Saturday, October 04, 2025

Malwa

ਸੀਨੀਅਰ ਪੱਤਰਕਾਰ ਸੁਖਜਿੰਦਰ ਸੋਢੀ ਨੂੰ ਗਹਿਰਾ ਸਦਮਾ

May 11, 2021 07:30 PM
Rozana Sehaj times

ਕੁਰਾਲੀ: ਸੀਨੀਅਰ ਪੱਤਰਕਾਰ ਸੁਖਜਿੰਦਰ ਸੋਢੀ ਨੂੰ ਅੱਜ ਉਸ ਸਮੇਂ ਗਹਿਰਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਸੱਸ ਅਤੇ ਬੀਬੀ ਸੁਖਜੀਤ ਕੌਰ ਸੋਢੀ ਸਾਬਕਾ ਕੌਸਲਰ ਨਗਰ ਕੌਸਲ ਕੁਰਾਲੀ ਦੇ ਮਾਤਾ ਪਰਮਜੀਤ ਕੌਰ ਸੁਪਤਨੀ ਸਵ. ਬਲਦੇਵ ਸਿੰਘ ਬਿੱਲਾ ਸਰਪੰਚ ਡਹਿਰ ਅਚਾਨਕ ਅਕਾਲ ਚਲਾਣਾ ਕਰ ਗਏ ਹਨ। ਉਨ੍ਹਾਂ ਦਾ ਅੰਤਿਮ ਸੰਸਕਾਰ ਸ੍ਰੀ ਚਮਕੌਰ ਸਾਹਿਬ ਜਿਲ੍ਹਾ ਰੂਪਨਗਰ ਦੇ ਸ਼ਮਸ਼ਾਨਘਾਟ ਵਿਖੇ ਅੱਜ ਬਾਅਦ ਦੁਪਹਿਰ ਕਰ ਦਿੱਤਾ ਗਿਆ । ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਪਰਿਵਾਰ ਨਾਲ ਭਾਈ ਬਲਦੇਵ ਸਿੰਘ ਵਡਾਲਾ ਮੁੱਖ ਸੇਵਾਦਾਰ ਸਿੱਖ ਸਦਭਾਵਨਾ ਦਲ, ਜਗਮੋਹਨ ਸਿੰਘ ਕੰਗ ਸਾਬਕਾ ਕੈਬਨਿਟ ਮੰਤਰੀ, ਮਨੀਸ਼ ਤਿਵਾੜੀ ਮੈਂਬਰ ਪਾਰਲੀਮੈਂਟ ਲੋਕ ਸਭਾ ਸ੍ਰੀ ਆਨੰਦਪੁਰ ਸਾਹਿਬ, ਰਾਜਿੰਦਰ ਸਿੰਘ ਰਾਜਾ ਨਨਹੇੜੀਆਂ ਕੌਮੀ ਜਨਰਲ ਸਕੱਤਰ ਬਹੁਜਨ ਸਮਾਜ ਪਾਰਟੀ, ਜਸਵੀਰ ਸਿੰਘ ਖੇੜਾ ਸੀਨੀਅਰ ਮੀਤ ਪ੍ਰਧਾਨ ਦੀ ਰੈਵਿਨਿਊ ਪਟਵਾਰ ਯੂਨੀਅਨ ਪੰਜਾਬ, ਨਰਿੰਦਰ ਸਿੰਘ ਸ਼ੇਰਗਿੱਲ ਸੀਨੀਅਰ ਆਗੂ ਆਮ ਆਦਮੀ ਪਾਰਟੀ, ਰਵਿੰਦਰ ਸਿੰਘ ਬਿੱਲਾ ਪ੍ਰਧਾਨ ਵਿਸਵਕਰਮਾ ਸਭਾ ਕੁਰਾਲੀ, ਕਿਰਪਾਲ ਸਿੰਘ ਗਿੱਲ ਕੌਸਲਰ ਨਗਰ ਕੌਸਲ ਸ੍ਰੀ ਚਮਕੌਰ ਸਾਹਿਬ, ਰਣਜੀਤ ਸਿੰਘ ਜੀਤੀ ਪਡਿਆਲਾ ਪ੍ਰਧਾਨ ਨਗਰ ਕੌਸਲ ਕੁਰਾਲੀ, ਮੁਨਿਤ ਕੁਮਾਰ ਮੋਂਟੂ, ਬਹਾਦਰ ਸਿੰਘ ਓਕੇ ਕੌਸਲਰ, ਨੰਦੀਪਾਲ ਬਾਂਸਲ ਸ਼ਹਿਰੀ ਪ੍ਰਧਾਨ ਕਾਂਗਰਸ ਕਮੇਟੀ ਕੁਰਾਲੀ, ਬੀਬੀ ਜਗਦੀਪ ਕੌਰ ਮਹਿਲਾ ਪ੍ਰਧਾਨ ਕਾਂਗਰਸ ਕਮੇਟੀ ਕੁਰਾਲੀ, ਦਵਿੰਦਰ ਸਿੰਘ ਠਾਕੁਰ ਸਾਬਕਾ ਮੀਤ ਪ੍ਰਧਾਨ ਨਗਰ ਕੌਸਲ ਕੁਰਾਲੀ, ਮਨਜੀਤ ਸਿੰਘ ਮਹਿਤੋਂ ਦਫਤਰ ਸਕੱਤਰ ਐੱਸ ਸੀ ਵਿੰਗ ਸ਼੍ਰੋਮਣੀ ਅਕਾਲੀ ਦਲ, ਸੁਖਦੇਵ ਸਿੰਘ ਸੁੱਖਾ ਕੰਸਾਲਾ ਪ੍ਰਧਾਨ ਜੱਟ ਮਹਾਸਭਾ ਜ਼ਿਲ੍ਹਾ ਮੁਹਾਲੀ , ਜੈਲਦਾਰ ਸਤਵਿੰਦਰ ਸਿੰਘ ਚੈੜੀਆਂ ਪ੍ਰਧਾਨ ਜੱਟ ਮਹਾਂ ਸਭਾ ਰੋਪੜ, ਮੇਜਰ ਸਿੰਘ ਸ਼ੇਰਗਿੱਲ, ਰਾਣਾ ਕੁਸ਼ਲਪਾਲ ਸੀਨੀਅਰ ਯੂਥ ਕਾਂਗਰਸੀ ਆਗੂ, ਹਰਮੇਸ ਸਿੰਘ ਬੜੌਦੀ ਸੀਨੀਅਰ ਆਗੂ ਸ਼੍ਰੋਮਣੀ ਅਕਾਲੀ ਦਲ ਅੰਮਿ੍ਰਤਸਰ, ਗੁਰਚਰਨ ਸਿੰਘ ਹਰਬੰਸਪੁਰਾ ਸ਼੍ਰੋਮਣੀ ਅਕਾਲੀ ਦਲ ਐੱਸ ਸੀ ਵਿੰਗ ਜਲਿਾ ਪ੍ਰਧਾਨ ਫ਼ਤਹਿਗੜ੍ਹ ਸਾਹਿਬ, ਸ. ਜਸਵੰਤ ਸਿੰਘ ਸੀਨੀਅਰ ਪੁਲੀਸ ਅਧਿਕਾਰੀ ਅਤੇ ਹੋਰਨਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸਵਰਗਵਾਸੀ ਮਾਤਾ ਪਰਮਜੀਤ ਕੌਰ ਨਮਿੱਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 19 ਮਈ 2021 ਦਿਨ ਬੁੱਧਵਾਰ ਨੂੰ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਸ੍ਰੀ ਚਮਕੌਰ ਸਾਹਿਬ ਵਿਖੇ ਬਾਅਦ ਦੁਪਹਿਰ 12 ਤੋਂ 1 ਵਜੇ ਹੋਵੇਗੀ ।   

Have something to say? Post your comment

 

More in Malwa

ਵਿਧਇਕ ਮਾਲੇਰਕੋਟਲਾ ਨੇ ਸਥਾਨਕ ਅਨਾਜ ਮੰਡੀ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ

ਆਂਗਣਵਾੜੀ ਵਰਕਰ ਅਤੇ ਹੈਲਪਰ ਯੂਨੀਅਨ ਵੱਲੋਂ ਹੱਕੀ ਮੰਗਾਂ ਨੂੰ ਲੈ ਕੇ ਮੰਗ ਪੱਤਰ ਸੌਂਪਿਆ

ਸੇਵਾ ਪਖਵਾੜਾ ਤਹਿਤ ਭਾਜਪਾ ਨੇ ਲਾਇਆ ਖੂਨਦਾਨ ਕੈਂਪ 

ਮਾਲੇਰਕੋਟਲਾ ਦੇ ਪਿੰਡ ਅਜੀਮਾਬਾਦ ਵਿੱਚ ਪਰਾਲੀ ਸਾੜਨ ’ਤੇ ਮਾਮਲਾ ਦਰਜ

ਪਰਾਲੀ ਨੂੰ ਖ਼ੁਦ ਅੱਗ ਨਾ ਲਗਾਉਣ ਵਾਲੇ ਅਗਾਂਹਵਧੂ ਕਿਸਾਨਾਂ ਵੱਲੋਂ ਪਰਾਲੀ ਦੀ ਸਾਂਭ-ਸੰਭਾਲ ਬਿਨ੍ਹਾਂ ਅੱਗ ਲਾਏ ਕਰਨ ਦਾ ਸੱਦਾ

ਪੰਜਾਬੀ ਯੂਨੀਵਰਸਿਟੀ ਵਿਖੇ ਸਰਕਾਰੀ ਆਰਟਸ ਐਂਡ ਕਰਾਫਟ ਇੰਸਟਿਚਿਊਟ, ਨਾਭਾ ਦੇ ਵਿਦਿਆਰਥੀਆਂ ਦੀ ਚਿੱਤਰਕਲਾ ਪ੍ਰਦਰਸ਼ਨੀ ਆਰੰਭ

ਜ਼ਿਲ੍ਹਾ ਸਕੂਲ ਖੇਡਾਂ ਗੱਤਕੇ 'ਚ ਲੜਕੇ ਤੇ ਲੜਕੀਆਂ ਦੇ ਹੋਏ ਮੁਕਾਬਲੇ

ਪੰਜਾਬੀ ਯੂਨੀਵਰਸਿਟੀ ਵਿਖੇ 'ਵਿਸ਼ਵ ਫਾਰਮਾਸਿਸਟ ਦਿਵਸ' ਮਨਾਇਆ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਖ਼ਰੀਦ ਲਈ ਸਾਰੇ ਪ੍ਰਬੰਧ ਮੁਕੰਮਲ : ਡੀ.ਐਮ.ਓ ਅਸਲਮ ਮੁਹੰਮਦ

ਰੇਲਵੇ ਵਿਭਾਗ ਵੱਲੋਂ ਵਿਸ਼ੇਸ਼ ਟ੍ਰੇਨਾਂ ਚਲਾਉਣ ਲਈ ਪ੍ਰਧਾਨ ਮੰਤਰੀ ਤੇ ਕੇਂਦਰੀ ਰੇਲਵੇ ਮੰਤਰੀ ਨੂੰ ਲਿਖੇ ਪੱਤਰ ਨੂੰ ਪਿਆ ਬੂਰ : ਪ੍ਰੋ. ਬਡੂੰਗਰ