Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਅਧਿਆਪਕਾਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸੈਮੀਨਾਰ ਆਯੋਜਿਤ 

August 12, 2024 05:18 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਅਧਿਆਪਕਾਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਡੀ.ਏ.ਵੀ ਪਬਲਿਕ ਸਕੂਲ ਸੁਨਾਮ ਵਿਖੇ  ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਅਨੁਰਿੱਧ ਵਸ਼ਿਸ਼ਟ ਦੀ ਅਗਵਾਈ ਹੇਠ ਇੱਕ ਸੈਮੀਨਾਰ ਕਰਵਾਇਆ ਗਿਆ। ਇਸ ਲਈ ਪਟਿਆਲਾ ਜ਼ਿਲ੍ਹੇ ਦੇ ਢਾਬੀ ਗੁੱਜਰਾਂ ਸਥਿਤ ਗੰਗਾ ਡਿਗਰੀ ਕਾਲਜ਼ ਦੀ ਪ੍ਰਿੰਸੀਪਲ ਡਾਕਟਰ ਸੁਮਨ ਮਿੱਤਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਮੈਨੇਜਰ ਅਤੇ ਸਿੱਖਿਆ ਸਲਾਹਕਾਰ ਡਾਕਟਰ ਡੌਲੀ ਰਾਏ ਅਤੇ ਕਮੇਟੀ ਦੇ ਸੀਨੀਅਰ ਮੈਂਬਰ ਡਾਕਟਰ ਪਰਸ਼ੋਤਮ ਵਸ਼ਿਸ਼ਟ ਨੇ ਮਹਿਮਾਨਾਂ ਦਾ ਸਨਮਾਨ ਕੀਤਾ | ਸੈਮੀਨਾਰ ਵਿੱਚ ਡਾਕਟਰ ਸੁਮਨ ਨੇ ਅਧਿਆਪਕਾਂ ਨੂੰ ਬਾਲ ਮਨੋਵਿਗਿਆਨ ਅਤੇ ਕਲਾਸ ਰੂਮ ਮੈਨੇਜਮੈਂਟ ਦੇ ਵਿਸ਼ੇ ਤੋਂ ਜਾਣੂੰ ਕਰਵਾਕੇ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕੀਤੀ ਤਾਂ ਜੋ ਉਹ ਆਪਣੀ ਅਧਿਆਪਨ ਅਤੇ ਕਲਾ ਵਿੱਚ ਹੋਰ ਸੁਧਾਰ ਕਰ ਸਕਣ। ਉਨ੍ਹਾਂ ਕਿਹਾ ਕਿ ਅਜੋਕੇ ਤੇਜ਼ ਰਫ਼ਤਾਰ ਯੁੱਗ ਅੰਦਰ ਹਰ ਖੇਤਰ ਵਿੱਚ ਸੇਵਾਵਾਂ ਨਿਭਾਉਣ ਵਾਲਿਆਂ ਨੂੰ ਆਪਣੇ ਆਪ ਵਿੱਚ ਵੀ ਤਬਦੀਲੀ ਲਿਆਉਣੀ ਜ਼ਰੂਰੀ ਹੈ। ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਅਨੁਰਿੱਧ ਵਸ਼ਿਸ਼ਟ ਨੇ ਉਨ੍ਹਾਂ ਦਾ ਸਨਮਾਨ ਅਤੇ ਧੰਨਵਾਦ ਕੀਤਾ। ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਡਾਇਰੈਕਟਰ ਪਰਮਿੰਦਰ ਸਿੰਘ ਧਾਲੀਵਾਲ, ਕਮੇਟੀ ਮੈਂਬਰ ਸਤਿੰਦਰ ਸਿੰਘ ਧਾਲੀਵਾਲ ਅਤੇ ਡਾ: ਅੰਬਰੀਸ਼ ਰਾਏ, ਪ੍ਰਿੰਸੀਪਲ ਵੀ.ਪੀ.ਗੁਪਤਾ ਅਤੇ ਵਾਈਸ ਪ੍ਰਿੰਸੀਪਲ ਅੰਤੂ ਗਰਗ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।

Have something to say? Post your comment