Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਨੇ ਲੰਮਾਂ ਸਮਾਂ ਮਾਨਵਤਾ ਦੀ ਨਿਸ਼ਕਾਮ ਸੇਵਾ ਕੀਤੀ: ਜੌੜੇਮਾਜਰਾ

August 10, 2024 02:54 PM
SehajTimes

ਡੇਰਾ ਹੰਸਾਲੀ ਸਾਹਿਬ ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਜਨਮ ਦਿਵਸ ਮੌਕੇ ਕਰਵਾਇਆ ਗਿਆ ਧਾਰਮਿਕ ਸਮਾਗਮ

ਫ਼ਤਹਿਗੜ੍ਹ ਸਾਹਿਬ : ਡੇਰਾ ਹੰਸਾਲੀ ਸਾਹਿਬ ਵਿਖੇ ਅੱਜ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਜਨਮ ਦਿਵਸ ਮੌਕੇ ਇੱਕ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜੇਮਾਜਰਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਨੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੀ ਜੀਵਨੀ ਦਾ ਤੀਜਾ ਭਾਗ ਵੀ ਜਾਰੀ ਕੀਤਾ।

          ਇਸ ਮੌਕੇ ਕੈਬਨਿਟ ਮੰਤਰੀ ਜੌੜੇਮਾਜਰਾ ਨੇ ਕਿਹਾ ਕਿ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਨੇ ਲੰਮਾਂ ਸਮਾਂ ਨਿਸ਼ਕਾਮ ਭਾਵਨਾ ਨਾਲ ਮਾਨਵਤਾ ਦੀ ਭਲਾਈ ਲਈ ਕੰਮ ਕੀਤਾ ਹੈ ਅਤੇ ਅਜਿਹੇ ਮਹਾਂ-ਪੁਰਸ਼ ਹਮੇਸ਼ਾਂ ਲੋਕਾਂ ਨੂੰ ਗੁਰੂ ਦੇ ਲੜ ਲਾਉਣ ਤੇ ਬੁਰਾਈਆਂ ਤੋਂ ਦੂਰ ਰਹਿਣ ਦੀ ਪ੍ਰੇਰਨਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਬਹੁਤ ਸੁਭਾਗਾ ਹੈ ਕਿਉਂਕਿ ਅੱਜ ਦੇ ਦਿਨ ਹੀ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਨੇ ਜਨਮ ਲਿਆ ਸੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਜਨਮ ਦਿਵਸ ਦੀ ਮੁਬਾਰਕਬਾਦ ਦਿੱਤੀ।

          ਸ. ਜੌੜੇ ਮਾਜਰਾ ਨੇ ਕਿਹਾ ਕਿ ਅੱਜ ਦਾ ਦਿਨ ਵਿਸ਼ੇਸ਼ ਰੂਪ ਵਿੱਚ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਲੋਕਾਂ ਲਈ ਮਾਣ ਵਾਲੀ ਗੱਲ ਹੈ ਕਿਉਂਕਿ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਨੇ ਲੰਮਾਂ ਸਮਾਂ ਹਲਕਾ ਵਾਸੀਆਂ ਦੀ ਭਲਾਈ ਲਈ ਦਿਨ ਰਾਤ ਕੰਮ ਕੀਤਾ ਹੈ। ਉਨ੍ਹਾਂ ਮੌਜੂਦਾ ਡੇਰਾ ਮੁਖੀ ਬਾਬਾ ਪਰਮਜੀਤ ਸਿੰਘ ਤੋਂ ਆਸ਼ੀਰਵਾਦ ਵੀ ਲਿਆ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਬਾਬਾ ਅਜੀਤ ਸਿੰਘ ਜੀ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਮਾਨਵਤਾ ਦੀ ਭਲਾਈ ਲਈ ਅੱਗੇ ਆ ਕੇ ਕੰਮ ਕਰਨਾ ਚਾਹੀਦਾ ਹੈ ਜੋ ਕਿ ਸਹੀ ਅਰਥਾਂ ਵਿੱਚ ਬਾਬਾ ਜੀ ਨੂੰ ਸ਼ਰਧਾਂਜਲੀ ਹੋਵੇਗੀ। ਇਸ ਮੌਕੇ ਡੇਰਾ ਹੰਸਾਲੀ ਸਾਹਿਬ ਦੇ ਸੇਵਾਦਾਰ, ਆਮ ਸੰਗਤ ਵੀ ਮੌਜੂਦ ਸਨ।  

 

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ