Wednesday, May 13, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਚੋਰਾਂ ਨੇ ਨਹੀਂ ਬਖਸ਼ੇ ਮੁੱਖ ਮੰਤਰੀ ਦੇ ਰਿਸ਼ਤੇਦਾਰ 

August 12, 2024 12:21 PM
ਦਰਸ਼ਨ ਸਿੰਘ ਚੌਹਾਨ

ਪੁਲਿਸ ਦੀ ਕਾਰਗੁਜ਼ਾਰੀ ਤੇ ਖੜ੍ਹੇ ਹੋਏ ਸਵਾਲ

ਚੋਰਾਂ ਦੀ ਪੈੜ ਨੱਪਣ ਲਈ ਪੁਲਿਸ ਕਰ ਰਹੀ ਹੈ ਜਾਂਚ 

 ਸੁਨਾਮ : ਸੁਨਾਮ ਦੀ ਹਦੂਦ ਨਾਲ ਲੱਗਦੇ ਥਾਣਾ ਸ਼ਹਿਰੀ ਸੁਨਾਮ ਅਧੀਨ ਆਉਂਦੇ ਪਿੰਡ ਜਗਤਪੁਰਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਇੱਕ ਕਰੀਬੀ ਰਿਸ਼ਤੇਦਾਰ ਦੇ ਘਰੋਂ ਚੋਰ ਕਰੀਬ 17 ਤੋਲੇ ਸੋਨਾ ਅਤੇ ਇੱਕ ਲੱਖ ਰੁਪਏ ਦੀ ਨਕਦੀ ਲੈਕੇ ਫਰਾਰ ਹੋ ਗਏ। ਘਟਨਾ ਦੇ ਸਮੇਂ ਘਰ ਦੇ ਸਾਰੇ ਮੈਂਬਰ ਸੁੱਤੇ ਹੋਏ ਸਨ ਅਤੇ ਉਨ੍ਹਾਂ ਨੂੰ ਚੋਰੀ ਦੀ ਘਟਨਾ ਦਾ ਪਤਾ ਵੀ ਨਹੀਂ ਲੱਗਾ। ਪਿੰਡ ਜਗਤਪੁਰਾ ਦੇ ਸਾਬਕਾ ਸਰਪੰਚ ਅਤੇ ਘਰ ਦੇ ਮਾਲਕ ਗੁਰਜੰਟ ਸਿੰਘ ਨੇ ਦੱਸਿਆ ਕਿ ਰਾਤ ਸਮੇਂ ਚੋਰ ਛੱਤ ਤੋਂ ਘਰ ਅੰਦਰ ਦਾਖਲ ਹੋਏ ਅਤੇ ਉਹ ਕਮਰੇ ਵਿੱਚ ਰੱਖੀ ਅਲਮਾਰੀ ਤੋੜਕੇ ਕਰੀਬ 17 ਤੋਲੇ ਸੋਨਾ ਅਤੇ ਇੱਕ ਲੱਖ ਰੁਪਏ ਲੈ ਕੇ ਫਰਾਰ ਹੋ ਗਏ। ਉਸ ਨੇ ਦੱਸਿਆ ਕਿ ਜਦੋਂ ਚੋਰਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਉਸ ਸਮੇਂ ਘਰ ਦੇ ਸਾਰੇ ਮੈਂਬਰ ਸੁੱਤੇ ਪਏ ਸਨ ਅਤੇ ਚੋਰ ਘਰ ਦੇ ਵਿਹੜੇ 'ਚੋਂ ਬਿਜਲੀ ਦਾ ਬੱਲਬ ਵੀ ਹੇਠਾਂ ਉਤਾਰ ਕੇ ਆਪਣੇ ਨਾਲ ਲੈ ਗਏ। ਸ਼ਹਿਰ ਦੀ ਹਦੂਦ ਨਾਲ ਲੱਗਦੇ ਪਿੰਡ ਵਿੱਚ ਵਾਪਰੀ ਚੋਰੀ ਦੀ ਘਟਨਾ ਨੇ ਪੁਲਿਸ ਦੀ ਕਾਰਗੁਜ਼ਾਰੀ ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਦੱਸਣਯੋਗ ਹੈ ਕਿ ਚੋਰਾਂ ਵੱਲੋਂ ਨਿਸ਼ਾਨਾ ਬਣਾਇਆ ਘਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਨਕੇ ਪਰਿਵਾਰ (ਖਡਿਆਲ) ਦਾ ਹੈ। ਇਸੇ ਦੌਰਾਨ ਮੌਕੇ ’ਤੇ ਪੁੱਜੇ ਥਾਣਾ ਸ਼ਹਿਰੀ ਸੁਨਾਮ ਦੇ ਮੁਖੀ ਐਸਐਚਓ ਪ੍ਰਤੀਕ ਜਿੰਦਲ ਨੇ ਦੱਸਿਆ ਕਿ ਪੁਲੀਸ ਚੋਰੀ ਦੀ ਇਸ ਘਟਨਾ ਨੂੰ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਜਲਦੀ ਹੀ ਇਸ ਦੀ ਬਾਰੀਕੀ ਨਾਲ ਜਾਂਚ ਕਰਕੇ ਚੋਰਾਂ ਨੂੰ ਕਾਬੂ ਕਰ ਲਿਆ ਜਾਵੇਗਾ।

Have something to say? Post your comment

 

More in Malwa

ਭਾਜਪਾ ਵੱਲੋਂ ਕੁਸਮ ਮੱਟੂ ਵਾਰਡ ਨੰਬਰ 7 ਤੋਂ ਉਮੀਦਵਾਰ ਐਲਾਨੇ

ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਾਰ੍ਹਵੀਂ ਜਮਾਤ ਦੇ ਨਤੀਜੇ ‘ਚੋਂ 6 ਮੈਰਿਟਾਂ ਲੈ ਕੇ ਜ਼ਿਲ੍ਹੇ ਚੋਂ ਮੋਹਰੀ

ਸੀ.ਬੀ.ਐਸ.ਈ. 12ਵੀਂ 'ਚ ਬਾਬਾ ਫ਼ਰੀਦ ਪਬਲਿਕ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ: ਸੁਖਮਨਪ੍ਰੀਤ ਕੌਰ 98.4 ਫੀਸਦੀ ਲੈ ਕੇ ਕਾਮਰਸ

ਦਯਾਨੰਦ ਮਾਡਲ ਹਾਈ ਸਕੂਲ ਦੀ ਵਿਦਿਆਰਥਣ ਪ੍ਰਭਜੋਤ ਕੌਰ ਨੇ ਮੈਰਿਟ ਸੂਚੀ ਵਿੱਚ ਬਣਾਇਆ ਸਥਾਨ

ਪੰਜਾਬੀ ਯੂਨੀਵਰਸਿਟੀ ਦੇ ਖੇਡ ਵਿੰਗਾਂ ਵਿੱਚ ਦਾਖ਼ਲੇ ਲਈ 31 ਮਈ ਨੂੰ ਹੋਣਗੇ ਟਰਾਇਲ ਖੇਡ ਖੇਤਰ ਦੀਆਂ ਨਵੀਆਂ ਪ੍ਰਤਿਭਾਵਾਂ ਨੂੰ ਲੱਭਣ ਲਈ ਸੁਨਹਿਰੀ ਮੌਕਾ ਹੁੰਦੇ ਹਨ ਟਰਾਇਲ: ਡਾ. ਜਗਦੀਪ ਸਿੰਘ

ਪਟਿਆਲਾ 'ਚ ਫੂਡ ਟੂਰੀਜ਼ਮ ਨੂੰ ਪਰਮੋਟ ਕੀਤਾ ਜਾਵੇਗਾ : ਡੀ ਸੀ ਡਿਪਟੀ ਕਮਿਸ਼ਨਰ ਨੇ ਇਸ ਯੋਜਨਾ 'ਤੇ ਕੰਮ ਕਰਨ ਦੇ ਦਿੱਤੇ ਨਿਰਦੇਸ਼*

ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਨਗਰ ਕੌਂਸਲ ਲਈ ਹੋਣਗੀਆਂ ਚੋਣਾਂ ਡਿਪਟੀ ਕਮਿਸ਼ਨਰ ਅੱਜ ਤੋਂ 16 ਮਈ ਤੱਕ ਨਾਮਜਦਗੀਆਂ ਅਤੇ 26 ਮਈ ਨੂੰ ਪੈਣਗੀਆਂ ਵੋਟਾਂ

10ਵੀਂ ਜਮਾਤ ਦੀ ਟਾਪਰ ਹਰਲੀਨ ਸ਼ਰਮਾ ਮੁੱਖ ਮੰਤਰੀ ਵੱਲੋਂ ਸਨਮਾਨਿਤ

ਸਪੀਕਰ ਸੰਧਵਾਂ ਨੇ ਪਿੰਡ ਟਹਿਣਾ ਅਤੇ ਕੋਟਕਪੂਰਾ ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਦਸਮੇਸ਼ ਮਿਸ਼ਨ ਸਕੂਲ ਹਰੀ ਨੌ ਵਿਖੇ ਤਿੰਨ ਰੋਜਾ ਸਕਾਉਟ ਅਤੇ ਗਾਈਡ ਕੈਂਪ ਆਯੋਜਿਤ