Saturday, November 01, 2025

Chandigarh

CM ਮਾਨ ਨੇ ਜੇਜੋਂ ਹਾਦਸੇ ‘ਤੇ 4 ਲੱਖ ਰੁਪਏ ਦੇਣ ਦਾ ਕੀਤਾ ਐਲਾਨ

August 13, 2024 11:17 AM
SehajTimes

ਪੰਜਾਬ ਦੇ ਹੁਸ਼ਿਆਰਪੁਰ ਦੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਜੇਜੋਂ ਚੋਆ ਵਿਖੇ ਪਾਣੀ ਦੇ ਤੇਜ਼ ਵਹਾਅ ਕਾਰਨ ਵਾਪਰੇ ਦਰਦਨਾਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਦਰਦਨਾਕ ਘਟਨਾ ਵਿੱਚ ਇੱਕ ਇਨੋਵਾ ਕਾਰ, ਜਿਸ ਵਿੱਚ 12 ਲੋਕ ਸਵਾਰ ਸਨ, ਪਾਣੀ ਦੇ ਤੇਜ਼ ਵਹਾਅ ਵਿੱਚ ਰੁੜ੍ਹ ਗਈ। ਇਸ ਹਾਦਸੇ ‘ਚ 9 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 2 ਵਿਅਕਤੀ ਅਜੇ ਵੀ ਲਾਪਤਾ ਹਨ। NDRF ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਇੱਕ ਵਿਅਕਤੀ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ। ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਤੁਰੰਤ ਮੌਕੇ ‘ਤੇ ਪਹੁੰਚੇ। ਉਨ੍ਹਾਂ ਉੱਥੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਤੋਂ ਸਾਰੀ ਘਟਨਾ ਦੀ ਜਾਣਕਾਰੀ ਹਾਸਲ ਕੀਤੀ। ਮੰਤਰੀ ਜਿੰਪਾ ਨੇ ਆਪਣੀ ਹਾਜ਼ਰੀ ਵਿੱਚ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਪਹੁੰਚਾਉਣ ਦੇ ਪ੍ਰਬੰਧ ਯਕੀਨੀ ਬਣਾਏ। ਉਨ੍ਹਾਂ ਇਸ ਘਟਨਾ ਨੂੰ ਬੇਹੱਦ ਦੁਖਦਾਈ ਦੱਸਦਿਆਂ ਪੀੜਤ ਪਰਿਵਾਰਾਂ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਔਖੀ ਘੜੀ ਵਿੱਚ ਸੂਬਾ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਰੇਕ ਮ੍ਰਿਤਕ ਦੇ ਪਰਿਵਾਰ ਨੂੰ 4-4 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸਹਾਇਤਾ ਰਾਸ਼ੀ ਪੀੜਤ ਪਰਿਵਾਰਾਂ ਦੀ ਮਦਦ ਲਈ ਹੈ, ਤਾਂ ਜੋ ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਦੁੱਖ ਨੂੰ ਕੁਝ ਹੱਦ ਤੱਕ ਘੱਟ ਕੀਤਾ ਜਾ ਸਕੇ। ਕੈਬਨਿਟ ਮੰਤਰੀ ਜਿੰਪਾ ਨੇ ਦੱਸਿਆ ਕਿ ਇਨੋਵਾ ਕਾਰ ਜੋ ਕਿ ਹਿਮਾਚਲ ਪ੍ਰਦੇਸ਼ ਦੇ ਮਹਿਤਪੁਰ ਦੇ ਪਿੰਡ ਦੇਹਲਾ ਤੋਂ ਪੰਜਾਬ ਦੇ ਨਵਾਂਸ਼ਹਿਰ ਵਿਖੇ ਇੱਕ ਵਿਆਹ ਸਮਾਗਮ ਲਈ ਜਾ ਰਹੀ ਸੀ, ਜੇਜੋਂ ਚੋਆ ਵਿਖੇ ਅਚਾਨਕ ਪਾਣੀ ਦੇ ਤੇਜ਼ ਵਹਾਅ ਨਾਲ ਟਕਰਾ ਗਈ।

 

Have something to say? Post your comment

 

More in Chandigarh

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ

ਪੰਜਾਬ ਦੀ ਸਿੱਖਿਆ ਪ੍ਰਣਾਲੀ ਵੱਡੇ ਬਦਲਾਅ ਦੀ ਗਵਾਹੀ ਭਰ ਰਹੀ ਹੈ: ਹਰਪਾਲ ਸਿੰਘ ਚੀਮਾ