿਸ ਵੱਲੋਂ ਮੋਬਾਈਲ ਖੋਹਣ ਦੇ ਦੋਸ਼ ਵਿੱਚ ਇੱਕ ਨੌਜਵਾਨ ਕਾਬੂ ਕਰ ਜੇਲ ਭੇਜਿਆ

ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ