Saturday, August 02, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

Malwa

ਚੇਅਰਮੈਨ ਜੱਸੀ ਸੋਹੀਆਂ ਵਾਲਾ ਵਲੋਂ ਜ਼ਿਲ੍ਹਾ  ਪ੍ਰੋਗਰਾਮ ਅਫ਼ਸਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸਮੇਤ ਸਮੂਹ ਬਲਾਕਾਂ ਦੇ ਸੀ ਡੀ ਪੀ ਓਜ਼ ਨਾਲ ਮੀਟਿੰਗ 

August 13, 2024 10:21 AM
SehajTimes

ਪਟਿਆਲਾ : ਜ਼ਿਲ੍ਹਾ ਯੋਜਨਾ ਕਮੇਟੀ ਦਫ਼ਤਰ ਪਟਿਆਲਾ ਵਿਖੇ ਅੱਜ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਨੇ ਸਮੂਹ ਬਲਾਕਾਂ ਦੇ ਸੀ.ਡੀ.ਪੀ.ਓਜ਼, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆਂ ਅਫ਼ਸਰ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਚੱਲ ਰਹੀਆ ਸਕੀਮਾਂ ਨੂੰ ਲੋਕਾਂ ਤੱਕ ਸਹੀ ਢੰਗ ਨਾਲ ਪਹੁੰਚਾਉਣ ਦੀ ਹਦਾਇਤ ਕੀਤੀ। ਮੀਟਿੰਗ ਦੌਰਾਨ ਜਸਵੀਰ ਕੌਰ, ਜ਼ਿਲ੍ਹਾ ਸਮਾਜਿਕ ਸੁਰੱਖਿਆਂ ਅਫ਼ਸਰ, ਪ੍ਰਦੀਪ ਸਿੰਘ ਗਿੱਲ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਤੇ ਜਿਲ੍ਹੇ ਦੇ ਸਮੂਹ ਸੀ.ਡੀ.ਪੀ.ਓਜ਼, ਜਸਵਿੰਦਰ ਕੌਰ ਸਹਾਇਕ ਖੋਜ਼ ਅਫ਼ਸਰ ਦਫ਼ਤ਼ਰ ਉਪ ਅਰਥ ਅਤੇ ਅੰਕੜਾ ਸਲਾਹਕਾਰ, ਬਿਕਰਮਜੀਤ ਸਿੰਘ ਇਨਵੈਸਟੀਗੇਟਰ ਹਾਜ਼ਰ ਰਹੇ। 

ਇਸ ਦੌਰਾਨ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੂੰ ਪਟਿਆਲਾ ਜਿਲ੍ਹੇ ਵਿਚ ਚੱਲ ਰਹੀਆਂ ਸਕੀਮਾਂ ਬਾਰੇ ਵਿਭਾਗ ਦੇ ਅਧਿਕਾਰੀਆਂ ਨੇ ਜਾਣੂੰ ਕਰਵਾਇਆ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੇ ਅਧਿਕਾਰੀਆਂ ਨੇ ਚੇਅਰਮੈਨ ਨੂੰ ਦੱਸਿਆ ਕਿ ਜ਼ਿਲ੍ਹੇ ਵਿਚ ਕੁੱਲ 1829 ਆਂਗਣਵਾੜੀ ਸੈਂਟਰਾਂ ਵਿਚ ਔਰਤਾਂ ਅਤੇ ਬੱਚਿਆਂ ਦੀ ਪੋਸ਼ਣ ਸਥਿਤੀ ਵਿਚ ਸੁਧਾਰ ਕਰਨ ਲਈ ਵਿਭਾਗ ਆਂਗਣਵਾੜੀ ਸੇਵਾਵਾਂ ਦੇ ਤਹਿਤ ਪੂਰਕ ਪੋਸ਼ਣ ਪ੍ਰੋਗਰਾਮ ਲਾਗੂ ਕਰ ਰਿਹਾ ਹੈ। ਆਈ.ਸੀ.ਡੀ.ਐਸ ਯੋਜਨਾ ਦੇ ਤਹਿਤ (6 ਮਹੀਨੇ ਤੋਂ 6 ਸਾਲ ਦੇ ਬੱਚਿਆਂ), ਗਰਭਵਤੀ ਔਰਤਾਂ ਤੇ ਕਿਸ਼ੋਰ ਲੜਕੀਆਂ ਲਈ ਯੋਜਨਾ ਲਾਗੂ ਕੀਤੀ ਹੋਈ ਹੈ।ਦੁੱਧ ਪਿਲਾਉ ਮਾਵਾਂ ਅਤੇ ਸਕੂਲਾਂ ਤੋਂ ਬਾਹਰ ਕਿਸ਼ੋਰ ਲੜਕੀਆਂ (11 ਤੋਂ 14 ਸਾਲ) ਨੂੰ ਸੇਵਾਵਾਂ ਮੁਹੱਈਆ ਕਰਵਾਈ ਜਾ ਰਹੀ ਹੈ।ਵਿਤੀ ਸਾਲ 2024-25 ਪਹਿਲੀ ਤਿਮਾਹੀ ਦੌਰਾਨ ਜਿਲ੍ਹਾ ਮਾਰਕਫੈਡ ਪਟਿਆਲਾ ਨੂੰ ਮਿੱਠਾ ਦਲੀਆ, ਨਮਕੀਨ ਦਲੀਆ, ਖਿੱਚੜੀ, ਪੰਜੀਰੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਵੱਲੋਂ ਸਮੂਹ ਬਲਾਕਾਂ ਲਈ 50806438 ਲੱਖ ਰੁਪਏ ਦੀ ਖਰੀਦ ਕਰਕੇ 1829 ਆਂਗਣਵਾੜੀ ਸੈਂਟਰਾਂ ਨੂੰ ਮੁਹੱਈਆ ਕਰਵਾਇਆ ਗਿਆ। 

ਇਸੇ ਤਰ੍ਹਾਂ ਬੇਟੀ ਬਚਾਓ ਬੇਟੀ ਪੜਾਓ ਸਕੀਮ ਤਹਿਤ ਬੁਨਿਆਦੀ ਪੱਧਰ ਉਤੇ ਸਿਖਲਾਈ, ਸੂਖਮਤਾ ਭਾਵ ਤੇ ਜਾਗਰੂਕਤਾ ਅਤੇ ਆਮ ਜਨਤਾ ਵਿਚ ਗਤੀਸ਼ੀਲਤਾ ਲਿਆ ਕੇ ਮਾਨਸਿਕਤਾ ਬਦਲਣ ਉਤੇ ਵਧੇਰੇ ਜੋਰ ਦਿਤਾ ਗਿਆ ਹੈ। ਸਖੀ ਵਨ ਸਟਾਪ ਸੈਂਟਰ ਪਟਿਆਲਾ ਮੌਜੂਦਾ ਸਮੇ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਚੱਲ ਰਿਹਾ ਹੈ, ਜਿਸ ਵਿਚ ਕਿਸੇ ਵੀ ਤਰ੍ਹਾਂ ਦੀ ਹਿੰਸਾ ਪੀੜ੍ਹਤ ਔਰਤ ਅਤੇ ਲੜਕੀਆਂ ਨੂੰ ਇੱਕੋ ਛੱਤ ਥੱਲੇ ਕਾਊਂਸਲਿੰਗ, ਮਨੋਵਿਗਿਆਨਕ ਕਾਉਂਸਲਿੰਗ, ਮੈਡੀਕਲ ਸਹਾਇਤਾ, ਪੁਲਿਸ ਸਹਾਇਤਾ, ਕਾਨੂੰਨੀ ਸਹਾਇਤਾ ਤੇ ਅਸਥਾਈ ਆਸਰਾ ਆਦਿ ਦੀਆਂ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ।

ਜ਼ਿਲ੍ਹਾ ਸਮਾਜਿਕ ਸੁਰੱਖਿਆਂ ਅਫ਼ਸਰ ਦੇ ਅਧਿਕਾਰੀਆਂ ਵੱਲੋਂ ਚੇਅਰਮੈਨ ਨੂੰ ਦੱਸਿਆ ਗਿਆ ਕਿ ਮਹੀਨਾ ਜੁਲਾਈ ਦੌਰਾਨ 2,32,142 ਲਾਭਪਾਤਰੀਆਂ ਨੂੰ 352713000 ਰੁਪਏ ਦੀ ਰਾਸ਼ੀ ਦੀ ਅਦਾਇਗੀ ਕੀਤੀ ਗਈ ਹੈ।  ਚੇਅਰਮੈਨ ਜਸਵੀਰ ਸਿੰਘ, ਜੱਸੀ ਸੋਹੀਆਂ ਵਾਲਾ ਨੇ ਮਹਿਕਮੇ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਲੋਕ ਸੇਵਾ ਦੇ ਮਹਿਕਮੇ ਵਿੱਚ ਇਮਾਨਦਾਰੀ ਅਤੇ ਤਨਦੇਹੀ ਨਾਲ ਸੇਵਾ ਨਿਭਾਈ ਜਾਵੇ ਤੇ ਲਾਭਪਾਤਰੀਆਂ ਨੂੰ ਕਿਸੇ ਵੀ ਪ੍ਰਕਾਰ ਦੀ ਦਿੱਕਤ ਨਹੀਂ ਆਉਣੀ ਚਾਹੀਦੀ। ਬੱਚਿਆਂ ਅਤੇ ਔਰਤਾਂ ਦਾ ਕੁਪੋਸ਼ਣ ਦੂਰ ਕਰ ਲਈ ਲਗਾਤਾਰ ਯਤਨ ਕੀਤੇ ਜਾਣ ਅਤੇ ਯੋਗ ਵਿਅਕਤੀਆਂ ਨੂੰ ਪੈਨਸ਼ਨ ਪਹਿਲ ਦੇ ਆਧਾਰ ਤੇ ਲੱਗਣੀ ਚਾਹੀਦੀ ਹੈ l

ਇਸ ਇਲਾਵਾ ਚੇਅਰਮੈਨ ਵੱਲੋਂ ਵਧੀਆ ਕੰਮ ਕਰਨ ਵਾਲੇ ਅਧਿਕਾਰੀਆਂ ਦੀ ਸ਼ਲਾਘਾ ਵੀ ਕੀਤੀ ਅਤੇ ਉਨਾਂ ਨੂੰ ਅੱਗੇ ਹੋਰ ਵਧੀਆ ਸੇਵਾਵਾਂ ਪ੍ਰਦਾਨ ਕਰਨ ਦੀ ਹੱਲਾਸ਼ੇਰੀ ਦਿੱਤੀ l 

Have something to say? Post your comment

 

More in Malwa

ਸੇਵਾ ਕੇਂਦਰ ’ਚ ਕੰਪਿਊਟਰ ਆਪਰੇਟਰ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ 4 ਅਗਸਤ ਨੂੰ

ਅਰੋੜਾ, ਢੀਂਡਸਾ, ਲੌਂਗੋਵਾਲ ਵੱਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ 

ਭਾਰਤ-ਅਮਰੀਕਾ ਵਪਾਰ ਵਾਰਤਾ ਕਿਸਾਨੀ ਲਈ ਘਾਤਕ 

ਅਕੇਡੀਆ ਵਰਲਡ ਸਕੂਲ 'ਚ ਤੀਆਂ ਦੀ ਧਮਾਲ 

ਬੀਕੇਯੂ ਉਗਰਾਹਾਂ ਨੇ ਮੋਗਾ ਰੈਲੀ ਦੀਆਂ ਤਿਆਰੀਆਂ ਵਿੱਢੀਆਂ 

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਪਾਤੜਾਂ ਦੇ ਗਰੀਬ ਲੋਕਾਂ ਨੂੰ ਇਨਸਾਫ਼ ਦਿਵਾਉਣ ਵਿੱਚ ਬੁਰੀ ਤਰ੍ਹਾਂ ਅਸਫਲ ਰਹੀ ਹੈ : ਕੈਂਥ 

'ਸੁਭਾਸ਼ ਚੰਦਰ ਬੋਸ ਆਪਦਾ ਪ੍ਰਬੰਧਨ ਪੁਰਸਕਾਰ' ਲਈ ਅਰਜ਼ੀਆਂ ਦੀ ਮੰਗ

ਵਿਨਰਜੀਤ ਗੋਲਡੀ ਨੇ "ਆਪ" ਸਰਕਾਰ ਤੇ ਖੜ੍ਹੇ ਕੀਤੇ ਸਵਾਲ 

13 ਸਤੰਬਰ ਨੂੰ ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ ਕੀਤੀ ਜਾਵੇਗੀ ਆਯੋਜਿਤ

ਮਨੁੱਖਤਾ ਲਈ ਖੂਨਦਾਨ ਤੋਂ ਵੱਡਾ ਕੋਈ ਪੁੰਨ ਨਹੀਂ : ਢੀਂਡਸਾ