Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਚੋਰਾਂ ਨੇ ਨਹੀਂ ਬਖਸ਼ੇ ਮੁੱਖ ਮੰਤਰੀ ਦੇ ਰਿਸ਼ਤੇਦਾਰ

August 11, 2024 04:22 PM
ਦਰਸ਼ਨ ਸਿੰਘ ਚੌਹਾਨ

ਚੋਰ 17 ਤੋਲੇ ਸੋਨਾ ਤੇ ਇੱਕ ਲੱਖ ਰੁਪਏ ਲੁੱਟਕੇ ਹੋਏ ਫ਼ਰਾਰ 

ਪੁਲਿਸ ਦੀ ਕਾਰਗੁਜ਼ਾਰੀ ਤੇ ਖੜ੍ਹੇ ਹੋਏ ਸਵਾਲ

ਚੋਰਾਂ ਦੀ ਪੈੜ ਨੱਪਣ ਲਈ ਪੁਲਿਸ ਕਰ ਰਹੀ ਹੈ ਜਾਂਚ 

ਸੁਨਾਮ : ਸੁਨਾਮ ਦੀ ਹਦੂਦ ਨਾਲ ਲੱਗਦੇ ਥਾਣਾ ਸ਼ਹਿਰੀ ਸੁਨਾਮ ਅਧੀਨ ਆਉਂਦੇ ਪਿੰਡ ਜਗਤਪੁਰਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਇੱਕ ਕਰੀਬੀ ਰਿਸ਼ਤੇਦਾਰ ਦੇ ਘਰੋਂ ਚੋਰ ਕਰੀਬ 17 ਤੋਲੇ ਸੋਨਾ ਅਤੇ ਇੱਕ ਲੱਖ ਰੁਪਏ ਦੀ ਨਕਦੀ ਲੈਕੇ ਫਰਾਰ ਹੋ ਗਏ।  ਘਟਨਾ ਦੇ ਸਮੇਂ ਘਰ ਦੇ ਸਾਰੇ ਮੈਂਬਰ ਸੁੱਤੇ ਹੋਏ ਸਨ ਅਤੇ ਉਨ੍ਹਾਂ ਨੂੰ ਚੋਰੀ ਦੀ ਘਟਨਾ ਦਾ ਪਤਾ ਵੀ ਨਹੀਂ ਲੱਗਾ। ਪਿੰਡ ਜਗਤਪੁਰਾ ਦੇ ਸਾਬਕਾ ਸਰਪੰਚ ਅਤੇ ਘਰ ਦੇ ਮਾਲਕ ਗੁਰਜੰਟ ਸਿੰਘ ਨੇ ਦੱਸਿਆ ਕਿ ਰਾਤ ਸਮੇਂ ਚੋਰ ਛੱਤ ਤੋਂ ਘਰ ਅੰਦਰ ਦਾਖਲ ਹੋਏ ਅਤੇ ਉਹ ਕਮਰੇ ਵਿੱਚ ਰੱਖੀ ਅਲਮਾਰੀ ਤੋੜਕੇ ਕਰੀਬ 17 ਤੋਲੇ ਸੋਨਾ ਅਤੇ ਇੱਕ ਲੱਖ ਰੁਪਏ ਲੈ ਕੇ ਫਰਾਰ ਹੋ ਗਏ।  ਉਸ ਨੇ ਦੱਸਿਆ ਕਿ ਜਦੋਂ ਚੋਰਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਉਸ ਸਮੇਂ ਘਰ ਦੇ ਸਾਰੇ ਮੈਂਬਰ ਸੁੱਤੇ ਪਏ ਸਨ ਅਤੇ ਚੋਰ ਘਰ ਦੇ ਵਿਹੜੇ 'ਚੋਂ ਬਿਜਲੀ ਦਾ ਬੱਲਬ ਵੀ ਹੇਠਾਂ ਉਤਾਰ ਕੇ ਆਪਣੇ ਨਾਲ ਲੈ ਗਏ। ਸ਼ਹਿਰ ਦੀ ਹਦੂਦ ਨਾਲ ਲੱਗਦੇ ਪਿੰਡ ਵਿੱਚ ਵਾਪਰੀ ਚੋਰੀ ਦੀ ਘਟਨਾ ਨੇ ਪੁਲਿਸ ਦੀ ਕਾਰਗੁਜ਼ਾਰੀ ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਦੱਸਣਯੋਗ ਹੈ ਕਿ ਚੋਰਾਂ ਵੱਲੋਂ ਨਿਸ਼ਾਨਾ ਬਣਾਇਆ ਘਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਨਕੇ ਪਰਿਵਾਰ (ਖਡਿਆਲ) ਦਾ ਹੈ। ਇਸੇ ਦੌਰਾਨ ਮੌਕੇ ’ਤੇ ਪੁੱਜੇ ਥਾਣਾ ਸ਼ਹਿਰੀ ਸੁਨਾਮ ਦੇ ਮੁਖੀ ਐਸਐਚਓ ਪ੍ਰਤੀਕ ਜਿੰਦਲ ਨੇ ਦੱਸਿਆ ਕਿ ਪੁਲੀਸ ਚੋਰੀ ਦੀ ਇਸ ਘਟਨਾ ਨੂੰ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਜਲਦੀ ਹੀ ਇਸ ਦੀ ਬਾਰੀਕੀ ਨਾਲ ਜਾਂਚ ਕਰਕੇ ਚੋਰਾਂ ਨੂੰ ਕਾਬੂ ਕਰ ਲਿਆ ਜਾਵੇਗਾ।

Have something to say? Post your comment

 

More in Malwa

ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਮੰਗੀ 

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ ਟ੍ਰੈਫਿਕ ਜਾਮ ਤੋਂ ਛੁਟਕਾਰਾ, ਹਾਦਸਿਆਂ ਵਿੱਚ ਆਏਗੀ ਕਮੀ—ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ

ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਮੁਲਜ਼ਮ ਪਿਸਤੌਲ ਸਮੇਤ ਗ੍ਰਿਫ਼ਤਾਰ