Wednesday, September 17, 2025

Health

ਜ਼ਿਲ੍ਹੇ ’ਚ ਏਡਜ਼ ਜਾਗਰੂਕਤਾ ਅਤੇ ਜਾਂਚ ਮੁਹਿੰਮ ਸ਼ੁਰੂ

August 13, 2024 01:41 PM
SehajTimes
ਮੋਹਾਲੀ : ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਸ਼ੁਰੂ ਕੀਤੀ ਗਈ ਤੀਬਰ ਏਡਜ਼ ਜਾਗਰੂਕਤਾ ਅਤੇ ਜਾਂਚ ਮੁਹਿੰਮ ਤਹਿਤ ਸਥਾਨਕ ਗੁਰੂ ਨਾਨਕ ਕਾਲੋਨੀ ਵਿਖੇ ਔਰਤਾਂ ਨੂੰ ਜਾਗਰੂਕ ਕੀਤਾ ਗਿਆ। ਜ਼ਿਲ੍ਹਾ ਹਸਪਤਾਲ ਮੋਹਾਲੀ ਵਿਚਲੇ ਸੰਪੂਰਨ ਸੁਰੱਖਿਆ ਕੇਂਦਰ ਦੇ ਮੈਨੇਜਰ ਪੂਨਮ ਸ਼ਰਮਾ ਨੇ ਦਸਿਆ ਕਿ ਇਹ ਮੁਹਿੰਮ ਸਿਹਤ ਵਿਭਾਗ ਅਧੀਨ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਵਲੋਂ 12 ਅਗੱਸਤ ਤੋਂ 12 ਅਕਤੂਬਰ ਤਕ ਚਲਾਈ ਗਈ ਹੈ। ਉਨ੍ਹਾਂ ਦਸਿਆ ਕਿ ਮੁਹਿੰਮ ਦਾ ਮੰਤਵ ਲੋਕਾਂ ਨੂੰ ਮਾਰੂ ਰੋਗ ਏਡਜ਼ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਦਸਿਆ ਕਿ ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਐਚ.ਐਸ. ਚੀਮਾ ਦੇ ਨਿਰਦੇਸ਼ਾਂ ’ਤੇ ਕਰਵਾਏ ਗਏ ਜਾਗਰੂਕਤਾ ਸਮਾਗਮ ਵਿਚ ਗੁਰੂ ਨਾਨਕ ਕਾਲੋਨੀ ਦੀਆਂ ਔਰਤਾਂ ਨੂੰ ਦਸਿਆ ਗਿਆ ਕਿ ਏਡਜ਼ ਭਿਆਨਕ ਰੋਗ ਹੈ ਜੋ ਐਚਆਈਵੀ ਨਾਮਕ ਵਾਇਰਸ ਤੋਂ ਹੁੰਦੀ ਹੈ। ਇਸ ਦੇ ਸ਼ੁਰੂਆਤੀ ਲੱਛਣਾਂ ਵਿਚ ਬੁਖ਼ਾਰ, ਥਕਾਵਟ, ਮਾਸਪੇਸ਼ੀਆਂ ਵਿਚ ਖਿਚਾਅ, ਜੋੜਾਂ ਵਿਚ ਦਰਦ, ਸਿਰਦਰਦ, ਜ਼ੁਕਾਮ, ਸੁੱਕੀ ਖੰਘ, ਚਿਹਰੇ ਉਤੇ ਨਿਸ਼ਾਨ ਆਦਿ ਸ਼ਾਮਲ ਹਨ। ਇਸ ਦੇ ਫੈਲਣ ਦੇ ਮੁੱਖ ਕਾਰਨ ਸੂਈਆਂ ਅਤੇ ਸਰਿੰਜਾਂ ਦੀ ਸਾਂਝੀ ਵਰਤੋਂ ਕਰਨਾ, ਐਚਆਈਵੀ ਪ੍ਰਭਾਵਤ ਵਿਅਕਤੀ ਦਾ ਖ਼ੂਨ ਤੰਦਰੁਸਤ ਵਿਅਕਤੀ ਦੇ ਸਰੀਰ ਵਿਚ ਚੜ੍ਹਾਉਣਾ, ਅਸੁਰੱਖਿਅਤ ਜਿਸਮਾਨੀ ਸਬੰਧ ਬਣਾਉਣਾ ਆਦਿ ਸ਼ਾਮਲ ਹਨ। ਉਨ੍ਹਾਂ ਇਹ ਵੀ ਦਸਿਆ ਕਿ ਏਡਜ਼ ਪੀੜਤ ਨੂੰ ਛੂਹਣ ਨਾਲ, ਹੱਥ ਮਿਲਾਉਣ ਨਾਲ, ਉਸ ਦੇ ਵਰਤੇ ਭਾਂਡਿਆਂ ਵਿਚ ਖਾਣਾ ਖਾਣ ਨਾਲ ਏਡਜ਼ ਬਿਲਕੁਲ ਨਹੀਂ ਹੁੰਦਾ। ਇਹ ਸਭ ਗ਼ਲਤ ਧਾਰਨਾਵਾਂ ਹਨ। ਉਨ੍ਹਾਂ ਕਿਹਾ ਕਿ ਏਡਜ਼ ਤੋਂ ਬਚਾਅ ਲਈ ਜਾਗਰੂਕਤਾ ਅਤੇ ਸਾਵਧਾਨੀਆਂ ਵਰਤਣਾ ਜ਼ਰੂਰੀ ਹੈ। ਉਨ੍ਹਾਂ ਦਸਿਆ ਕਿ ਏਡਜ਼ ਦੀ ਜਾਂਚ ਹਰ ਸਰਕਾਰੀ ਸਿਹਤ ਸੰਸਥਾ ਵਿਚ ਬਿਲਕੁਲ ਮੁਫ਼ਤ ਹੁੰਦੀ ਹੈ।
 

Have something to say? Post your comment

 

More in Health

ਹਰ ਸ਼ੁੱਕਰਵਾਰ ਡੈਂਗੂ ਤੇ ਵਾਰ ਪ੍ਰੋਗਰਾਮ ਹੇਠ ਪਿੰਡ ਮਾਜਰੀ ਜੱਟਾਂ ਵਿੱਚ ਡ੍ਰਾਈ ਡੇਅ ਗਤੀਵਿਧੀਆਂ

ਹਰ ਸ਼ੁੱਕਰਵਾਰ ਡੈਂਗੂ ਤੇ ਵਾਰ ਪ੍ਰੋਗਰਾਮ ਹੇਠ ਪਿੰਡ ਮਾਜਰੀ ਜੱਟਾਂ ਵਿੱਚ ਡ੍ਰਾਈ ਡੇਅ ਗਤੀਵਿਧੀਆਂ

ਜ਼ਿਲ੍ਹੇ ’ਚ ਵੱਖ-ਵੱਖ ਥਾਈਂ ਹੜ੍ਹ ਰਾਹਤ ਮੈਡੀਕਲ ਕੈਂਪ ਜਾਰੀ

ਆਸਪੁਰ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਸਿਹਤ ਕੈਂਪ

ਸਿਹਤ ਵਿਭਾਗ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ

ਡੀ.ਸੀ. ਵਰਜੀਤ ਵਾਲੀਆ ਤੇ ਸਿਵਲ ਸਰਜਨ ਦੀ ਹਦਾਇਤ ‘ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਸਿਹਤ ਜਾਇਜ਼ਾ

ਭਰਤਗੜ੍ਹ ਬਲਾਕ ਡੇਂਗੂ-ਮੁਕਤ: ਸਿਹਤ ਵਿਭਾਗ ਤੇ ਲੋਕਾਂ ਦੀ ਸਾਂਝੀ ਕਾਮਯਾਬੀ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਹਾਈ ਅਲਰਟ ਜਾਰੀ; ਹੜ੍ਹਾਂ ਨਾਲ ਸਬੰਧਤ ਬਿਮਾਰੀਆਂ ਨਾਲ ਨਜਿੱਠਣ ਲਈ ਟੀਮਾਂ ਅਤੇ ਐਂਬੂਲੈਂਸਾਂ ਕੀਤੀਆਂ ਤਾਇਨਾਤ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਿਹਤ ਵਿਭਾਗ ਦਾ ਚੌਕਸ ਪਹਿਰਾ, ਲੋਕਾਂ ਨੂੰ ਮਿਲ ਰਹੀ ਸੁਰੱਖਿਆ ਦੀ ਭਰੋਸੇਯੋਗ ਢਾਲ

ਆਯੁਰਵੈਦਿਕ ਵਿਭਾਗ ਪੰਜਾਬ ਅਤੇ ਗ੍ਰਾਮ ਪੰਚਾਇਤ ਰੋਹੀੜਾ ਵਲੋਂ ਆਯੂਸ਼ ਕੈਂਪ, ਸਫਤਲਤਾ ਪੂਰਵਕ ਸੰਪੰਨ