Tuesday, May 12, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ 67 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਮਾਡਰਨ ਮੋਬਾਇਲ ਡੈਂਟਲ ਕਲੀਨਿਕ ਵੈਨ ਰਵਾਨਾ

August 12, 2024 03:07 PM
SehajTimes
ਸਰਕਾਰੀ ਮੈਡੀਕਲ ਕਾਲਜਾਂ ਲਈ ਫੈਕਲਟੀ ਦੀ ਭਰਤੀ ਜਲਦ ਹੋਵੇਗੀ ਮੁਕੰਮਲ
 
ਪਟਿਆਲਾ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪੰਜਾਬ ਸਰਕਾਰ ਵੱਲੋਂ 67 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕਰਵਾਈ ਗਈ ਮਾਡਰਨ ਮੋਬਾਇਲ ਡੈਂਟਲ ਕਲੀਨਿਕ ਵੈਨ ਨੂੰ ਪਟਿਆਲਾ ਦੇ ਸਰਕਾਰੀ ਡੈਂਟਲ ਕਾਲਜ ਤੋਂ ਰਵਾਨਾ ਕੀਤਾ। ਸਿਹਤ ਮੰਤਰੀ ਨੇ ਦੱਸਿਆ ਕਿ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀ ਮੁਢਲੀ ਤਰਜੀਹ ਹੈ, ਜਿਸ ਕਰਕੇ ਸੂਬੇ ਵਿੱਚ ਸਰਕਾਰੀ ਮੈਡੀਕਲ ਕਾਲਜਾਂ ਦੇ ਹਸਪਤਾਲਾਂ, ਜ਼ਿਲ੍ਹਾ ਤੇ ਸਬ ਡਵੀਜਨ ਹਸਪਤਾਲਾਂ ਸਮੇਤ ਡਿਸਪੈਂਸਰੀਆਂ, 842 ਆਮ ਆਦਮੀ ਕਲੀਨਿਕ ਤੇ 3000 ਦੇ ਕਰੀਬ ਹੈਲਥ ਵੈਲਨੈਸ ਸੈਂਟਰ ਕੰਮ ਕਰ ਰਹੇ ਹਨ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਹ ਅਤਿਆਧੁਨਿਕ ਵੈਨ ਵਿੱਚ ਮਰੀਜ ਦੇ ਦੰਦਾਂ ਦੀ ਪੂਰੀ ਜਾਂਚ ਲਈ ਦੋ ਫਿਕਸਡ ਡੈਂਟਲ ਚੇਅਰਜ ਤੇ ਇਕ ਮੋਬਾਇਲ ਡੈਂਟਲ ਚੇਅਰ, ਏ.ਸੀ., ਆਟੋ ਕਲੇਵ, ਜੈਨਰੇਟਰ, ਪਾਵਰ ਬੈਕਅਪ ਆਦਿ ਮੌਜੂਦ ਹੈ, ਜੋ ਕਿ ਦੰਦਾਂ ਦੇ ਐਮਰਜੈਂਸੀ ਟ੍ਰੀਟਮੈਂਟ ਲਈ ਸਹਾਈ ਹੋਵੇਗਾ। ਇਸ ਵੈਨ ਜਰੀਏ ਦੰਦਾਂ ਦੀਆਂ ਬਿਮਾਰੀਆਂ ਬਾਰੇ ਜਾਗਰੂਕਤਾ ਵੀ ਫੈਲਾਈ ਜਾਵੇਗੀ, ਕਮਿਉਨਿਟੀ ਡੈਂਟਿਸਟਾਂ ਵੱਲੋਂ ਦੰਦਾਂ ਦੇ ਕੈਂਪ ਲਾਏ ਜਾਣ ਸਮੇਤ ਇਹ ਵੈਨ ਡੈਂਟਲ ਕਾਲਜ ਦੇ ਵਿਦਿਆਰਥੀਆਂ ਦੀ ਟ੍ਰੇਨਿੰਗ ਤੇ ਅਗਲੇਰੀ ਸਟੱਡੀ ਲਈ ਸਮੇਤ ਇਨ੍ਹਾਂ ਵਿਦਿਆਰਥੀਆਂ ਤੇ ਸਮਾਜ ਲਈ ਲਾਹੇਵੰਦ ਸਾਬਤ ਹੋਵੇਗੀ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਹ ਵੈਨ ਦੰਦਾਂ ਦੇ ਵਿਦਿਆਰਥੀਆਂ ਦੀ ਸਟੱਡੀ ਕਰਨ ਦੇ ਵੀ ਕੰਮ ਆਵੇਗੀ, ਕਿਉਂਕਿ ਇਸ ਨਾਲ ਪਿੰਡਾਂ-ਸ਼ਹਿਰਾਂ, ਬਸਤੀਆਂ, ਸਕੂਲੀ ਵਿਦਿਆਰਥੀਆਂ ਦੇ ਦੰਦਾਂ ਅਤੇ ਆਮ ਲੋਕਾਂ ਦੇ ਦੰਦਾਂ ਦੀਆਂ ਸਾਹਮਣੇ ਆ ਰਹੀਆਂ ਬਿਮਾਰੀਆਂ ਦੀ ਵੀ ਜਾਂਚ ਕੀਤੀ ਜਾਵੇਗੀ। ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਡੈਂਟਲ ਮੈਡੀਕਲ ਕਾਲਜਾਂ ਵਿੱਚ 50 ਦੇ ਕਰੀਬ ਫੈਕਲਟੀ ਦੀ ਭਰਤੀ ਦਾ ਕੰਮ ਵੀ ਜਲਦੀ ਹੀ ਮੁਕੰਮਲ ਕਰ ਲਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ ਵੀ ਦੰਦਾਂ ਦੇ ਡਾਕਟਰਾਂ ਦੀਆਂ ਸੇਵਾਵਾਂ ਲਈਆਂ ਜਾਣਗੀਆਂ, ਕਿਉਂਕਿ ਲੋਕਾਂ ਵਿੱਚ ਦੰਦਾਂ ਦੀਆਂ ਬਿਮਾਰੀਆਂ ਬਾਰੇ ਜਾਗਰੂਕਤਾ ਦੀ ਬਹੁਤ ਘਾਟ ਹੈ ਤੇ ਦੰਦਾਂ ਤੇ ਮੂੰਹ ਦੇ ਕੈਂਸਰ ਦੀ ਵੱਧ ਰਹੀ ਬਿਮਾਰੀ ਦੀ ਰੋਕਥਾਮ ਲਈ ਦੰਦਾਂ ਦੇ ਡਾਕਟਰ ਅਹਿਮ ਭੂਮਿਕਾ ਨਿਭਾਉਣਗੇ।
ਇਸ ਮੌਕੇ ਡਾਇਰੈਕਟਰ ਮੈਡੀਕਲ ਐਜੂਕੇਸ਼ਨ ਤੇ ਰਿਸਰਚ ਡਾ. ਅਵਨੀਸ਼ ਕੁਮਾਰ, ਸੰਯੁਕਤ ਡਾਇਰਕੈਟਰ ਡਾ. ਪੁਨੀਤ ਗਿਰਧਰ ਤੇ ਡਾ. ਆਕਾਸ਼, ਕਰਨਲ ਜੇ.ਵੀ ਸਿੰਘ, ਡੈਂਟਲ ਕਾਲਜ ਦੇ ਪ੍ਰਿੰਸੀਪਲ ਡਾ. ਜੇ.ਐਸ. ਮਾਨ, ਡਾ. ਹਰਮੇਸ਼ ਸ਼ਰਮਾ, ਡਾ. ਗਗਨਪ੍ਰੀਤ ਕੌਰ ਅਤੇ ਮੈਡੀਕਲ ਵਿਦਿਆਰਥੀ ਵੀ ਮੌਜੂਦ ਸਨ।

Have something to say? Post your comment

 

More in Malwa

ਤਲਵੰਡੀ ਕਲਾਂ ਦੀ ਗ੍ਰਾਮ ਪੰਚਾਇਤ ਵੱਲੋਂ ਪਿੰਡ ਦੀ ਕ੍ਰਿਕਟ ਟੀਮ ਨੂੰ ਕਿੱਟਾਂ ਵੰਡੀਆਂ ਗਈਆਂ

ਰਾਜਪੁਰਾ, ਨਾਭਾ, ਸਮਾਣਾ ਤੇ ਪਾਤੜਾਂ ਨਗਰ ਕੌਂਸਲ ਚੋਣਾਂ ਲਈ ਤਿਆਰੀਆਂ ਮੁਕੰਮਲ : ਮਾਨ

ਮੁਖਤਿਆਰ ਸਿੰਘ ਪੰਨੂ ਦੇ ਅਕਾਲ ਚਲਾਣਾ ਤੇ ਵੱਖ ਵੱਖ ਆਗੂਆਂ ਨੇ ਕੀਤਾ ਪਰਿਵਾਰ ਨਾਲ ਦੁੱਖ ਸਾਂਝਾ

ਸੰਗਰੂਰ ਦੇ ਆਂਗਣਵਾੜੀ ਕੇਂਦਰਾਂ 'ਚ ਈ.ਸੀ.ਸੀ.ਈ. ਦਿਵਸ ਉਤਸ਼ਾਹ ਨਾਲ ਮਨਾਇਆ

ਪੰਜਾਬ ਸਰਕਾਰ ਹਰ ਵਰਗ ਦੇ ਵਿਕਾਸ ਲਈ ਵਚਨਬੱਧ : ਓ.ਐਸ.ਡੀ.

ਧੂਰੀ 'ਚ 'ਮੇਰੀ ਰਸੋਈ ਸਕੀਮ' ਤਹਿਤ ਰਾਸ਼ਨ ਕਿੱਟਾਂ ਵੰਡੀਆਂ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨੇ 10ਵੀਂ ਦੇ ਨਤੀਜੇ ਤਮੰਨਾ ਪਰਜਾਪਤੀ ਤੋਂ ਬਾਅਦ ਹੁਣ ਜੈਤੋ ਦੀ ਧੀ ਹਰਲੀਨ ਸ਼ਰਮਾ ਨੇ 10ਵੀਂ ਦੇ ਨਤੀਜਿਆਂ ਵਿੱਚੋਂ ਕੀਤਾ ਟਾਪ

ਹਲਕੇ ਸੁਤਰਾਣੇ ਦੀ ਸੰਗਤ ਹਲਕੇ ਦੀ ਵਾਗਡੋਰ ਲੁੰਬਾਂ ਪਰਿਵਾਰ ਨੂੰ ਸੰਭਾਉਣ ਦੀ ਕਾਹਲੀ 'ਚ : ਵਰੁਣ ਕਾਂਸਲ

ਕਿਸਾਨਾਂ ਨੇ ਪੀਏਡੀਬੀ ਦੀ ਸੁਨਾਮ ਸ਼ਾਖਾ ਨੂੰ ਲਾਇਆ ਜਿੰਦਰਾ 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ