Wednesday, July 02, 2025

Sports

ਹਾਕੀ ਖਿਡਾਰੀਆਂ ਨੇ ਕੇਕ ਕੱਟਕੇ ਮਨਾਇਆ ਜਸ਼ਨ

August 09, 2024 03:56 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਭਾਰਤੀ ਹਾਕੀ ਟੀਮ ਵੱਲੋਂ ਪੈਰਿਸ ਉਲੰਪਿਕ ਵਿੱਚ ਕਾਂਸੀ ਦਾ ਤਗਮਾ ਜਿੱਤਣ ਦੀ ਖੁਸ਼ੀ ਵਿੱਚ ਸ਼ਹੀਦ ਊਧਮ ਸਿੰਘ ਹਾਕੀ ਕਲੱਬ ਸੁਨਾਮ ਵੱਲੋਂ ਖੁਸ਼ੀ ਸਾਂਝੀ ਕੀਤੀ ਗਈ। ਇਸ ਮੌਕੇ ਹਾਕੀ ਖਿਡਾਰੀਆਂ ਨੇ ਕੇਕ ਕੱਟਿਆ, ਲੱਡੂ ਵੰਡੇ ਅਤੇ ਆਤਸ਼ਬਾਜ਼ੀ ਕੀਤੀ ਗਈ। ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ਼ ਦੇ ਹਾਕੀ ਗਰਾਂਊਂਡ ਵਿੱਚ ਇਕੱਤਰ ਹੋਏ ਗੁਰਪ੍ਰੀਤ ਸਿੰਘ ਚੀਮਾਂ ਹਾਕੀ ਕੋਚ, ਕੁਲਵੀਰ ਸਿੰਘ ਖਾਲਸਾ ਸੀਨੀਅਰ ਹਾਕੀ ਖਿਡਾਰੀ, ਕੁਲਵੰਤ ਸਿੰਘ, ਮਨਦੀਪ ਸਿੰਘ, ਹਰਦੀਪ ਸਿੰਘ, ਕੁਲਦੀਪ ਸਿੰਘ, ਸਤਨਾਮ ਸਿੰਘ, ਹਰਵਿੰਦਰ ਸਿੰਘ, ਸਹਿਜਪ੍ਰੀਤ ਸਿੰਘ ਤੇ ਹੋਰਨਾਂ ਖਿਡਾਰੀਆਂ ਨੇ ਭਾਰਤੀ ਹਾਕੀ ਟੀਮ ਵੱਲੋਂ ਪੈਰਿਸ  ਉਲੰਪਿਕ ਵਿੱਚ ਕਾਂਸੀ ਦਾ ਤਗਮਾ ਜਿੱਤਣ ਤੇ ਖੁਸ਼ੀ ਸਾਂਝੀ ਕਰਦਿਆਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਹਾਕੀ ਖੇਡ ਵਿੱਚ ਆ ਰਹੇ ਨਿਖਾਰ ਕਾਰਨ ਨੌਜ਼ਵਾਨਾਂ ਵਿੱਚ ਹਾਕੀ ਪ੍ਰਤੀ ਸਮਰਪਿਤ ਭਾਵਨਾ ਪੈਦਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਹਾਕੀ ਟੀਮ ਵਿੱਚ ਦਸ ਖਿਡਾਰੀ ਪੰਜਾਬ ਦੇ ਖੇਡ ਰਹੇ ਹਨ ਇਹ ਪੰਜਾਬੀਆਂ ਲਈ ਹੋਰ ਵੀ ਮਾਣ ਵਾਲੀ ਗੱਲ ਹੈ। ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਪੜ੍ਹਾਈ ਦੇ ਨਾਲ ਖੇਡਾਂ ਵੱਲ ਵੀ ਰੁਚੀ ਰੱਖਣ, ਤਾਂ ਜੋ ਸਰੀਰਕ ਤੰਦਰੁਸਤੀ ਦੇ ਨਾਲ ਪੰਜਾਬ ਦਾ ਨਾਮ ਉਲੰਪਿਕ ਤੱਕ ਹਮੇਸ਼ਾ ਗੂੰਜਦਾ ਰਹੇ।

Have something to say? Post your comment

 

More in Sports

ਅੰਤਰਰਾਸ਼ਟਰੀ ਉਲੰਪਿਕ ਦਿਵਸ ਮੌਕੇ ਬੱਚਿਆਂ ਦੇ ਕਰਵਾਏ ਮੁਕਾਬਲੇ 

ਅੰਡਰ-19 ਮਹਿਲਾ ਕ੍ਰਿਕਟ ਹੁਸ਼ਿਆਰਪੁਰ ਨੇ ਰੋਪੜ ਨੂੰ 7 ਵਿਕਟਾਂ ਨਾਲ ਹਰਾ ਕੇ ਜਿੱਤ ਹਾਸਲ ਕੀਤੀ

ਜਲੰਧਰ ਤੋਂ ਲੰਡਨ: ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਨੇ ਆਲਮੀ ਮੈਚਾਂ ਲਈ 25,000 ਰਗਬੀ ਗੇਂਦਾਂ ਦੀ ਖੇਪ ਨੂੰ ਦਿਖਾਈ ਹਰੀ ਝੰਡੀ

ਕੈਪਟਨ ਸੁਰਭੀ ਦੇ ਪ੍ਰਦਰਸ਼ਨ ਕਾਰਨ ਅੰਡਰ-19 ਕ੍ਰਿਕਟ ਟੀਮ ਨੇ ਹੁਸ਼ਿਆਰਪੁਰ ਵਿੱਚ ਕਪੂਰਥਲਾ ਟੀਮ ਨੂੰ 8 ਵਿਕਟਾਂ ਨਾਲ ਹਰਾਇਆ : ਡਾ. ਰਮਨ ਘਈ

ਐਸ ਡੀ ਐਮ ਖਰੜ ਨੇ ਨਵੇਂ ਬਣੇ ਖੇਡ ਮੈਦਾਨਾਂ ਅਤੇ ਚੱਲ ਰਹੇ ਕੰਮਾਂ ਦਾ ਨਿਰੀਖਣ ਕੀਤਾ

ਨੀਰਜ ਚੋਪੜਾ ਨੇ 90 ਮੀਟਰ ਤੋਂ ਦੂਰ ਜੈਵਲਿਨ ਸੁੱਟ ਬਣਾਇਆ ਨਵਾਂ ਰਿਕਾਰਡ

ਕੁਰਾਲੀ ਦੀ ਧੀ ਨਵਪ੍ਰੀਤ ਕੌਰ ਨੇ ਨੈਸ਼ਨਲ ਖੇਡਾਂ ਦੌਰਾਨ ਵੇਟ ਲਿਫਟਿੰਗ’ਚ ਕਾਂਸੀ ਦਾ ਤਮਗਾ ਜਿੱਤਿਆ

ਹਾਕੀ, ਕ੍ਰਿਕਟ ਅਤੇ ਕਬੱਡੀ ਵਾਂਗ ਭੰਗੜਾ ਲੀਗ ਦੀ ਹੋਵੇਗੀ ਸ਼ੁਰੂਆਤ : ਪੰਮੀ ਬਾਈ 

ਸਪੋਰਟਸ ਵਿੰਗ ਸਕੂਲਾਂ ਵਿੱਚ ਖਿਡਾਰੀਆਂ ਦਾ ਦਾਖਲਾ

ਮੋਹਾਲੀ ਦੇ ਖਿਡਾਰੀ ਰੀਜਨ ਭਾਰਤੀ ਦੀ ਸਪੋਰਟਸ ਕੋਟੇ ਅਧੀਨ ਇੰਡੀਅਨ ਫੋਰਸ ਵਿੱਚ ਬਤੌਰ ਗੋਲਕੀਪਰ ਹੋਈ ਚੋਣ