Tuesday, September 16, 2025

Chandigarh

ਨਸ਼ਾ ਮੁਕਤ ਭਾਰਤ ਅਭਿਆਨ ਦੀ ਜਾਗਰੂਕਤਾ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ’ਚ ਨਸ਼ਿਆਂ ਤੋਂ ਦੂਰ ਰਹਿਣ ਦਾ ਪ੍ਰਣ ਦਿਵਾਇਆ ਗਿਆ

August 12, 2024 06:40 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਜ਼ਿਲ੍ਹਾ ਪ੍ਰਸ਼ਾਸਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਆਰੰਭੇ ਯਤਨਾਂ ਦੀ ਲਗਾਤਾਰਤਾ ਵਿੱਚ ਅੱਜ ‘ਨਸ਼ਾ ਮੁਕਤ ਭਾਰਤ ਅਭਿਆਨ’ ਦੀ ਜਾਗਰੂਕਤਾ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਮੋਹਾਲੀ ਵਿਖੇ ਨਸ਼ਿਆਂ ਤੋਂ ਦੂਰ ਰਹਿਣ ਦਾ ਪ੍ਰਣ ਦਿਵਾਇਆ ਗਿਆ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਸੋਨਮ ਚੌਧਰੀ ਨੇ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀਮਤੀ ਅਮ੍ਰਿਤ ਬਾਲਾ ਨਾਲ ਇਕੱਤਰ ਹੋਏ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਪ੍ਰਣ ਦਿਵਾਉਂਦੇ ਹੋਏ ਉਨ੍ਹਾਂ ਨੂੰ ਨਸ਼ਿਆਂ ਖ਼ਿਲਾਫ਼ ਮੁਹਿੰਮ ’ਚ ਹਿੱਸਾ ਬਣਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਸਮਾਜਿਕ ਨਿਆਂ ਤੇ ਸਸ਼ਕੀਤਕਰਣ ਮੰਤਰਾਲਾ, ਭਾਰਤ ਸਰਕਾਰ ਦੇ ਸਮਾਜਿਕ ਨਿਆਂ ਤੇ ਸਸ਼ਕੀਤਕਰਣ ਵਿਭਾਗ ਵੱਲੋਂ 78ਵੇਂ ਆਜ਼ਾਦੀ ਦਿਵਸ ਨੂੰ ਮੁੱਖ ਰੱਖਦਿਆਂ ਦੇਸ਼ ਭਰ ’ਚ ‘ਵਿਕਸਿਤ ਭਾਰਤ ਕਾ ਮੰਤਰਾ, ਭਰਤ ਹੋ ਨਸ਼ੇ ਸੇ ਸਵਤੰਤਰਾ’ ਥੀਮ ਤਹਿਤ ਅੱਜ ਸਵੇਰੇ 9 ਵਜੇ ਸਮੂਹਿਕ ਤੌਰ ’ਤੇ ਨਸ਼ਿਆਂ ਖ਼ਿਲਾਫ਼ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਪ੍ਰਣ ਲਏ ਜਾਣਾ ਨੀਯਤ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮੂਹ ਵਿਭਾਗਾਂ ਨੂੰ ਇਸ ਮੁਹਿੰਮ ਤਹਿਤ ਜਾਗਰੂਕਤਾ ਮੁਹਿੰਮ ਚਲਾਉਣ ਲਈ ਆਖਿਆ ਗਿਆ ਹੈ, ਜਿਸ ਤਹਿਤ ਵੱਖ-ਵੱਖ ਗਤੀਵਿਧੀਆਂ ਵਜੋਂ ਅੱਜ ਸਵੇਰੇ ਨਸ਼ਿਆਂ ਖ਼ਿਲਾਫ਼ ਪ੍ਰਣ ਲਿਆ ਗਿਆ ਹੈ।


ਵਧੀਕ ਡਿਪਟੀ ਕਮਿਸ਼ਨਰ ਅਨੁਸਾਰ ਜ਼ਿਲ੍ਹਾ ਪੁਲਿਸ, ਨਗਰ ਨਿਗਮ, ਉਪ ਮੰਡਲ ਮੈਜਿਸਟ੍ਰੇਟ ਖਰੜ, ਮੋਹਾਲੀ ਅਤੇ ਡੇਰਾਬੱਸੀ, ਜ਼ਿਲ੍ਹਾ ਸਿਖਿਆ ਅਫ਼ਸਰ (ਸੈਕੰਡਰੀ ਅਤੇ ਐਲੀਮੈਂਟਰੀ), ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫ਼ਸਰਾਂ ਅਤੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਨੂੰ ਇਸ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਗਤੀਵਿਧੀਆਂ ਕਰਕੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਮੁਹਿੰਮ ਦਾ ਹਿੱਸਾ ਬਣਨ ਲਈ ਕਿਹਾ ਗਿਆ ਹੈ। ਇਸ ਪ੍ਰਣ ਜਿਸ ਦੀ ਇਬਾਰਤ, ‘‘ ਪਿਆਰੇ ਦੋਸਤੋ! ਜਵਾਨੀ ਕਿਸੇ ਵੀ ਕੌਮੀ ਦੀ ਊਰਜਾ ਅਤੇ ਸ਼ਕਤੀ ਹੁੰਦੀ ਹੈ। ਸਮਾਜ ਅਤੇ ਦੇਸ਼ ਦੇ ਵਿਕਾਸ ਵਿੱਚ ਨੌਜੁਆਨਾਂ ਦਾ ਅਹਿਮ ਯੋਗਦਾਨ ਹੈ। ਇਸ ਲਈ ਬਹੁਤ ਜ਼ਰੂਰੀ ਹੈ ਕਿ ਨਸ਼ਾ ਮੁਕਤ ਭਾਰਤ ਮੁਹਿੰਮ ਵਿੱਚ ਨੌਜੁਆਨਾਂ ਦੀ ਵੱਧ ਤੋਂ ਵੱਧ ਗਿਣਤੀ ਸ਼ਾਮਿਲ ਹੋਵੇ। ਦੇਸ਼ ਦੀ ਇਸ ਚਣੌਤੀ ਨੂੰ ਸਵੀਕਾਰ ਕਰਦੇ ਹੋਏ, ਅੱਜ ਅਸੀਂ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਇੱਕਜੁੱਟ ਹੋਏ ਹਾਂ ਅਤੇ ਪ੍ਰਣ ਲੈਂਦੇ ਹਾਂ ਕਿ ਅਸੀਂ ਆਪਣੇ ਭਾਈਚਾਰੇ, ਪਰਿਵਾਰ, ਦੋਸਤਾਂ ਨੂੰ ਨਸ਼ਾ ਮੁਕ ਤਕਰਨ ਦੇ ਨਾਲ-ਨਾਲ, ਖੁਦ ਵੀ ਨਸ਼ਾ ਮੁਕਤ ਹੋਵਾਂਗੇ, ਕਿਉਂ ਕਿ ਤਬਦੀਲੀ ਆਪਣੇ ਆਪ ਤੋਂ ਸ਼ੁਰੂ ਹੋਣੀ ਚਾਹੀਦੀ ਹੈ। ਇਸ ਲਈ ਆਓ! ਆਪਾਂ ਸਾਰੇ ਮਿਲ ਕੇ ਆਪਣੇ ਜ਼ਿਲ੍ਹੇ ਸੰਗਰੂਰ ਨੂੰ ਨਸ਼ਾ ਮੁਕਤ ਕਰਨ ਦਾ ਦ੍ਰਿੜਤਾ ਨਾਲ ਫ਼ੈਸਲਾ ਕਰੀਏ। ਮੈਂ ਵਾਅਦਾ ਕਰਦਾ/ਕਰਦੀ ਹਾਂ ਕਿ ਮੇਰੇ ਦੇਸ਼ ਨੂੰ ਨਸ਼ਾ ਮੁਕਤ ਬਣਾਉਣ ਲਈ ਮੈਂ ਆਪਣੀ ਹਰ ਸੰਭਵ ਕੋਸ਼ਿਸ਼ ਕਰਾਂਗਾ/ਕਰਾਂਗੀ।’’ ਉਨ੍ਹਾਂ ਹਰ ਇੱਕ ਨੂੰ ਅਪੀਲ ਕੀਤੀ ਕਿ ਦੇਸ਼ ਅਤੇ ਰਾਜ ਨੂੰ ਮਜ਼ਬੂਤ ਬਣਾਉਣ ਲਈ ਸਾਨੂੰ ਨਸ਼ਿਆਂ ਖ਼ਿਲਾਫ਼ ਮੁਹਿੰਮ ’ਚ ਇੱਕ-ਜੁੱਟ ਹੋਣ ਦੀ ਜ਼ਰੂਰਤ ਹੈ ਤਾਂ ਜੋ ਦੇਸ਼-ਵਿਰੋਧੀ ਤਾਕਤਾਂ ਦੇ ਮਨਸੂਬਿਆਂ ਨੂੰ ਅਸਫ਼ਲ ਕੀਤਾ ਜਾ ਸਕੇ।

Have something to say? Post your comment

 

More in Chandigarh

ਸਰਹੱਦੀ ਜਿਲ੍ਹਿਆਂ ਦੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰ ਨੂੰ ਆਰ.ਕੇ.ਵੀ.ਵਾਈ ਯੋਜਨਾ ਤਹਿਤ 151 ਕਰੋੜ ਜਾਰੀ ਕਰਨ ਦੀ ਅਪੀਲ

ਪੰਜਾਬ ਸਰਕਾਰ ਦੇ ਯਤਨਾਂ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੀਹ 'ਤੇ ਪੈਣ ਲੱਗੀ ਜ਼ਿੰਦਗੀ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ

ਲਾਲਜੀਤ ਸਿੰਘ ਭੁੱਲਰ ਵੱਲੋਂ ਕੈਦੀਆਂ ਨੂੰ ਹੁਨਰ ਸਿਖਲਾਈ ਦੇਣ ਲਈ 11 ਜੇਲ੍ਹਾਂ ਵਿੱਚ ਆਈਟੀਆਈਜ਼ ਦਾ ਉਦਘਾਟਨ

'ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ 'ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ