Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Health

ਡੇਂਗੂ ਮੱਛਰ ਦੇ ਲਾਰਵੇ ਪ੍ਰਤੀ ਲਾਪ੍ਰਵਾਹੀ ਵਰਤਣ ਵਾਲਿਆਂ ਖ਼ਿਲਾਫ਼ ਸਖ਼ਤੀ

August 12, 2024 07:13 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡੇਂਗੂ ਮੱਛਰ ਦੇ ਲਾਰਵੇ ਨੂੰ ਨਸ਼ਟ ਕਰਨ ਪ੍ਰਤੀ ਲਾਪ੍ਰਵਾਹੀ ਵਰਤਣ ਵਾਲਿਆਂ ਨਾਲ ਸਖ਼ਤੀ ਅਪਣਾਈ ਜਾ ਰਹੀ ਹੈ ਤਾਂ ਜੋ ਖੜ੍ਹੇ ਪਾਣੀ 'ਚ ਪੈਦਾ ਹੋਣ ਵਾਲੇ ਏਡੀਜ਼ ਨਾਮਕ ਮੱਛਰ ਦੇ ਲਾਰਵੇ ਨੂੰ ਖ਼ਤਮ ਕਰਨ ਪ੍ਰਤੀ ਲੋਕ ਚੇਤੰਨ ਰਹਿਣ। ਇਸ ਬਰਸਾਤੀ ਸੀਜ਼ਨ ਦੌਰਾਨ ਹੁਣ ਤਕ ਅੱਜ ਦੇ 13 ਚਲਾਣਾਂ ਸਮੇਤ ਕੁੱਲ 468 ਘਰਾਂ ਦੇ, ਮੱਛਰ ਦਾ ਲਾਰਵਾ ਮਿਲਣ 'ਤੇ ਚਲਾਣ ਕੀਤੇ ਜਾ ਚੁੱਕੇ ਹਨ। ਸਿਵਲ ਸਰਜਨ ਸਾਹਿਬਜਾਦਾ ਅਜੀਤ ਸਿੰਘ ਨਗਰ ਡਾ. ਦਵਿੰਦਰ ਕੁਮਾਰ ਪੁਰੀ ਅਨੁਸਾਰ ਜ਼ਿਲ੍ਹੇ ਵਿੱਚ ਐਂਟੀ-ਡੇਂਗੂ ਟੀਮਾਂ ਘਰਾਂ ਵਿੱਚ ਸਰਵੇਖਣ ਕਰ ਰਹੀਆਂ ਹਨ ਅਤੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਪ੍ਰਤੀ ਜਾਗਰੂਕ ਕਰ ਰਹੀਆਂ ਹਨ। ਉਨ੍ਹਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਡੇਂਗੂ ਬੁਖਾਰ ਏਡੀਜ਼ ਨਾਮਕ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਇਸ ਮੱਛਰ ਤੋਂ ਬਚਣ ਲਈ ਆਪਣੇ ਘਰਾਂ ਵਿੱਚ ਰੱਖੇ ਕੂਲਰਾਂ, ਗਮਲੇ, ਫਰਿੱਜ ਦੀਆ ਟ੍ਰੇਆਂ ਅਤੇ ਹੋਰ ਭਾਂਡਿਆਂ ਵਿੱਚ ਪਾਣੀ ਜਮ੍ਹਾਂ ਨਾ ਹੋਣ ਦੇਣ। ਉਹਨਾਂ ਦੱਸਿਆ ਕਿ ਹਰ ਸ਼ੁਰਕਵਾਰ ਨੂੰ ਡੇਂਗੂ 'ਤੇ ਵਾਰ ਦੇ ਤੌਰ ਤੇ ਡ੍ਰਾਈ ਡੇਅ ਵਜੋਂ ਮਨਾਇਆ ਜਾਂਦਾ ਹੈ।
     
ਇਹ ਡੇਂਗੂ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ, ਜਿਸ ਤੋਂ ਬਚਣ ਲਈ ਪੂਰੀਆਂ ਬਾਂਹਾ ਦੇ ਕੱਪੜੇ ਪਹਿਨੇ ਜਾਣ। ਜੇਕਰ ਬੁਖ਼ਾਰ ਹੁੰਦਾ ਹੈ ਤਾਂ ਤੁਰੰਤ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਵਿੱਚ ਆਪਣੇ ਖ਼ੂਨ ਦਾ ਟੈਸਟ ਕਰਵਾਇਆ ਜਾਵੇ। ਸਿਹਤ ਵਿਭਾਗ ਦੇ ਨਾਲ ਮਿਊਂਸਿਪਲ ਕਾਰਪੋਰੇਸ਼ਨ/ਕੌਂਸਲਾਂ ਵਲੋਂ ਜਿਨ੍ਹਾਂ ਘਰਾਂ ਵਿਚੋਂ ਲਾਰਵਾ ਮਿਲਦਾ ਹੈ, ਉਨ੍ਹਾਂ ਦੇ ਚਲਾਣ ਕੱਟੇ ਜਾਂਦੇ ਹਨ। ਇਸ ਦੇ ਤਹਿਤ ਅੱਜ ਦੇ 13 ਚਲਾਣਾਂ ਸਮੇਤ ਕੁੱਲ 468 ਚਲਾਣ ਕੀਤੇ ਗਏ ਹਨ।

 

Have something to say? Post your comment

 

More in Health

ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ

ਪੰਜਾਬ ਦੇ ਸਿਹਤ ਮੰਤਰੀ ਨੇ ਵੈਕਟਰ ਬੋਰਨ ਤੇ ਪਾਣੀ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਬਚਾਅ ਕਾਰਜਾਂ ਦਾ ਲਿਆ ਜਾਇਜ਼ਾ

ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ ਕਿਡਨੀ ਟ੍ਰਾਂਸਪਲਾਂਟ ਕਰਕੇ ਰਚਿਆ ਇਤਿਹਾਸ

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ

ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਜਾਗਰੂਕਤਾ ਮੁਹਿੰਮ ਸ਼ੁਰੂ 

ਪਿੰਡ ਘੜੂੰਆਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਿਹਤ ਵਿਭਾਗ ਵੱਲੋਂ ਕੰਟੇਨਰ ਸਰਵੇ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਾਨਸਿਕ ਸਿਹਤ ਦਾ ਇਲਾਜ ਕਰਵਾਉਣ ਵਾਲਿਆਂ ਤੇ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ

ਐਚਆਈਵੀ/ਏਡਜ਼ ਦੇ ਖਾਤਮੇ ਲਈ ਜ਼ਿਲ੍ਹਾ ਪੱਧਰੀ ਲੇਖ ਮੁਕਾਬਲਾ ਆਯੋਜਿਤ ਕੀਤਾ ਗਿਆ

ਜੱਚਾ ਬੱਚਾ ਹਸਪਤਾਲ ਫਰੀਦਕੋਟ ਵਿਖੇ ਨਾਟਕ ਰਾਹੀਂ ਦਿਵਿਆਂਗ ਵਿਅਕਤੀਆਂ ਦੇ ਹੱਕਾਂ ਪ੍ਰਤੀ ਕੀਤਾ ਜਾਗਰੂਕ

ਸਿਹਤ ਕਰਮਚਾਰੀ 7 ਦੀ ਰੈਲੀ 'ਚ ਕਰਨਗੇ ਭਰਵੀਂ ਸ਼ਮੂਲੀਅਤ