Monday, December 08, 2025

Chandigarh

ਸਥਾਨਕ ਸਰਕਾਰਾਂ ਮੰਤਰੀ ਨੇ ਸਮੂਹ ਜ਼ਿਲ੍ਹਿਆਂ ਦੇ ਮਿਉਂਸੀਪਲ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਮੀਟਿੰਗ

August 09, 2024 05:41 PM
SehajTimes

ਪ੍ਰਗਤੀ ਅਧੀਨ ਸਮੁੱਚੇ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮੇਂ ਸੀਮਾ ਅੰਦਰ ਮੁਕੰਮਲ ਕਰਨ ਲਈ ਕਿਹਾ

ਕਿਹਾ, ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ

ਚੰਡੀਗੜ੍ਹ : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ (Punjab Local Government Minister) ਬਲਕਾਰ ਸਿੰਘ (Balkar Singh) ਨੇ ਸਮੂਹ ਜ਼ਿਲ੍ਹਿਆਂ ਦੇ ਮਿਉਂਸੀਪਲ ਕਮਿਸ਼ਨਰਾਂ (Municipal Commissioners) ਅਤੇ ਵਧੀਕ ਡਿਪਟੀ ਕਮਿਸ਼ਨਰਾਂ (Additional Deputy Commissioners) ਨੂੰ ਸੂਬੇ ਅੰਦਰ ਚੱਲ ਰਹੇ ਸਮੁੱਚੇ ਪ੍ਰਗਤੀ ਅਧੀਨ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮੇਂ ਸੀਮਾ ਅੰਦਰ ਮੁਕੰਮਲ ਕਰਨ ਲਈ ਕਿਹਾ ਹੈ। ਅੱਜ ਇੱਥੇ ਮਿਉਂਸੀਪਲ ਭਵਨ (Municipal Bhawan) ਵਿਖੇ ਕੀਤੀ ਮੀਟਿੰਗ ਦੌਰਾਨ ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ (Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕਾਰਜ ਕਰ ਰਹੀ ਹੈ।


ਕੈਬਨਿਟ ਮੰਤਰੀ ਨੇ ਅਧਿਕਾਰੀਆਂ ਪਾਸੋਂ ਵੱਖ-ਵੱਖ ਸਕੀਮਾਂ ਜਿਵੇਂ ਕਿ 15ਵੇ ਵਿੱਤ ਕਮਿਸ਼ਨ ਦੀ ਅਣਵਰਤੀ ਰਾਸ਼ੀ, ਕੇਂਦਰ ਸਰਕਾਰ ਵੱਲੋਂ ਸਪਾਂਸਰਡ ਸਕੀਮਾਂ ਦੀ ਅਣਵਰਤੀ ਰਾਸ਼ੀ ਅਤੇ ਐਸ.ਐਨ.ਏ. ਖਾਤੇ ਵਿੱਚ ਬਕਾਇਆ ਫੰਡਾਂ ਬਾਰੇ ਰੀਵਿਊ ਕੀਤਾ ਅਤੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਵਿੱਚ ਗੁਣੱਵਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾਵੇ। ਸਥਾਨਕ ਸਰਕਾਰਾਂ ਮੰਤਰੀ ਨੇ ਅਧਿਕਾਰੀਆਂ ਨਾਲ 16 ਸ਼ਹਿਰੀ ਸਥਾਨਕ ਇਕਾਈਆਂ ਵਿੱਚ ਸੀਵਰੇਜ਼ ਟਰੀਟਮੈਂਟ ਪਲਾਂਟਾਂ ਲਈ ਜਗ੍ਹਾ ਅਤੇ 49 ਸ਼ਹਿਰੀ ਸਥਾਨਕ ਇਕਾਈਆਂ ਵਿੱਚ ਵਾਟਰ ਟਰੀਟਮੈਂਟ ਪਲਾਂਟ ਲਈ ਜਗ੍ਹਾ ਦੀ ਉਪਲੱਬਧਤਾ ਬਾਰੇ ਵਿਸਥਾਰ ‘ਚ ਚਰਚਾ ਕੀਤੀ। ਬਲਕਾਰ ਸਿੰਘ (Balkar Singh) ਵੱਲੋਂ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਜਿਥੇ ਵੀ ਸੀਵੇਰਜ ਟਰੀਟਮੈਂਟ ਪਲਾਂਟ ਅਤੇ ਵਾਟਰ ਟਰੀਟਮੈਂਟ ਪਲਾਂਟ ਲਈ ਜਗ੍ਹਾ ਦੀ ਚੋਣ ਕਰਨ ਵਿੱਚ ਦਿੱਕਤ ਪੇਸ਼ ਆ ਰਹੀ ਹੋਵੇ, ਉੱਥੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਵਾਟਰ ਟਰੀਟਮੈਂਟ ਪਲਾਂਟਾਂ ਲਈ ਯੋਗ ਜਗ੍ਹਾ ਦੀ ਚੋਣ ਕੀਤੀ ਜਾਣੀ ਯਕੀਨੀ ਬਣਾਈ ਜਾਵੇ।


ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇਹ ਸੁਪਨਾ ਹੈ ਕਿ ਸ਼ਹਿਰ ਵਾਸੀਆਂ ਨੂੰ ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਸਖਤੀ ਨਾਲ ਕਿਹਾ ਕਿ ਆਪਣੇ ਅਧੀਨ ਆਉਂਦੇ ਏਰੀਏ ਅਧੀਨ ਰੋਜ਼ਾਨਾ ਸਾਫ਼-ਸਫਾਈ ਕਰਵਾਈ ਜਾਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਲੋੜ ਅਨੁਸਾਰ ਸਮੇਂ-ਸਮੇਂ ਤੇ ਸੀਵਰੇਜ਼ ਦੀ ਸਫਾਈ ਨੂੰ ਵੀ ਯਕੀਨੀ ਬਣਾਇਆ ਜਾਵੇ ਤਾਂ ਜੋ ਭਾਰੀ ਬਾਰਿਸ਼ ਹੋਣ ਦੀ ਸਥਿਤੀ ਵਿੱਚ ਸੀਵਰੇਜ਼ ਬਲਾਕ ਹੋ ਕੇ ਗੰਦਾਂ ਪਾਣੀ ਬਾਹਰ ਗਲੀਆਂ ਅਤੇ ਸੜਕਾਂ 'ਤੇ ਨਾ ਆਵੇ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਨਿਰਵਿਘਨ ਪੀਣ ਵਾਲੇ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਮਾਨਸੂਨ ਸੀਜ਼ਨ ਦੌਰਾਨ ਬਰਸਾਤੀ ਪਾਣੀ ਦੀ ਨਿਕਾਸੀ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਕਿਸੇ ਵੀ ਅਣਸੁਖਾਵੀਂ ਘੱਟਨਾ ਤੋਂ ਨਜਿੱਠਣ ਲਈ ਜਿਲਾ ਪ੍ਰਸ਼ਾਸਨ ਨਾਲ ਤਾਲਮੇਲ ਰੱਖਿਆ ਜਾਵੇ। ੳਨ੍ਹਾਂ ਨੇ ਇਹ ਵੀ ਕਿਹਾ ਕਿ ਵੈਕਟਰ ਬੋਰਨ ਬੀਮਾਰੀਆਂ ਨੂੰ ਨਜਿੱਠਣ ਲਈ ਵੀ ਯੋਗ ਉਪਰਾਲੇ ਕੀਤੇ ਜਾਣ।


ਇਸ ਮੌਕੇ ਮੀਟਿੰਗ ਵਿੱਚ ਸਥਾਨ ਸਰਕਾਰਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ, ਪੀ.ਐਮ.ਆਈ.ਡੀ.ਸੀ. ਦੇ ਸੀ.ਈ.ਓ ਦੀਪਤੀ ਉੱਪਲ, ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਉੱਮਾ ਸ਼ੰਕਰ ਗੁੱਪਤਾ ਅਤੇ ਮੁੱਖ ਦਫਤਰ ਦੇ ਹੋਰ ਸੀਨੀਅਰ ਅਧਿਕਾਰੀ ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Have something to say? Post your comment

 

More in Chandigarh

ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ

'ਯੁੱਧ ਨਸ਼ਿਆਂ ਵਿਰੁੱਧ’ ਦੇ 281ਵੇਂ ਦਿਨ ਪੰਜਾਬ ਪੁਲਿਸ ਵੱਲੋਂ 834 ਗ੍ਰਾਮ ਹੈਰੋਇਨ, 1.5 ਕਿਲੋ ਅਫੀਮ ਸਮੇਤ 71 ਨਸ਼ਾ ਤਸਕਰ ਕਾਬੂ

ਸ਼ਹੀਦ ਭਗਤ ਸਿੰਘ ਹਵਾਈ ਅੱਡੇ 'ਤੇ ਯਾਤਰੀਆਂ ਨੂੰ ਕੋਈ ਵੀ ਮੁਸ਼ਕਿਲ ਨਾ ਆਉਣ ਦੇਣ ਲਈ ਪੰਜਾਬ ਸਰਕਾਰ ਨੇ ਕਦਮ ਚੁੱਕੇ, ਯਾਤਰੀਆਂ ਦੀ ਸਹੂਲਤ ਲਈ ਕੰਟਰੋਲ ਰੂਮ ਸਥਾਪਤ ਕੀਤਾ

ਸਰਹੱਦ ਪਾਰੋਂ ਹਥਿਆਰ ਤਸਕਰੀ ਕਰਨ ਵਾਲੇ ਗਿਰੋਹ ਨਾਲ ਸਬੰਧਤ ਇੱਕ ਵਿਅਕਤੀ ਪੰਜ ਪਿਸਤੌਲਾਂ ਸਮੇਤ ਕਾਬੂ

ਸਫ਼ਲਤਾ ਦੀਆਂ ਨਵੀਆਂ ਉਚਾਈਆਂ ਛੂਹ ਰਿਹੈ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ; ਇਸ ਵੇਲੇ 50 ਕੈਡਿਟ ਐਨ.ਡੀ.ਏ. ‘ਚ ਹਾਸਲ ਕਰ ਰਹੇ ਹਨ ਸਿਖਲਾਈ

‘ਯੁੱਧ ਨਸ਼ਿਆਂ ਵਿਰੁੱਧ’: 280ਵੇਂ ਦਿਨ, ਪੰਜਾਬ ਪੁਲਿਸ ਨੇ 81 ਨਸ਼ਾ ਤਸਕਰਾਂ ਨੂੰ 2.2 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਪੀਸੀਐਸ ਦੀ ਮੁੱਢਲੀ ਪ੍ਰੀਖਿਆ ਅੱਜ, ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਤਿਆਰੀਆਂ ਮੁਕੰਮਲ

ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਪੰਜਾਬ ਦੇ ਸਕੂਲਾਂ ਵਿੱਚ 3-ਰੋਜ਼ਾ ਵਿਦਿਅਕ ਪ੍ਰੋਗਰਾਮ

ਜਾਪਾਨ ਦੌਰੇ ਦੇ ਚੌਥੇ ਦਿਨ ਮੁੱਖ ਮੰਤਰੀ ਨੇ ਓਸਾਕਾ ਵਿਖੇ ਕੀਤਾ ਬਿਜ਼ਨਸ ਰੋਡ ਸ਼ੋਅ

‘ਯੁੱਧ ਨਸ਼ਿਆਂ ਵਿਰੁੱਧ’: 279ਵੇਂ ਦਿਨ ਪੰਜਾਬ ਪੁਲਿਸ ਨੇ 79 ਨਸ਼ਾ ਤਸਕਰਾਂ ਨੂੰ 1.2 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ