Monday, November 03, 2025

Chandigarh

ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ

August 12, 2024 12:35 PM
SehajTimes

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਹੁਸ਼ਿਆਰਪੁਰ ਵਿੱਚ ਮੋਹਲੇਧਾਰ ਮੀਂਹ ਕਾਰਨ 11 ਵਿਅਕਤੀਆਂ ਦੇ ਪਾਣੀ ਵਿੱਚ ਡੁੱਬਣ ਦੀ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਹਿਮਾਚਲ ਪ੍ਰਦੇਸ਼ ਦੇ ਇੱਕ ਪਰਿਵਾਰ ਦੇ 11 ਵਿਅਕਤੀ, ਜੋ ਇਨੋਵਾ ਕਾਰ ਵਿੱਚ ਸਫ਼ਰ ਕਰ ਰਹੇ ਸਨ, ਭਾਰੀ ਮੀਂਹ ਕਾਰਨ ਇਕ ਨਾਲੇ ਵਿੱਚ ਵਧੇ ਪਾਣੀ ਦੇ ਵਹਾਅ ਵਿੱਚ ਫਸ ਗਏ। ਉਨ੍ਹਾਂ ਦੱਸਿਆ ਕਿ ਪਰਿਵਾਰ ਦੇ 9 ਮੈਂਬਰਾਂ ਦੀ ਮੌਤ ਹੋ ਚੁੱਕੀ ਹੈ ਜਦੋਂ ਕਿ ਬਾਕੀ ਦੋ ਦੀ ਭਾਲ ਜਾਰੀ ਹੈ। ਭਗਵੰਤ ਸਿੰਘ ਮਾਨ ਨੇ 9 ਵਿਅਕਤੀਆਂ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ।

ਮੁੱਖ ਮੰਤਰੀ ਨੇ ਪੀੜਤ ਪਰਿਵਾਰ ਦੇ ਵਾਰਸਾਂ ਨੂੰ ਚਾਰ ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਸ਼ਾਸਨ ਨੂੰ ਪਹਿਲਾਂ ਹੀ ਲਾਪਤਾ ਵਿਅਕਤੀਆਂ ਦੀ ਭਾਲ ਲਈ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ।

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ