Sunday, October 26, 2025

Chandigarh

ਡੇਂਗੂ ’ਤੇ ਵਾਰ : ਜ਼ਿਲ੍ਹਾ ਸਿਹਤ ਵਿਭਾਗ ਵਲੋਂ ਪੁਲਿਸ ਸਟੇਸ਼ਨਾਂ ’ਚ ਚੈਕਿੰਗ

August 09, 2024 05:25 PM
SehajTimes

ਲਾਰਵਾ ਪੈਦਾ ਹੋਣ ਦੀ ਸੰਭਾਵਨਾ ਵਾਲੀਆਂ ਥਾਵਾਂ ਦਾ ਕੀਤਾ ਨਿਰੀਖਣ

 

ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦੇਣ ਲਈ ਆਖਿਆ

ਮੋਹਾਲੀ : ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਜ਼ਿਲ੍ਹਾ ਸਿਹਤ ਵਿਭਾਗ ਦੁਆਰਾ ਅੱਜ ਜ਼ਿਲ੍ਹੇ ਦੇ ਵੱਖ-ਵੱਖ ਪੁਲਿਸ ਸਟੇਸ਼ਨਾਂ/ਚੌਕੀਆਂ ਵਿਚ ਚੈਕਿੰਗ ਕੀਤੀ ਗਈ ਅਤੇ ਡੇਂਗੂ (Dengue) ਤੋਂ ਬਚਾਅ ਲਈ ਜਾਣਕਾਰੀ ਵੀ ਦਿਤੀ ਗਈ। ਸਿਵਲ ਸਰਜਨ (Civil Surgeon) ਡਾ. ਦਵਿੰਦਰ ਕੁਮਾਰ ਨੇ ਦਸਿਆ ਕਿ ਸੀਨੀਅਰ ਸਿਹਤ ਅਧਿਕਾਰੀਆਂ ਨੇ ਆਪੋ-ਆਪਣੀਆਂ ਟੀਮਾਂ ਨਾਲ ਵੱਖ-ਵੱਖ ਥਾਈਂ ਨਿਰੀਖਣ ਕੀਤਾ, ਜਿਸ ਦੌਰਾਨ ਉਨ੍ਹਾਂ ਥਾਵਾਂ ਨੂੰ ਵਿਸ਼ੇਸ਼ ਤੌਰ ’ਤੇ ਚੈੱਕ ਕੀਤਾ ਗਿਆ ਜਿਥੇ ਮੱਛਰ ਦਾ ਲਾਰਵਾ ਪੈਦਾ ਹੋ ਸਕਦਾ ਹੈ। ਇਸ ਦੌਰਾਨ ਪੁਲਿਸ ਸਟੇਸ਼ਨਾਂ ਦੇ ਸਟਾਫ਼ ਨੂੰ ਡੇਂਗੂ ਬੁਖ਼ਾਰ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਵਿਸਥਾਰਪੂਰਵਕ ਸਮਝਾਇਆ ਗਿਆ। ਸਿਵਲ ਸਰਜਨ (Civil Surgeon) ਨੇ ਦਸਿਆ ਕਿ ਪੰਜਾਬ ਸਰਕਾਰ (Punjab Government) ਦੀਆਂ ਹਦਾਇਤਾਂ ’ਤੇ ਸਿਹਤ ਟੀਮਾਂ ਨੇ ਇਕੋ ਸਮੇਂ ਸਵੇਰੇ 9 ਤੋਂ 10 ਵਜੇ ਤਕ ਡੇਂਗੂ ਰੋਕਥਾਮ ਮੁਹਿੰਮ ਚਲਾਈ। ਮੁਹਿੰਮ ਦੌਰਾਨ ਕੰਟੇਨਰ, ਗਮਲੇ, ਕੂਲਰ, ਫ਼ਰਿੱਜ, ਬਕਸੇ ਅਤੇ ਹੋਰ ਸਮਾਨ ਦੀ ਜਾਂਚ ਕੀਤੀ ਗਈ ਜਿਥੇ ਪਾਣੀ ਖੜਾ ਹੋਣ ਦੀ ਸੰਭਾਵਨਾ ਹੁੰਦੀ ਹੈ। ਉਨ੍ਹਾਂ ਦਸਿਆ ਕਿ ਜਿਥੇ-ਜਿਥੇ ਵੀ ਲਾਰਵਾ ਮਿਲਿਆ, ਉਥੇ ਮੱਛਰ -ਮਾਰ ਦਵਾਈ ਦਾ ਛਿੜਕਾਅ ਕੀਤਾ ਗਿਆ ਤੇ ਨਾਲ ਹੀ  ਚੇਤਾਵਨੀ ਦਿਤੀ ਗਈ ਕਿ  ਦੁਬਾਰਾ ਲਾਰਵਾ ਮਿਲਣ ’ਤੇ ਜੁਰਮਾਨਾ ਕੀਤਾ ਜਾਵੇਗਾ।
        ਸਿਵਲ ਸਰਜਨ (Civil Surgeon) ਨੇ ਦਸਿਆ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਕੁੱਝ ਦਿਨਾਂ ਵਿਚ ਖ਼ਤਰਨਾਕ ਮੱਛਰ ਦਾ ਰੂਪ ਲੈ ਲੈਂਦਾ ਹੈ ਜਿਹੜਾ ਵਿਅਕਤੀ ਦੀ ਜਾਨ ਵੀ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਬੁਖ਼ਾਰ ਹੋਣ ਦਾ ਕੋਈ ਪੱਕਾ ਮੌਸਮ ਨਹੀਂ ਪਰ ਆਮ ਤੌਰ ’ਤੇ ਇਹ ਬੁਖ਼ਾਰ ਜੁਲਾਈ ਤੋਂ ਲੈ ਕੇ ਨਵੰਬਰ ਅਖ਼ੀਰ ਤਕ ਜ਼ਿਆਦਾ ਹੁੰਦਾ ਹੈ। ਉਨ੍ਹਾਂ ਲੋਕਾਂ ਨੂੰ ਡੇਂਗੂ ਪ੍ਰਤੀ ਚੌਕਸ ਅਤੇ ਸਾਵਧਾਨ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਅਪਣੇ ਘਰਾਂ ਅਤੇ ਆਲੇ ਦੁਆਲੇ ਕਿਤੇ ਵੀ ਸਾਫ਼ ਜਾਂ ਗੰਦਾ ਪਾਣੀ ਖੜਾ ਨਾ ਹੋਣ ਦੇਣ। ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ।
     ਉਨ੍ਹਾਂ ਡੇਂਗੂ ਦੀ ਰੋਕਥਾਮ ਲਈ ਜ਼ਿਲ੍ਹਾ ਵਾਸੀਆਂ ਨੂੰ ਵੀ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਅਪਣੇ ਤੌਰ ’ਤੇ ਇਸ ਦਿਸ਼ਾ ਵਿਚ ਲਗਾਤਾਰ ਯਤਨ ਕਰ ਰਿਹਾ ਹੈ ਪਰ ਲੋਕਾਂ ਦੀ ਮਦਦ ਨਾਲ ਹੀ ਜ਼ਿਲ੍ਹੇ ਨੂੰ ਡੇਂਗੂ-ਮੁਕਤ ਬਣਾਇਆ ਜਾ ਸਕਦਾ ਹੈ। ਜੇ ਕੋਈ ਸ਼ੱਕੀ ਡੇਂਗੂ ਪੀੜਤ ਹੈ ਤਾਂ ਤੁਰਤ ਨਜ਼ਦੀਕੀ ਹਸਪਤਾਲ ਵਿਚ ਜਾ ਕੇ ਜਾਂਚ ਕਰਵਾਈਜਾਵੇ। ਸਰਕਾਰੀ ਸਿਹਤ ਸੰਸਥਾਵਾਂ ਵਿਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਹੁੰਦਾ ਹੈ। ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਡੇਂਗੂ ਬੁਖ਼ਾਰ ਦੇ ਲੱਛਣ

 ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀਅ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ।

Have something to say? Post your comment

 

More in Chandigarh

ਜਾਪਾਨੀ ਵਫ਼ਦ ਵੱਲੋਂ ਸਪੀਕਰ ਨਾਲ ਮੁਲਾਕਾਤ, ਪੰਜਾਬ ਵਿੱਚ ਨਿਵੇਸ਼ ਕਰਨ ਦੀ ਦਿਲਚਸਪੀ ਕੀਤੀ ਜ਼ਾਹਰ

ਅੰਮ੍ਰਿਤਸਰ ਵਿੱਚ ਦੋ ਆਈਈਡੀਜ਼, ਇੱਕ ਪਿਸਤੌਲ ਸਮੇਤ ਅੱਤਵਾਦੀ ਮਾਡਿਊਲ ਦਾ ਮੁੱਖ ਸੰਚਾਲਕ ਕਾਬੂ

‘ਯੁੱਧ ਨਸਿ਼ਆਂ ਵਿਰੁੱਧ’: 238ਵੇਂ ਦਿਨ, ਪੰਜਾਬ ਪੁਲੀਸ ਨੇ 90 ਨਸ਼ਾ ਤਸਕਰਾਂ ਨੂੰ 6.1 ਕਿਲੋਗ੍ਰਾਮ ਹੈਰੋਇਨ, 1.7 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

5764 ਪੀ.ਸੀ.ਐਸ. ਪ੍ਰੀਖਿਆ ਦੇਣ ਦੇ ਚਾਹਵਾਨ ਵਿਦਿਆਰਥੀਆਂ ਨੇ ਰਾਜ ਮਲਹੋਤਰਾ ਆਈ.ਏ.ਐਸ. ਸਟੱਡੀ ਗਰੁੱਪ, ਚੰਡੀਗੜ੍ਹ ਤੋਂ ਮੁਫ਼ਤ ਕੋਚਿੰਗ ਕੀਤੀ ਪ੍ਰਾਪਤ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਰਾਗੀਆਂ, ਗ੍ਰੰਥੀਆਂ ਅਤੇ ਪਾਠੀ ਸਿੰਘਾਂ ਨੂੰ ਉਚਿਤ ਤਨਖਾਹਾਂ ਯਕੀਨੀ ਬਣਾਉਣ ਲਈ ਸਪੀਕਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਖਲ ਦੀ ਮੰਗ

ਕੈਬਨਿਟ ਮੰਤਰੀਆਂ ਸੰਜੀਵ ਅਰੋੜਾ ਅਤੇ ਗੁਰਮੀਤ ਸਿੰਘ ਖੁੱਡੀਆਂ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈਡੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਲਈ ਦਿੱਤਾ ਸੱਦਾ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ

ਹੜ੍ਹਾਂ ਤੋਂ ਸੁਰੱਖਿਆ ਲਈ ਕਿਫ਼ਾਇਤੀ ਤੇ ਪ੍ਰਭਾਵੀ ਮਾਡਲਾਂ ਦਾ ਅਧਿਐਨ ਕਰੇਗੀ ਵਿਸ਼ੇਸ਼ ਕਮੇਟੀ: ਬਰਿੰਦਰ ਕੁਮਾਰ ਗੋਇਲ

ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ਦੇ ਮੱਦੇਨਜ਼ਰ ਅਨੰਦਪੁਰ ਸਾਹਿਬ ਦੀਆਂ ਸੜਕਾਂ ਦੀ ਬਦਲੇਗੀ ਨੁਹਾਰ

ਵਿਦਿਆਰਥੀਆਂ ਨੂੰ ਸਿਆਸੀ ਖੇਤਰ ਦੀ ਜਾਣਕਾਰੀ ਦੇਣ ਲਈ 26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਵਿਖੇ ਕਰਵਾਇਆ ਜਾਵੇਗਾ ਮੌਕ ਸੈਸ਼ਨ: ਸਪੀਕਰ