Monday, June 16, 2025

Chandigarh

ਸੂਬੇ ਵਿੱਚ ਖਰੀਦ ਦੇ 32ਵੇਂ ਦਿਨ 67659 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

May 11, 2021 08:46 PM
SehajTimes
ਚੰਡੀਗੜ੍ਹ : ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ 32ਵੇਂ ਦਿਨ ਸਰਕਾਰੀ ਖਰੀਦ ਏਜੰਸੀਆਂ ਵੱਲੋਂ 67659  ਮੀਟ੍ਰਿਕ ਟਨ  ਕਣਕ ਦੀ ਖ਼ਰੀਦ ਕੀਤੀ ਗਈ ਹੈ।
 
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ  ਸੂਬੇ ਵਿੱਚ 67659 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗੲੀ  ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 
 19444.30 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 18289.25 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 8117.10 ਮੀਟ੍ਰਿਕ ਟਨ ਕਣਕ ਖ਼ਰੀਦੀ  ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 9960.75 ਮੀਟ੍ਰਿਕ ਟਨ  ਕਣਕ ਖ਼ਰੀਦੀ ਗਈ ਹੈ।
 
ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 9628.4 ਮੀਟ੍ਰਿਕ ਟਨ ਕਣਕ ਖ਼ਰੀਦੀ  ਜਾ ਗੲੀ ਹੈ।
ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲੲੀ 2218.8 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ।
ਬੁਲਾਰੇ ਨੇ ਦੱਸਿਆ 32 ਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ  13007081.97 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ