Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Education

ਜਵਾਹਰ ਨਵੋਦਿਆ ਵਿਦਿਆਲਿਆ ਵਿੱਚ ਦਾਖਲਿਆਂ ਲਈ ਆਨਲਾਈਨ ਰਜਿਸਟ੍ਰੇਸ਼ਨ ਖੁੱਲ੍ਹੀ

August 12, 2024 04:30 PM
SehajTimes
ਪਟਿਆਲਾ : ਜਵਾਹਰ ਨਵੋਦਿਆ ਵਿਦਿਆਲਿਆ ਵਿੱਚ ਛੇਵੀਂ ਜਮਾਤ ਵਿੱਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਲਈ ਆਨਲਾਈਨ ਰਜਿਸਟ੍ਰੇਸ਼ਨ ਖੁੱਲ੍ਹ ਗਈ ਹੈ। ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ (ਜੇ.ਐਨ.ਵੀ.ਐਸ.ਟੀ-2025) ਲਈ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਹਿੱਸਾ ਲੈਕੇ ਪਟਿਆਲਾ ਜ਼ਿਲ੍ਹੇ ਦੇ ਚਾਹਵਾਨ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਚੋਣ ਪ੍ਰੀਖਿਆ ਦਾ ਭਰਪੂਰ ਲਾਭ ਉਠਾਉਣਾ ਚਾਹੀਦਾ ਹੈ। ਇਹ ਪ੍ਰਗਟਾਵਾ ਜਵਾਹਰ ਨਵੋਦਿਆ ਵਿਦਿਆਲਿਆ ਦੇ ਇੱਕ ਬੁਲਾਰੇ ਨੇ ਕੀਤਾ। ਬੁਲਾਰੇ ਨੇ ਅੱਗੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ ਵਿੱਚ 6ਵੀਂ ਜਮਾਤ ਵਿੱਚ ਦਾਖਲੇ ਲਈ ਰਜਿਸਟ੍ਰੇਸ਼ਨ ਆਨਲਾਈਨ ਕਰਵਾਈ ਜਾ ਰਹੀ ਹੈ ਅਤੇ ਇਸ ਸਬੰਧੀ ਵੈੱਬਸਾਈਟ www.navodaya.gov.in 'ਤੇ ਪਹੁੰਚ ਕੀਤੀ ਜਾ ਸਕਦੀ ਹੈ। ਅਰਜ਼ੀਆਂ ਜਮ੍ਹਾਂ ਕਰਾਉਣ ਦੀ ਆਖਰੀ ਮਿਤੀ 16 ਸਤੰਬਰ, 2024 ਹੈ। ਇਸ ਲਈ ਗਰਮੀਆਂ ਵਿੱਚ ਸੀਟਾਂ ਭਰਨ ਲਈ ਸਾਰੇ ਦੇਸ਼ ਵਿੱਚ ਇਹ ਪ੍ਰੀਖਿਆ 18 ਜਨਵਰੀ, 2025 (ਸ਼ਨੀਵਾਰ) ਨੂੰ ਹੋਵੇਗੀ ਅਤੇ ਸਰਦੀਆਂ ਲਈ ਭਰੀਆਂ ਜਾਣ ਵਾਲੀਆਂ ਸੀਟਾਂ ਲਈ 12 ਅਪ੍ਰੈਲ, 2025 (ਸ਼ਨੀਵਾਰ) ਨੂੰ ਹੋਵੇਗੀ। 
ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਦੇਸ਼ ਭਰ ਵਿੱਚ ਜਵਾਹਰ ਨਵੋਦਿਆ ਵਿਦਿਆਲਿਆ ਵਿਦਿਆਰਥੀਆਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇ ਨਾਲ-ਨਾਲ ਮੁਫ਼ਤ, ਉੱਚ-ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਨ ਲਈ ਜਾਣੇ ਜਾਂਦੇ ਹਨ, ਇਸ ਲਈ ਪਟਿਆਲਾ ਜ਼ਿਲ੍ਹੇ ਦੇ ਮਾਪੇ ਅਤੇ ਵਿਦਿਆਰਥੀ ਜਰੂਰ ਇਸ ਸੁਵਿਧਾ ਦਾ ਲਾਭ ਲੈਣ। ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਸਨੌਰ ਹਲਕੇ ਦੇ ਪਿੰਡ ਫ਼ਤਹਿਪੁਰ ਰਾਜਪੂਤਾਂ ਵਿਖੇ ਜਵਾਹਰ ਨਵੋਦਿਆ ਵਿਦਿਆਲਿਆ ਸਥਾਪਤ ਹੈ, ਇਥੇ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਸਹਾਇਤਾ ਲੈਣ ਅਤੇ ਚੋਣ ਪ੍ਰੀਖਿਆ ਬਾਰੇ ਵਿਸਤ੍ਰਿਤ ਜਾਣਕਾਰੀ ਪ੍ਰਦਾਨ ਕਰਨ ਲਈ ਸੰਪਰਕ ਕੀਤਾ ਜਾ ਸਕਦਾ ਹੈ। 

Have something to say? Post your comment

 

More in Education

ਸ਼ਿਵਮ ਢੀਂਗਰਾ ਨੇ 85% ਅੰਕਾਂ ਨਾਲ ਪ੍ਰਾਪਤ ਕੀਤਾ ਪਹਿਲਾ ਸਥਾਨ

ਅਕੇਡੀਆ ਸਕੂਲ 'ਚ ਵਿਸ਼ਵ ਧਰਤੀ ਦਿਵਸ ਮਨਾਇਆ 

ਡੀਏਵੀ ਸਕੂਲ ਦਾ ਰਿਸ਼ਵ ਬਾਂਸਲ ਬਣਿਆ ਹੈਡ ਬੁਆਏ  

ਬਲੂਵਿੰਗ ਬਡਜ਼ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਸੀਬੀਐਸਈ ਦਸਵੀਂ ਦੇ ਨਤੀਜਿਆਂ ‘ਚ ਸਾਕਸ਼ੀ ਮਿੱਤਲ ਨੇ ਮਾਰੀ ਬਾਜ਼ੀ, 95.20% ਅੰਕ ਲੈ ਕੇ ਕੀਤਾ ਮਾਪਿਆਂ ਦਾ ਨਾਮ ਰੌਸ਼ਨ

ਸ੍ਰੀ ਸੂਰਜਕੁੰਡ ਸਕੂਲ ਦੇ ਮੋਹਰੀ ਬੱਚੇ ਸਨਮਾਨਤ 

ਦਸਮੇਸ਼ ਪਬਲਿਕ ਸਕੂਲ ਦਾ 10ਵੀਂ ਜਮਾਤ ਦਾ ਸ਼ਾਨਦਾਰ ਨਤੀਜਾ

ਟੈੱਟ ਪ੍ਰੀਖਿਆ ਲਈ ਜ਼ਿਲ੍ਹੇ ਛੱਡਕੇ ਚੰਡੀਗੜ੍ਹ ਬਣਾਏ ਸੈਂਟਰਾਂ ਲਈ ਪੰਜਾਬ ਭਰ ਦੇ ਅਧਿਆਪਕਾਂ ਅੰਦਰ ਵੱਡਾ ਤਨਾਅ

ਡੀਏਵੀ ਸਕੂਲ ਸੁਨਾਮ ਦਾ ਨਤੀਜਾ ਰਿਹਾ ਸੌ ਫ਼ੀਸਦੀ 

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ