Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਪਹਾੜੀ ਖੇਤਰਾਂ ਵਿੱਚ ਪਈ ਬਰਸਾਤ ਕਾਰਨ ਘੱਗਰ, ਟਾਂਗਰੀ ਤੇ ਮਾਰਕੰਡਾ ਨਦੀ ਦੇ ਨਦੀ ਦੇ ਕਿਨਾਰਿਆਂ ਤੋਂ ਦੂਰ ਰਹਿਣ ਦੀ ਸਲਾਹ 

August 12, 2024 02:26 PM
SehajTimes

ਲੋਕ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ-ਡਿਪਟੀ ਕਮਿਸ਼ਨਰ

ਪਟਿਆਲਾ : ਪਹਾੜੀ ਇਲਾਕਿਆਂ ਅਤੇ ਪਟਿਆਲਾ ਜ਼ਿਲ੍ਹੇ ਵਿੱਚੋਂ ਵਹਿੰਦੀਆਂ ਨਦੀਆਂ ਦੇ ਉੱਪਰਲੇ ਖੇਤਰਾਂ ਵਿੱਚ ਹਾਲ ਹੀ ਵਿੱਚ ਹੋਈ ਭਾਰੀ ਬਾਰਿਸ਼ ਦੇ ਮੱਦੇਨਜ਼ਰ, ਡਰੇਨੇਜ ਵਿਭਾਗ ਨੇ ਇਹਤਿਹਾਤ ਵਜੋਂ ਘੱਗਰ ਨਦੀ, ਟਾਂਗਰੀ ਨਦੀ ਤੇ ਮਾਰਕੰਡਾ ਨਦੀ ਦੇ ਨਦੀ ਦੇ ਕਿਨਾਰਿਆਂ ਅਤੇ ਬੰਨ੍ਹਾਂ ਤੋਂ ਦੂਰ ਰਹਿਣ ਦੀ ਸਲਾਹ ਅਤੇ ਚਿਤਾਵਨੀ ਜਾਰੀ ਕੀਤੀ ਹੈ। 
ਜਲ ਨਿਕਾਸ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਪਟਿਆਲਾ ਰਾਜਿੰਦਰ ਘਈ ਨੇ ਦੱਸਿਆ ਕਿ ਮਿਤੀ 11 ਅਗਸਤ 2024 ਨੂੰ ਸ਼ਾਮ 5 ਵਜੇ ਦੇ ਕਰੀਬ ਇਨ੍ਹਾਂ ਨਦੀਆਂ ਵਿੱਚ ਪਾਣੀ ਹਾਲਾਂ ਕਿ ਖ਼ਤਰੇ ਦੇ ਨਿਸ਼ਾਨ ਤੋਂ ਕਾਫ਼ੀ ਹੇਠਾਂ ਹੈ ਪਰੰਤੂ ਕਿਉਂਕਿ ਅਗਲੇ 4-5 ਦਿਨਾਂ ਵਿੱਚ ਪਾਣੀ ਦਾ ਪੱਧਰ ਵੱਧ ਸਕਦਾ ਹੈ (ਅੱਜ ਐਤਵਾਰ ਤੋਂ ਸ਼ੁਰੂ), ਇਸ ਲਈ ਇਹ ਐਡਵਾਈਜ਼ਰੀ ਸ਼ੰਭੂ, ਘਨੌਰ, ਰਾਜਪੁਰਾ, ਸਨੌਰ, ਦੇਵੀਗੜ੍ਹ, ਪਾਤੜਾਂ, ਸ਼ੁਤਰਾਣਾ ਇਲਾਕਿਆਂ ਵਿੱਚ ਘੱਗਰ ਦਰਿਆ ਦੇ ਕਿਨਾਰਿਆਂ ਦੇ ਨੇੜਲੇ ਇਲਾਕਿਆਂ ਲਈ ਮਹੱਤਵਪੂਰਨ ਹੈ। ਰਾਜਿੰਦਰ ਘਈ ਨੇ ਅੱਗੇ ਦੱਸਿਆ ਕਿ ਪਟਿਆਲਾ ਦੀ ਵੱਡੀ ਨਦੀ ਇਸ ਵੇਲੇ 1.8 ਫੁੱਟ ਦੇ ਨਿਸ਼ਾਨ ਉਪਰ ਚੱਲ ਰਹੀ ਹੈ ਅਤੇ ਖ਼ਤਰੇ ਦਾ ਨਿਸ਼ਾਨ 12 ਫੁੱਟ ਉਪਰ ਹੈ, ਇਸ ਲਈ ਸ਼ਹਿਰ ਵਾਸੀਆਂ ਨੂੰ ਕਿਸੇ ਤਰ੍ਹਾਂ ਦਾ ਹੜ੍ਹਾਂ ਦਾ ਖ਼ਤਰਾ ਨਹੀਂ ਹੈ, ਇਸ ਲਈ ਕਿਸੇ ਤਰ੍ਹਾਂ ਦੀ ਅਫ਼ਵਾਹ ਨਾ ਫੈਲਾਈ ਜਾਵੇ ਅਤੇ ਨਾ ਹੀ ਘਬਰਾਹਟ ਵਿੱਚ ਆਇਆ ਜਾਵੇ।
ਇਸੇ ਦੌਰਾਨ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਅਜਿਹੀ ਅਫ਼ਵਾਹ ਵੱਲ ਧਿਆਨ ਨਾ ਦੇਣ ਬਲਕਿ ਜੋ ਜਾਣਕਾਰੀ ਅਧਿਕਾਰਤ ਤੌਰ ਉਤੇ ਸਰਕਾਰੀ ਤੌਰ ਉਤੇ ਜਾਰੀ ਕੀਤੀ ਜਾਵੇ, ਉਸ ਉਪਰ ਹੀ ਵਿਸ਼ਵਾਸ਼ ਕਰਨ, ਕਿਉਂ ਜੋ ਲੋਕਾਂ ਨੂੰ ਹਰੇਕ ਜਾਣਕਾਰੀ ਸਮੇਂ-ਸਮੇਂ ਉਪਰ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਹੜ੍ਹਾਂ ਵਰਗੀ ਸਥਿਤੀ ਦੇ ਚਲਦਿਆਂ ਲੋਕ ਹੜ੍ਹਾਂ ਬਾਬਤ ਕੋਈ ਵੀ ਸੂਚਨਾ ਪਟਿਆਲਾ ਜ਼ਿਲ੍ਹੇ ਵਿੱਚ ਸਥਾਪਤ ਕੀਤੇ ਗਏ ਕੰਟਰੋਲ ਰੂਮ 0175-2350550  ਉਪਰ ਫੋਨ ਕਰਕੇ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਉਪਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਾਰੇ ਸਬੰਧਤ ਵਿਭਾਗ ਹਰ ਪੱਖੋਂ ਸੁਚੇਤ ਅਤੇ ਚੌਕਸ ਹਨ। 
 
 

Have something to say? Post your comment

 

More in Malwa

ਦੇਵਭੂਮੀ ਕੁੱਲੂ ਵਿੱਚ ਗੂੰਜਿਆ ਮਨੁੱਖਤਾ ਦਾ ਦਿਵਯ ਸੰਦੇਸ਼

ਸਰਕਾਰੀ ਮੈਡੀਕਲ ਕਾਲਜ ਦੇ ਮਾਈਕਰੋਬਾਇਓਲੋਜੀ ਵਿਭਾਗ ਨੇ ਵਿਸ਼ਵ ਹੱਥਾਂ ਦੀ ਸਾਫ਼ ਸਫ਼ਾਈ ਦਿਵਸ ਮਨਾਇਆ

ਪਟਿਆਲਾ ਵਿੱਚ ਸਾਉਣੀ ਫਸਲਾਂ ਲਈ ਕਿਸਾਨ ਸਿਖਲਾਈ ਕੈਂਪ

ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ 9 ਮਈ ਨੂੰ

ਦਵਾਈਆਂ ਦੀ ਆਨ ਲਾਈਨ ਵਿਕਰੀ ਤੇ ਭੜਕੇ ਕੈਮਿਸਟ 20 ਮਈ ਨੂੰ 'ਭਾਰਤ ਬੰਦ' ਦਾ ਕੀਤਾ ਐਲਾਨ

ਕੱਚੇ ਅਧਿਆਪਕਾਂ ਨੂੰ ਪੁਲਿਸ ਨੇ ਥਾਣੇ 'ਚ ਡੱਕਿਆ

ਫੋਟੋਗ੍ਰਾਫੀ ਐਸੋਸੀਏਸ਼ਨ ਰਕੇਸ਼ ਕੁਮਾਰ ਟੋਨੀ ਚੋਪੜਾ ਪ੍ਰਧਾਨ ਅਤੇ ਦਿਓਲ ਸਟੂਡੀਓ ਵਾਇਸ ਪ੍ਰਧਾਨ ਨਿਯੁਕਤ

ਬਲਾਕ ਸੰਮਤੀ ਮੈਂਬਰ ਚੰਨਾ ਕੈਂਡ ਤੇ ਗਇਕ ਆਤਮਾ ਬੁੱਢੇਵਾਲੀਆ ਵੱਲੋਂ ਪਾਲੀ ਦੇਤਵਾਲੀ ਨਾਲ ਕੀਤਾ ਗਿਆ ਦੁੱਖ ਸਾਂਝਾ

ਪ੍ਰੈਸ ਆਜ਼ਾਦੀ ਦਿਵਸ ਨੂੰ ਸਮਰਪਿਤ ਮੀਡੀਆ ਕਲੱਬ ਵੱਲੋਂ ਖੂਨਦਾਨ ਕੈਂਪ

ਚੇਅਰਮੈਨ ਮਹਿਤਾ ਵੱਲੋਂ ਗੁਰੂ ਰਵਿਦਾਸ ਧਰਮਸ਼ਾਲਾ ਲਈ ਢਾਈ ਲੱਖ ਦਾ ਐਲਾਨ