Tuesday, January 20, 2026
BREAKING NEWS
ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੁਰੂ ਗੋਬਿੰਦ ਸਿੰਘ ਜੀ ਦੇ ਸਿਪਾਹੀ ਹੁੰਦੇ ਤਾਂ ਮੈਨੂੰ ਬੇਹੱਦ ਖੁਸ਼ੀ ਹੁੰਦੀ : ਮੁੱਖ ਮੰਤਰੀ ਮਾਨਬੰਗੇ ਨੇੜਲੇ ਮਜਾਰਾ ਰਾਜਾ ਸਾਹਿਬ ਤੋਂ ਮਿਲੇ 169 ਪਾਵਨ ਸਰੂਪ ਸਬੰਧੀ ਸ੍ਰੋਮਣੀ ਕਮੇਟੀ ਕਰੇ ਦਰੁਸਤੀ: ਵਡਾਲਾਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਏ ਮੁੱਖ ਮੰਤਰੀ ਭਗਵੰਤ ਸਿੰਘਭਾਰਤ ਵਿੱਚ ਸਕੋਡਾ ਆਟੋ ਦਾ 25ਵਾਂ ਸਾਲ ਬਣਿਆ ਸਭ ਤੋਂ ਸਫਲ ਸਾਲ30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰਮਾਮਲਾ ਪਿੰਡ ਭੂਦਨ ਵਿਖੇ ਤਿੰਨ ਜਣਿਆਂ ਦੀ ਮੌਤ ਦਾਪਿੰਡ ਭੂਦਨ ਵਿਖੇ ਤਿੰਨ ਜਣਿਆਂ ਦੀਆਂ ਖੁਦਕੁਸ਼ੀ ਕਰਨ ਦੇ ਮਾਮਲੇ ਵਿਚ ਲੋਕਾਂ ਨੇ ਸੰਦੌੜ ਅੱਗੇ ਲਗਾਇਆ ਧਰਨਾਮੋਹਾਲੀ ਦੇ ਸੋਹਾਣਾ ‘ਚ ਕਬੱਡੀ ਕੱਪ ਦੌਰਾਨ ਚੱਲੀਆਂ ਗੋਲੀਆਂ

Sports

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

August 09, 2024 04:10 PM
SehajTimes

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ ਪੇਸ਼ੇਵਰ ਸ਼ੂਟਰ ਤੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਮੁਲਾਕਾਤ ਕੀਤੀ ਅਤੇ ਉਸ ਨੂੰ ਸਨਮਾਨਿਤ ਕੀਤਾ। ਮੁੱਖ ਮੰਤਰੀ ਨੇ ਪੈਰਿਸ ਉਲੰਪਿਕ ਖੇਡਾਂ ਵਿੱਚ ਇਸ ਵਿਲੱਖਣ ਪ੍ਰਾਪਤੀ ਲਈ ਮਨੂੰ ਭਾਕਰ ਤੇ ਉਸ ਦੇ ਪਰਿਵਾਰ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੈਰਿਸ ਵਿੱਚ ਸ਼ੂਟਿੰਗ ਮੁਕਾਬਲਿਆਂ ਵਿੱਚ ਦੋ ਤਗ਼ਮੇ ਜਿੱਤ ਕੇ ਮਨੂੰ ਨੇ ਪੂਰੇ ਦੇਸ਼ ਦਾ ਮਾਣ ਵਧਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨਿਸ਼ਾਨੇਬਾਜ਼ ਨੌਜਵਾਨਾਂ ਲਈ ਆਦਰਸ਼ ਬਣ ਕੇ ਉੱਭਰੀ ਹੈ ਅਤੇ ਉਸ ਦੀਆਂ ਪ੍ਰਾਪਤੀਆਂ ਉੱਭਰਦੇ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਉਤੇ ਦੇਸ਼ ਲਈ ਨਾਮਣਾ ਖੱਟਣ ਲਈ ਪ੍ਰੇਰਿਤ ਕਰਨਗੀਆਂ।

ਮੁੱਖ ਮੰਤਰੀ ਨੇ ਇਸ ਨੌਜਵਾਨ ਖਿਡਾਰਨ ਨੂੰ ਆਪਣੀ ਸਰਕਾਰ ਦੀ ਨਵੀਂ ਖੇਡ ਨੀਤੀ ਬਾਰੇ ਜਾਣੂੰ ਕਰਵਾਇਆ, ਜਿਸ ਦਾ ਟੀਚਾ ਪੰਜਾਬ ਵਿੱਚ ਖੇਡ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਦੇਣਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਮੰਤਵ ਇਕ ਪਾਸੇ ਨੌਜਵਾਨਾਂ ਦੀ ਤਾਕਤ ਨੂੰ ਉਸਾਰੂ ਪਾਸੇ ਲਾਉਣਾ ਹੈ, ਦੂਜੇ ਪਾਸੇ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣਾ ਹੈ। ਭਗਵੰਤ ਸਿੰਘ ਮਾਨ ਨੇ ਭਾਰਤੀ ਖਿਡਾਰੀਆਂ ਖ਼ਾਸ ਤੌਰ ਉਤੇ ਪੰਜਾਬ ਤੇ ਹਰਿਆਣਾ ਦੇ ਖਿਡਾਰੀਆਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਵੱਖ-ਵੱਖ ਮੁਕਾਬਲਿਆਂ ਵਿੱਚ ਦੇਸ਼ ਲਈ ਤਗ਼ਮੇ ਜਿੱਤੇ ਹਨ। ਇਸ ਦੌਰਾਨ ਮਨੂੰ ਭਾਕਰ ਨੇ ਮਿਲਣ ਲਈ ਸਮਾਂ ਦੇਣ ਅਤੇ ਸਨਮਾਨਿਤ ਕਰਨ ਉਤੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਸ ਨੇ ਪੰਜਾਬ ਵਿੱਚ ਖੇਡਾਂ ਦੀ ਤਰੱਕੀ ਲਈ ਸੂਬਾ ਸਰਕਾਰ ਵੱਲੋਂ ਕੀਤੀਆਂ ਪਹਿਲਕਦਮੀਆਂ ਅਤੇ ਖੇਡ ਨੀਤੀ ਦੀ ਤਾਰੀਫ਼ ਕੀਤੀ। ਉਸ ਨੇ ਸਾਰੇ ਖਿਡਾਰੀਆਂ ਨੂੰ ਬਰਾਬਰ ਮੌਕੇ ਦੇਣ ਦੀ ਵਕਾਲਤ ਕੀਤੀ ਤਾਂ ਕਿ ਵੱਖ-ਵੱਖ ਮੁਕਾਬਲਿਆਂ ਵਿੱਚ ਦੇਸ਼ ਲਈ ਜ਼ਿਆਦਾ ਤੋਂ ਜ਼ਿਆਦਾ ਤਗ਼ਮੇ ਜਿੱਤੇ ਜਾ ਸਕਣ।

Have something to say? Post your comment

 

More in Sports

ਆਲ ਇੰਡੀਆ ਸਰਵਿਸਜ਼ ਟੇਬਲ ਟੈਨਿਸ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 31 ਦਸੰਬਰ ਨੂੰ

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਝੰਡਾ ਲਹਿਰਾ ਕੇ ਕੀਤੀ ਗਈ

ਮਾਲੇਰਕੋਟਲਾ ਦੇ ਰਿਹਾਨ ਟਾਇਗਰ ਬਣੇ ਮਿਸਟਰ ਵਰਲਡ ਚੈਂਪੀਅਨ 2025

ਮੁੱਖ ਮੰਤਰੀ ਨੇ ਸੂਬੇ ‘ਚ ਹਾਕੀ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਦਾ ਪ੍ਰਣ ਲਿਆ

ਭਾਰਤੀ ਹਾਕੀ ਟੀਮ ਨੇ ਜਿਤਿਆ ਏਸ਼ੀਆ ਕੱਪ

ਚਾਈਨਾ 'ਚ ਹੈਪੀ ਬਰਾੜ ਨੇ ਸਟਰਾਂਗਮੈਨ ਮੁਕਾਬਲਾ ਜਿੱਤ ਕੇ ਚਮਕਾਇਆ ਮੋਗੇ ਦਾ ਨਾਮ 

ਸਪੋਰਟਸ ਡੇਅ ਮੌਕੇ ਕਾਲਜ 'ਚ ਕਰਵਾਈਆਂ ਖੇਡਾਂ 

ਹਰਜਿੰਦਰ ਕੌਰ ਨੇ ਭਾਰ ਚੁੱਕਣ 'ਚ ਜਿੱਤਿਆ ਤਾਂਬਾ 

ਜ਼ਿਲ੍ਹਾ ਪੱਧਰੀ ਕੁਰਾਸ਼ ਟੂਰਨਾਮੈਂਟ ਵਿੱਚ ਸ.ਮਿ.ਸ ਖੇੜੀ ਗੁੱਜਰਾਂ ਨੇ ਜਿੱਤੇ ਇੱਕ ਸਿਲਵਰ ਅਤੇ ਅੱਠ ਬਰੋਂਜ਼ ਮੈਡਲ

ਯੋਗਾ, ਟੇਬਲ ਟੈਨਿਸ, ਫੁੱਟਬਾਲ ਅਤੇ ਖੋ-ਖੋ ਦੇ ਕਰਵਾਏ ਗਏ ਜ਼ੋਨ ਪੱਧਰੀ ਮੁਕਾਬਲੇ