Saturday, December 20, 2025

Chandigarh

ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸੂਬੇ ਭਰ ਦੇ 170 ਰੇਲਵੇ ਸਟੇਸ਼ਨਾਂ 'ਤੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ

August 09, 2024 06:39 PM
SehajTimes

ਪੁਲਿਸ ਟੀਮਾਂ ਨੇ ਰੇਲਵੇ ਸਟੇਸ਼ਨਾਂ 'ਤੇ 1778 ਵਿਅਕਤੀਆਂ ਦੀ ਲਈ ਤਲਾਸ਼ੀ, ਪਾਰਕ ਕੀਤੇ 1851 ਵਾਹਨਾਂ ਦੀ ਕੀਤੀ ਚੈਕਿੰਗ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਅਗਾਮੀ ਸੁਤੰਤਰਤਾ ਦਿਵਸ-2024 ਦੇ ਮੱਦੇਨਜ਼ਰ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਵਿਸ਼ੇਸ਼ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ਅਤੇ ਇਨ੍ਹਾਂ ਦੇ ਆਲੇ-ਦੁਆਲੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ 'ਤੇ ਇਹ ਮੁਹਿੰਮ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਚਲਾਈ ਗਈ, ਜਿਸ ਤਹਿਤ ਪੁਲਿਸ ਟੀਮਾਂ ਨੇ ਖੋਜੀ ਕੁੱਤਿਆਂ ਦੀ ਸਹਾਇਤਾ ਨਾਲ ਰੇਲਵੇ ਸਟੇਸ਼ਨਾਂ 'ਤੇ ਆਉਣ-ਜਾਣ ਵਾਲੇ ਲੋਕਾਂ ਦੀ ਤਲਾਸ਼ੀ ਲਈ।


ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਇਸ ਸੂਬਾ ਪੱਧਰੀ ਮੁਹਿੰਮ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ ਇਸ ਮੁਹਿੰਮ ਨੇ ਨੇਪਰੇ ਚਾੜ੍ਹਨ ਲਈ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਹੇਠ ਪ੍ਰਤੀ ਰੇਲਵੇ ਸਟੇਸ਼ਨ ਘੱਟੋ ਘੱਟ ਦੋ ਟੀਮਾਂ ਤਾਇਨਾਤ ਕਰਨ ਲਈ ਕਿਹਾ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤ ਹਦਾਇਤ ਕੀਤੀ ਸੀ ਕਿ ਉਹ ਇਸ ਕਾਰਵਾਈ ਦੌਰਾਨ ਵਿਅਕਤੀਆਂ ਦੀ ਤਲਾਸ਼ੀ ਲੈਣ ਸਮੇਂ ਉਨ੍ਹਾਂ ਨਾਲ ਨਿਮਰਤਾ ਨਾਲ ਪੇਸ਼ ਆਉਣ।
ਉਨ੍ਹਾਂ ਕਿਹਾ ਕਿ ਆਮ ਲੋਕਾਂ ਲਈ ਘੱਟੋ-ਘੱਟ ਅਸੁਵਿਧਾ ਨੂੰ ਯਕੀਨੀ ਬਣਾਉਂਦਿਆਂ ਸੂਬੇ ਭਰ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ 'ਤੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਕਰਨ ਲਈ 2000 ਤੋਂ ਵੱਧ ਪੁਲਸ ਮੁਲਾਜ਼ਮਾਂ ਵਾਲੀਆਂ 250 ਪੁਲਿਸ ਪਾਰਟੀਆਂ ਤਾਇਨਾਤ ਕੀਤੀਆਂ ਗਈਆਂ ਸਨ।


ਉਨ੍ਹਾਂ ਦੱਸਿਆ ਕਿ ਸੂਬੇ ਭਰ ਦੇ 170 ਰੇਲਵੇ ਸਟੇਸ਼ਨਾਂ 'ਤੇ ਚਲਾਏ ਇਸ ਆਪਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 1778 ਲੋਕਾਂ ਦੀ ਚੈਕਿੰਗ ਕੀਤੀ, ਜਦਕਿ 31 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸੀਪੀਜ਼/ਐਸਐਸਪੀਜ਼ ਨੂੰ ਵਾਹਨ ਐਪ ਦੀ ਵਰਤੋਂ ਕਰਕੇ ਰੇਲਵੇ ਸਟੇਸ਼ਨਾਂ ਦੇ ਆਲੇ-ਦੁਆਲੇ ਖੜ੍ਹੇ ਸਾਰੇ ਵਾਹਨਾਂ, ਖਾਸ ਤੌਰ ‘ਤੇ ਤਿੰਨ ਦਿਨਾਂ ਤੋਂ ਵੱਧ ਸਮੇਂ ਤੋਂ ਪਾਰਕ ਕੀਤੇ ਵਾਹਨਾਂ ਦੀ ਚੈਕਿੰਗ ਕਰਨ ਲਈ ਵੀ ਕਿਹਾ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਰੇਲਵੇ ਸਟੇਸ਼ਨਾਂ ਦੇ ਆਲੇ-ਦੁਆਲੇ ਵੱਖ-ਵੱਖ ਪਾਰਕਿੰਗਾਂ ਵਿੱਚ ਖੜ੍ਹੇ ਕੁੱਲ 1851 ਵਾਹਨਾਂ ਦੀ ਚੈਕਿੰਗ ਕੀਤੀ ਗਈ, ਜਿਨ੍ਹਾਂ 'ਚੋਂ 628 ਵਾਹਨ ਤਿੰਨ ਦਿਨਾਂ ਤੋਂ ਵੱਧ ਸਮੇਂ ਤੋਂ ਪਾਰਕ ਕੀਤੇ ਗਏ ਸਨ।

Have something to say? Post your comment

 

More in Chandigarh

ਟਰਾਂਸਪੋਰਟ ਖੇਤਰ ਵਿੱਚ ਵੱਡੀਆਂ ਕੰਪਨੀਆਂ ਦੀ ਇਜਾਰੇਦਾਰੀ ਖ਼ਤਮ ਕਰਨ ਲਈ ਮੁੱਖ ਮੰਤਰੀ ਦਾ ਵੱਡਾ ਕਦਮ, ‘ਰੋਜ਼ਗਾਰ ਕ੍ਰਾਂਤੀ ਯੋਜਨਾ’ ਅਧੀਨ ਬੇਰੋਜ਼ਗਾਰ ਨੌਜਵਾਨਾਂ ਨੂੰ 505 ਮਿੰਨੀ ਬੱਸ ਪਰਮਿਟ ਸੌਂਪੇ

‘ਯੁੱਧ ਨਸ਼ਿਆਂ ਵਿਰੁੱਧ’: 293ਵੇਂ ਦਿਨ, ਪੰਜਾਬ ਪੁਲਿਸ ਨੇ 61 ਨਸ਼ਾ ਤਸਕਰਾਂ ਨੂੰ 528 ਗ੍ਰਾਮ ਹੈਰੋਇਨ, 2.4 ਕਿਲੋਗ੍ਰਾਮ ਅਫੀਮ, 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ

ਖੇਤੀ ਰਹਿੰਦ-ਖੂੰਹਦ ਦੇ ਨਿਪਟਾਰੇ ਅਤੇ ਸੌਰ ਊਰਜਾ ਨਾਲ ਰੁਸ਼ਨਾਏਗਾ ਪੰਜਾਬ

ਸਾਲ 2025 ਦਾ ਲੇਖਾ-ਜੋਖਾ - ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ

ਸਮਾਜਿਕ ਸੁਰੱਖਿਆ ਤੋਂ ਸੰਕੇਤਿਕ ਵਿਧਾਨ ਸਭਾ ਤੱਕ: ਪੰਜਾਬ ਸਰਕਾਰ ਦੇ ਲੋਕ-ਪੱਖੀ ਅਤੇ ਇਤਿਹਾਸਕ ਕਦਮ

8000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਲਾਲਜੀਤ ਸਿੰਘ ਭੁੱਲਰ ਦੀ ਪ੍ਰਧਾਨਗੀ ‘ਚ ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਦੀ 16ਵੀ ਮੀਟਿੰਗ ਹੋਈ

ਸਾਲ 2025 ਦਾ ਲੇਖਾ-ਜੋਖਾ: ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਨਤੀਜੇ ਐਲਾਨੇ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ: ਸਾਲ 2025 ਦਾ ਲੇਖਾ-ਜੋਖਾ