Sunday, May 03, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਬਿਨਾਂ ਡਿਗਰੀ ਵਾਲੇ ‘ਡਾਕਟਰ’ ਦਾ ਸੈਂਟਰ ਸੀਲ

May 11, 2021 07:03 PM
SehajTimes

ਬਰਨਾਲਾ : ਜ਼ਿਲਾ ਪ੍ਰਸ਼ਾਸਨ ਬਰਨਾਲਾ ਵੱਲੋਂ ਕਰੋਨਾ ਮਹਾਮਾਰੀ ਦੌਰਾਨ ਮੈਡੀਕਲ ਸੇਵਾਵਾਂ ਦੇ ਨਾਮ ’ਤੇ ਮਰੀਜ਼ਾਂ ਦੀ ਲੁੱਟ ਅਤੇ ਧੋਖਾਧੜੀ ਕਰਨ ਵਾਲਿਆਂ ਖਿਲਾਫ ਚਲਾਈ ਮੁੁਹਿੰਮ ਤਹਿਤ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਵਰਜੀਤ ਵਾਲੀਆ ਵੱਲੋਂ ਬਿਨਾਂ ਡਿਗਰੀ ਵਾਲੇ ‘ਡਾਕਟਰ’ ਖਿਲਾਫ ਕਾਰਵਾਈ ਕਰਦੇ ਹੋਏ ਉਸ ਦਾ ਸੈਂਟਰ ਸੀਲ ਕੀਤਾ ਗਿਆ ਹੈ। ਸਬੰਧਤ ਵਿਅਕਤੀ ਕਰੋਨਾ ਲੱਛਣਾਂ ਵਾਲੇ ਮਰੀਜ਼ ਦਾ ਇਲਾਜ ਕਰ ਰਿਹਾ ਸੀ। ‘ਡਾਕਟਰ’ ਖਿਲਾਫ ਕਾਨੂੰਨੀ ਕਾਰਵਾਈ ਲਈ ਪੁਲੀਸ ਨੂੰ ਲਿਖਿਆ ਗਿਆ ਹੈ।
  ਜ਼ਿਲਾ ਬਰਨਾਲਾ ਵਿਚ ਮੈਡੀਕਲ ਸੇਵਾਵਾਂ ਦੀ ਨਜ਼ਰਸਾਨੀ ਲਈ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਵਰਜੀਤ ਵਾਲੀਆ ਵੱਲੋਂ  ਮੈਡੀਕਲ ਕਮੇਟੀ ਬਣਾਈ ਗਈ ਹੈ, ਜਿਸ ਵਿਚ ਸ਼ਾਮਲ ਡਿਪਟੀ ਮੈਡੀਕਲ ਕਮਿਸ਼ਨਰ ਡਾਕਟਰ ਗੁਰਮਿੰਦਰ ਕੌਰ ਅਤੇ ਡਰੱਗ ਇੰਸਪੈਕਟਰ ਏਕਾਂਤ ਵੱਲੋਂ ਬਿਨਾਂ ਡਿਗਰੀ ਵਾਲੇ ‘ਡਾਕਟਰ’ ਵੱਲੋਂ ਕਰੋਨਾ ਦੇ ਲੱਛਣਾਂ ਵਾਲੇ ਮਰੀਜ਼ ਦਾ ਇਲਾਜ ਕਰਨ ਦਾ ਮਾਮਲਾ ਸਾਹਮਣੇ ਲਿਆਂਦਾ ਗਿਆ।
   ਕਮੇਟੀ ਮੈਂਬਰਾਂ ਨੇ ਦੱਸਿਆ ਕਿ ਬਲਵੰਤ ਸਿੰਘ ਗਿੱਲ ਨਾਮ ਦਾ ਵਿਅਕਤੀ ਜਿਸ ਨੇ ਆਪਣੀ ਯੋਗਤਾ ਐਮਡੀ, ਡੀਐਨਬੀ (ਗੈਸਟਰੋ) ਦਰਸਾਈ ਸੀ, ਸਵਾਮੀ ਜੀ ਗੈਸਟਰੋ ਐਨਟੋਮੋਲੋਜੀ ਨਾਮ ’ਤੇ ਸੈਂਟਰ ਚਲਾ ਰਿਹਾ ਸੀ। ਉਸ ਵੱਲੋਂ ਐਸਡੀਐਮ ਦਫਤਰ ਵਿਖੇ ਆਕਸੀਜਨ ਸਿਲੰਡਰ ਲਈ ਅਪਲਾਈ ਕੀਤਾ ਗਿਆ, ਜੋ ਉਸ ਨੂੰ ਐਮਰਜੈਂਸੀ ਆਧਾਰ ’ਤੇ ਮੁਹੱਈਆ ਕਰ ਦਿੱਤਾ ਗਿਆ। ਇਸ ਤੋਂ ਅਗਲੇ ਦਿਨ ਉਸ ਵੱਲੋਂ ਮੁੜ ਅਪਲਾਈ ਕੀਤਾ ਗਿਆ, ਜਿਸ ’ਤੇ ਮਾਮਲਾ ਸ਼ੱਕੀ ਛਾਪਣ ’ਤੇ ਐਸਡੀਐਮ ਵੱਲੋਂ ਕਮੇਟੀ ਮੈਂਬਰਾਂ ਨੂੰ ਚੈਕਿੰਗ ਲਈ ਨਿਰਦੇਸ਼ ਦਿੱਤੇ ਗਏ। ਚੈਕਿੰਗ ਦੌਰਾਨ ਕਮੇਟੀ ਨੇ ਪਾਇਆ ਕਿ ਸੈਂਟਰ ਵਿਚ ਕੋਵਿਡ ਲੱਛਣਾਂ ਵਾਲੇ ਗੰਭੀਰ ਮਰੀਜ਼ ਨੂੰ ਆਕਸੀਜਨ ’ਤੇ ਰੱਖਿਆ ਗਿਆ ਸੀ, ਜਦੋਂਕਿ ਮਰੀਜ਼ ਨੂੰ ਫੌਰੀ ਆਈਸੀਯੂ ਦਾਖਲ ਕਰਾਉਣ ਦੀ ਲੋੜ ਸੀ। ਇਸ ਮੌਕੇ ਸਬੰਧਤ ‘ਡਾਕਟਰ’ ਆਪਣੀ ਡਿਗਰੀ ਦਿਖਾਉਣ ਤੋਂ ਵੀ ਅਸਮਰੱਥ ਰਿਹਾ ਹੈ। ਇਸ ਦੌਰਾਨ ਕਮੇਟੀ ਵੱਲੋਂ ਮਰੀਜ਼ ਨੂੰ  ਆਈਸੀਯੂ ’ਚ ਭੇਜਣ ਦੀ ਸਿਫਾਰਸ਼ ਕੀਤੀ ਗਈ, ਜਿਸ ’ਤੇ ਮਰੀਜ਼ ਨੂੰ ਫੌਰੀ ਹਸਪਤਾਲ ਦਾਖਲ ਕਰਵਾਇਆ ਗਿਆ।
ਐਸਡੀਐਮ ਸ੍ਰੀ ਵਾਲੀਆ ਨੇ ਦੱਸਿਆ ਕਿ ਸਬੰਧਤ ਵਿਅਕਤੀ ਮੌਕੇ ਤੋਂ ਫਰਾਰ ਹੋ ਗਿਆ, ਜਿਸ ਦੇ ਸੈਂਂਟਰ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਪੁਲੀਸ ਨੂੰ ਕੇਸ ਦਰਜ ਕਰਨ ਲਈ ਲਿਖਿਆ ਗਿਆ ਹੈ।  
ਸ੍ਰੀ ਵਾਲੀਆ ਨੇ ਕਿਹਾ ਕਿ ਅਜਿਹੀ ਨਾਜ਼ੁਕ ਸਥਿਤੀ ਵਿਚ ਇਲਾਜ ਦੇ ਨਾਮ ’ਤੇ ਮਰੀਜ਼ਾਂ ਦੀਆਂ ਜ਼ਿੰਦਗੀਆਂ ਨਾਲ ਖਿਲਵਾੜ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

Have something to say? Post your comment

 

More in Malwa

ਲੜਕੀਆਂ ਦੀ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਕੋਟਕਪੂਰਾ ਵਿਖੇ ਹੋਈ ਰਸਮੀ ਸ਼ੁਰੂਆਤ : ਡਾ. ਢਿੱਲੋਂ

ਸਿਹਤ ਮੰਤਰੀ ਨੇ ਨਵੇਂ ਕੇਂਦਰੀ ਦਫ਼ਤਰ ਦਾ ਕੀਤਾ ਉਦਘਾਟਨ

ਟਿੱਲਾ ਬਾਬਾ ਫ਼ਰੀਦ ਵਿਖੇ ਕਮਿਸ਼ਨਰ ਜੋਤੀ ਬਾਲਾ ਪਰਿਵਾਰ ਹੋਏ ਨਤਮਸਤਕ

ਪ.ਸ.ਸ.ਫ. 1680 ਅਤੇ ਏਟਕ ’ਚ ਸ਼ਾਮਲ ਵੱਖ-ਵੱਖ ਜਥੇਬੰਦੀਆਂ ਨੇ ਮਜ਼ਦੂਰ ਦਿਵਸ ਨੂੰ ਸਮਰਪਿਤ ਲਾਲ ਝੰਡੇ ਲਹਿਰਾਏ

ਪੰਜਾਬ ਦੀ ‘ਆਪ’ ਸਰਕਾਰ ਦੀ ਪਾਰਦਰਸ਼ੀ ਅਤੇ ਲੋਕ-ਕੇਂਦਰਿਤ ਸੋਚ ਅਨੁਸਾਰ ਫਰੀਦਕੋਟ ਵਿੱਚ ਪੀਣ ਵਾਲੇ ਪਾਣੀ ਦੀ ਗੁਣਵੱਤਾ ਦੀ ਵਿਗਿਆਨਕ ਜਾਂਚ ਲਈ ਮੁਹਿੰਮ ਤੇਜ਼ : ਅਰਸ਼ ਸੱਚਰ

ਇੰਟਰਨੈਸ਼ਨਲ ਮਿਲੇਨੀਅਮ ਸਕੂਲਾ ਨੇ ਅਕਾਦਮਿਕ ਸੈਸ਼ਨ 2026-27 ਲਈ ਦਾਖਲੇ ਸ਼ੁਰੂ ਕੀਤੇ : ਰਕਸ਼ੰਦਾ ਸ਼ਰਮਾ

ਚੇਅਰਮੈਨਾਂ ਵੱਲੋਂ ਜਨਗਣਨਾ-2027 ਦੀ ਸਵੈ-ਗਣਨਾ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ

ਭਾਜਪਾ ਆਗੂਆਂ ਨੇ ਮਜਦੂਰਾਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਲੇਬਰ ਡੇ ਮਨਾਇਆ

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ