Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਕੈਬਨਿਟ ਮੰਤਰੀ ਜੌੜਾਮਾਜਰਾ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

August 11, 2024 06:30 PM
SehajTimes

-ਪਿੰਡ ਸੁਲਤਾਨਪੁਰ ਤੇ ਤਰੌੜਾ ਨੂੰ ਦਿੱਤੇ ਪਾਣੀ ਵਾਲੇ ਟੈਂਕਰ

-ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਤੁਰੰਤ ਕੰਮ ਕਰਨ 'ਚ ਕਰਦੀ ਹੈ ਵਿਸ਼ਵਾਸ਼

ਸਮਾਣਾ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਇਨ੍ਹਾਂ ਦੇ ਹੱਲ ਲਈ ਮੌਕੇ 'ਤੇ ਹੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ। ਕੈਬਨਿਟ ਮੰਤਰੀ ਜੌੜਾਮਾਜਰਾ ਨੇ ਸਮਾਣਾ ਹਲਕੇ ਦੇ ਪਿੰਡਾਂ ਸੁਲਤਾਨਪੁਰ ਅਤੇ ਤਰੌੜਾ ਕਲਾਂ ਨੂੰ ਪਾਣੀ ਵਾਲੇ ਟੈਂਕਰ ਵੀ ਪ੍ਰਦਾਨ ਕੀਤੇ ਅਤੇ ਕਿਹਾ ਕਿ ਉਹ ਖ਼ੁਦ ਲੋਕਾਂ ਦੀ ਸੇਵਾ ਵਿੱਚ ਸਦਾ ਹਾਜ਼ਰ ਹਨ ਅਤੇ ਕਿਸੇ ਵੀ ਪਿੰਡ ਨੂੰ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਤੋਟ ਨਹੀਂ ਆਉਣ ਦਿੱਤੀ ਜਾਵੇਗੀ।
 
 
 
 
ਖਨਣ ਤੇ ਭੂ-ਵਿਗਿਆਨ, ਜਲ ਸਰੋਤ, ਜਲ ਤੇ ਭੂਮੀ ਰੱਖਿਆ, ਬਾਗਬਾਨੀ, ਸੁਤੰਤਰਤਾ ਸੰਗਰਾਮੀ ਅਤੇ ਰੱਖਿਆ ਸੇਵਾਵਾਂ ਭਲਾਈ ਬਾਰੇ ਮੰਤਰੀ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਮੌਜੂਦਾ ਸਰਕਾਰ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਲਾਅਰਿਆਂ ਵਿੱਚ ਢੰਗ ਨਹੀਂ ਟਪਾਉਂਦੀ ਸਗੋਂ ਤੁਰੰਤ ਕੰਮ ਕਰਨ ਵਿੱਚ ਵਿਸ਼ਵਾਸ਼ ਕਰਦੀ ਹੈ। ਉਨ੍ਹਾਂ ਕਿਹਾ ਕਿ ਹਰੇਕ ਪਿੰਡ ਵਿੱਚ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਜਨ ਸੁਵਿਧਾ ਕੈਂਪ ਲਗਾ ਕੇ ਵੱਖਰੇ ਤੌਰ 'ਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਮੌਕੇ 'ਤੇ ਹੀ ਹੱਲ ਕੀਤਾ ਜਾਂਦਾ ਹੈ, ਪਹਿਲਾਂ ਕਿਸੇ ਸਰਕਾਰ ਸਮੇਂ ਅਜਿਹਾ ਨਹੀਂ ਕੀਤਾ ਗਿਆ।
ਜੌੜਾਮਾਜਰਾ ਨੇ ਦੱਸਿਆ ਕਿ ਪਿਛਲੀਆਂ ਸਰਕਾਰਾਂ ਸਮੇਂ ਸਮਾਣਾ ਹਲਕੇ ਨੂੰ ਅਣਗੌਲਿਆਂ ਕੀਤਾ ਗਿਆ ਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਾਸੀਆਂ ਦੀ ਹਰੇਕ ਸਮੱਸਿਆ ਨੂੰ ਸਮਝਦਿਆਂ ਤੁਰੰਤ ਗ੍ਰਾਂਟਾਂ ਜਾਰੀ ਕੀਤੀਆਂ ਹਨ।
 
 
 
ਇਸੇ ਦੌਰਾਨ ਕੈਬਨਿਟ ਮੰਤਰੀ ਪਿੰਡ ਪਸਿਆਣਾ ਵਿਖੇ ਮਾਤਾ ਨੈਣਾ ਦੇਵੀ ਦੇ ਸ਼ਰਧਾਲੂਆਂ ਲਈ ਲਗਾਏ ਗਏ ਲੰਗਰ ਵਿੱਚ ਵੀ ਗਏ ਅਤੇ ਪ੍ਰਬੰਧਕਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਹਰਜਿੰਦਰ ਸਿੰਘ ਮਿੰਟੂ, ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਸੁਰਜੀਤ ਸਿੰਘ ਫੌਜੀ, ਬੀ.ਡੀ.ਪੀ.ਓ. ਸੁਖਵਿੰਦਰ ਸਿੰਘ ਟਿਵਾਣਾ, ਦੀਪਕ ਵਧਵਾ, ਸੁਖਚੈਨ ਸਿੰਘ ਵਜੀਦਪੁਰ, ਕਾਕਾ ਗੁੱਜਰ, ਬਲਕਾਰ ਸਿੰਘ ਅਤੇ ਪਿੰਡਾਂ ਦੇ ਵਸਨੀਕ ਵੱਡੀ ਗਿਣਤੀ 'ਚ ਮੌਜੂਦ ਸਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ