Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਲਈ 20, 21 ਤੇ 22 ਅਗਸਤ ਨੂੰ ਚਲਾਈ ਜਾਵੇਗੀ ਵਿਸ਼ੇਸ ਮੁਹਿੰਮ : ਜ਼ਿਲ੍ਹਾ ਚੋਣ ਅਫਸਰ

August 13, 2024 02:03 PM
SehajTimes

ਫ਼ਤਹਿਗੜ੍ਹ ਸਾਹਿਬ : ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ 2024 ਲਈ 01 ਜਨਵਰੀ 2023 ਦੇ ਆਧਾਰ ਤੇ ਤਿਆਰ ਕੀਤੀਆਂ ਗਈਆਂ ਵੋਟਰ ਲਿਸਟਾਂ ਨੂੰ ਅੱਪਡੇਟ ਕਰਨ ਲਈ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ 20,21 ਤੇ 22 ਅਗਸਤ ਨੂੰ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਇਨ੍ਹਾਂ ਤਿੰਨ ਦਿਨਾਂ ਨੂੰ ਅਧਿਕਾਰੀ ਪਿੰਡਾਂ ਵਿੱਚ ਜਾ ਕੇ ਨਵੀਂ ਵੋਟ ਬਣਾਉਣ, ਕਟਾਉਣ ਜਾਂ ਤਬਦੀਲ ਕਰਨ ਸਬੰਧੀ ਦਰਖਾਸਤਾਂ ਪ੍ਰਾਪਤ ਕਰਨਗੇ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਸਮੂਹ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਇਸ ਮੁਹਿੰਮ ਦੌਰਾਨ ਜਾਂ ਇਸ ਤੋਂ ਬਾਅਦ ਵੀ, ਨਵੀਆਂ ਬਣਾਈਆਂ, ਕੱਟੀਆਂ ਗਈਆਂ ਅਤੇ ਤਬਦੀਲ ਕੀਤੀਆਂ ਗਈਆਂ ਵੋਟਾਂ ਦਾ ਪੂਰਾ ਰਿਕਾਰਡ ਰੱਖਿਆ ਜਾਵੇ ਅਤੇ ਇਨ੍ਹਾਂ ਨੂੰ ਅਨੁਪੂਰਕ ਸੂਚੀਆਂ ਦੇ ਤੌਰ ਤੇ ਕਮਿਸ਼ਨ ਵੱਲੋਂ ਦਿੱਤੇ ਜਾਣ ਵਾਲੇ ਪ੍ਰੋਗਰਾਮ ਅਨੁਸਾਰ ਪ੍ਰਕਾਸ਼ਿਤ ਕਰਵਾਇਆ ਜਾਵੇ।

ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਲਈ ਵੋਟਰਾਂ ਦੀ ਯੋਗਤਾ ਮਿਤੀ 01.01.2023 ਦੇ ਆਧਾਰ ਤੇ ਵੋਟਾਂ ਦੀ ਅੰਤਿਮ ਪ੍ਰਕਾਸ਼ਨਾ ਮਿਤੀ 07.01.2024 ਨੂੰ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਸਬੰਧੀ 29 ਦਸੰਬਰ, 2023 ਤੱਕ ਦਾਅਵੇ ਅਤੇ ਇਤਰਾਜ ਪ੍ਰਾਪਤ ਕੀਤੇ ਗਏ ਸਨ ਜਿਨ੍ਹਾਂ ਦਾ ਨਿਪਟਾਰਾ 05 ਜਨਵਰੀ ਨੂੰ ਕਰਕੇ ਵੋਟਰ ਸੂਚੀਆਂ ਨੂੰ ਅਪਡੇਟ ਕਰਕੇ 07 ਜਨਵਰੀ, 2024 ਨੂੰ ਅੰਤਿਮ ਪ੍ਰਕਾਸ਼ਨਾ ਕਰਵਾਈ ਗਈ ਸੀ। ਉਨ੍ਹਾਂ ਕਿਹਾ ਕਿ ਇਸ ਤੋਂ ਸਪੱਸ਼ਟ ਹੈ ਕਿ ਜ਼ਿਲ੍ਹੇ ਵੱਲੋਂ ਮਿਤੀ 07.01.2024 ਨੂੰ ਵੋਟਰ ਸੂਚੀਆਂ ਦੀ ਕਰਵਾਈ ਗਈ ਅੰਤਿਮ ਪ੍ਰਕਾਸ਼ਨਾ 29.12.2023 ਤੱਕ ਅਪਡੇਟਿਡ ਹੈ। ਪਰ ਕੁਝ ਪ੍ਰਬੰਧਕੀ ਕਾਰਨਾਂ ਕਰਕੇ ਉਕਤ ਚੋਣਾਂ ਨਹੀਂ ਕਰਵਾਈਆਂ ਜਾ ਸਕੀਆਂ। ਹੁਣ ਇਹ ਚੋਣਾਂ ਕਿਸੇ ਵੀ ਸਮੇਂ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਜਾ ਸਕਦੀਆਂ ਹਨ।

Have something to say? Post your comment

 

More in Malwa

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ

ਲੋਕਧਾਰਾ ਅਤੇ ਵਿਰਾਸਤ ਨਾਲ਼ ਜੁੜੀ ਹੁੰਦੀ ਹੈ ਕਿਸੇ ਵੀ ਕੌਮ ਦੀ ਪਹਿਚਾਣ: ਡਾ. ਜਗਦੀਪ ਸਿੰਘ

ਜ਼ਿਲ੍ਹਾ ਪਟਿਆਲਾ ‘ਚ ਜਨਗਣਨਾ -2027 ਦੇ ਪਹਿਲੇ ਫੇਸ ਹਾਊਸ ਲਿਸਟਿੰਗ ਸਬੰਧੀ ਸੈਲਫ ਇਨੁਮੀਰੇਸ਼ਨ ਦੀ ਸ਼ੁਰੂਆਤ

ਬੱਚਿਆਂ ਨੂੰ ਐਜੂਕੇਸ਼ਨ ਦੇ ਖੇਤਰ ਲਈ ਜਾਗਰੂਕ ਕਰਨਾ ਜਰੂਰੀ : ਪਰਮਪਾਲ ਸ਼ਾਕਿਆ

ਲਾਇਬ੍ਰੇਰੀ ਸੰਚਾਲਕ ਨਾਲ ਹੋ ਰਹੀ ਗੁੰਡਾਗਰਦੀ ਵਿਰੁੱਧ ਜਥੇਬੰਦੀਆਂ ਵੱਲੋਂ 11 ਮਈ ਨੂੰ ਧਰਨੇ ਦਾ ਐਲਾਨ!

ਪੰਜਾਬ ਮੁਲਾਜਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਮਜਦੂਰ ਦਿਵਸ ਮੌਕੇ ਕੀਤੀ ਸਾਂਝੀ ਰੈਲੀ

ਪੱਕੀ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਨੇ ਜਸਪਾਲ ਪੰਜਗਰਾਈ ਦੀ ਅਗਵਾਈ ਹੇਠ ਮਨਾਇਆ ‘ਮਜ਼ਦੂਰ ਦਿਵਸ’

ਡਾ. ਸਾਕਸ਼ੀ ਗਰਗ ਦਾ ‘ਇੰਡੀਆ ਬੁੱਕ ਆਫ਼ ਰਿਕਾਰਡਜ਼’ ਵਿੱਚ ਨਾਮ ਦਰਜ਼ : ਪ੍ਰਿੰਸੀਪਲ ਰੂਪ ਲਾਲ