Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Malwa

ਖੇਡ ਸਟੇਡੀਅਮ ਸਰਹਿੰਦ ਵਿਖੇ 78ਵੇਂ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰੀਹਰਸਲ ਹੋਈ

August 13, 2024 02:14 PM
SehajTimes

ਵਧੀਕ ਡਿਪਟੀ ਕਮਿਸ਼ਨਰ ਈਸ਼ਾ ਸਿੰਗਲ ਨੇ ਪਰੇਡ ਦਾ ਕੀਤਾ ਨਰੀਖਣ ਤੇ ਮਾਰਚ ਪਾਸਟ ਤੋਂ ਲਈ ਸਲਾਮੀ

ਪੰਜਾਬ ਪੁਲਿਸ, ਮਹਿਲਾ ਪੁਲਿਸ, ਪੰਜਾਬ ਹੋਮ ਗਾਰਡਜ਼ ਤੇ ਐਨ.ਸੀ.ਸੀ. ਕੈਡਿਟਾਂ ਦੀਆਂ ਟੀਮਾਂ ਨੇ ਫੁੱਲ ਡਰੈਸ ਰਿਹਰਸਲ ਵਿੱਚ ਲਿਆ ਭਾਗ

ਏ.ਡੀ.ਸੀ. ਈਸ਼ਾ ਸਿੰਗਲ ਨੇ ਖੇਡ ਸਟੇਡੀਅਮ ਸਰਹਿੰਦ ਵਿਖੇ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਫ਼ਤਹਿਗੜ੍ਹ ਸਾਹਿਬ : 78ਵੇਂ ਆਜ਼ਾਦੀ ਦਿਵਸ ਮੌਕੇ ਖੇਡ ਸਟੇਡੀਅਮ ਸਰਹਿੰਦ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਕੌਮੀ ਝੰਡਾ ਚੜਾਉਣ ਦੀ ਰਸਮ ਅਦਾ ਕਰਨਗੇ। ਇਸ ਮੌਕੇ ਉਹ ਪਰੇਡ ਦਾ ਨਰੀਖਣ ਕਰਨਗੇ ਅਤੇ ਮਾਰਚ ਪਾਸਟ ਤੋਂ ਸਲਾਮੀ ਲੈਣਗੇ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਈਸ਼ਾ ਸਿੰਗਲ ਨੇ ਖੇਡ ਸਟੇਡੀਅਮ ਸਰਹਿੰਦ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਬੰਧੀ ਹੋਈ ਫੁੱਲ ਡਰੈਸ ਰਿਹਰਸਲ ਵਿੱਚ ਭਾਗ ਲੈਣ ਮੌਕੇ ਦਿੱਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਜ਼ਿਲ੍ਹੇ ਨਾਲ ਸਬੰਧਤ ਮਹਾਨ ਸੁਤੰਤਰਤਾ ਸੰਗਰਾਮੀ ਅਤੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਪ੍ਰਾਪਤੀਆਂ ਕਰਨ ਵਾਲੀਆਂ ਸਖਸ਼ੀਅਤਾਂ ਨੂੰ ਸਨਮਾਨਤ ਕੀਤਾ ਜਾਵੇਗਾ ਅਤੇ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵੱਲੋਂ ਅੰਗਹੀਣਾਂ ਨੂੰ ਟਰਾਈ ਸਾਇਕਲ ਅਤੇ ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਵੀ ਵੰਡੀਆਂ ਜਾਣਗੀਆਂ। ਫੁੱਲ ਡਰੈਸ ਰਿਹਰਸਲ ਦੌਰਾਨ ਏ.ਡੀ.ਸੀ. ਨੇ ਪਰੇਡ ਦਾ ਨਰੀਖਣ ਕੀਤਾ ਅਤੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਐਸ.ਪੀ. (ਡੀ) ਸ਼੍ਰੀ ਰਾਕੇਸ਼ ਯਾਦਵ ਨੇ ਏ.ਡੀ.ਸੀ. ਨੂੰ ਐਸਕਾਰਟ ਕੀਤਾ ਅਤੇ ਡੀ.ਐਸ.ਪੀ. ਖੁਸ਼ਪ੍ਰੀਤ ਸਿੰਘ ਦੀ ਅਗਵਾਈ ਹੇਠ ਪਰੇਡ ਤੇ ਮਾਰਚ ਪਾਸਟ ਦਾ ਆਯੋਜਨ ਕੀਤਾ ਗਿਆ । ਪਰੇਡ ਵਿੱਚ ਪੰਜਾਬ ਪੁਲਿਸ, ਪੰਜਾਬ ਮਹਿਲਾ ਪੁਲਿਸ ਤੇ ਪੰਜਾਬ ਹੋਮ ਗਾਰਡਜ਼ ਅਤੇ ਐਨ.ਸੀ.ਸੀ. ਵਿੰਗ ਦੀਆਂ ਟੀਮਾਂ ਨੇ ਭਾਗ ਲਿਆ। ਜਦੋਂ ਕਿ ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਪਬਲਿਕ ਸਕੂਲ ਦੇ ਬੈਂਡ ਨੇ ਸ਼ਾਨਦਾਰ ਧੁਨਾਂ ਨਾਲ ਮਾਹੌਲ ਨੂੰ ਸੰਗੀਤਮਈ ਕੀਤਾ।

ਅੱਜ ਹੋਈ ਫੁੱਲ ਡਰੈੱਸ ਰੀਹਰਸਲ ਵਿੱਚ ਬਾਲਕ ਇਸ਼ੂ ਕਾਨਵੈਂਟ ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਧੋਪੁਰ, ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਸਰਹਿੰਦ ਮੰਡੀ , ਡਿਵਾਇਨ ਲਾਈਟ ਪਬਲਿਕ ਸਕੂਲ, ਸੀ. ਪੀ. ਕਾਨਵੈਂਟ ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਬਜਵਾੜਾ, ਸੇਂਟ ਸੋਲਜ਼ਰ ਸਕੂਲ ਚੁੰਨੀ ਕਲਾਂ, ਅਕਾਲ ਅਕੈਡਮੀ ਮਾਧੋਪੁਰ, ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਫ਼ਤਹਿਗੜ੍ਹ ਸਾਹਿਬ, ਸਰਕਾਰੀ ਹਾਈ ਸਕੂਲ ਸਰਹਿੰਦ ਸ਼ਹਿਰ, ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ, ਖਾਲਸਾ ਸੀਨੀਅਰ ਸੈਕੰਡਰੀ ਸਕੂਲ ਹਮਾਂਯੂਪੁਰ ਤੇ ਮਾਤਾ ਸੁੰਦਰੀ ਪਬਲਿਕ ਸਕੂਲ ਅੱਤੇਵਾਲੀ, ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਸੀਨੀਅਰ ਸੈਕੰਡਰੀ ਸਕੂਲ ਫ਼ਤਹਿਗੜ੍ਹ ਸਾਹਿਬ ਦੇ ਵਿਦਿਆਰਥੀਆਂ ਨੇ ਭਾਗ ਲਿਆ। ਫੁੱਲ ਡਰੈੱਸ ਰੀਹਰਸਲ ਉਪਰੰਤ ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਕੀਤੇ ਜਾਣ ਵਾਲੇ ਕੰਮਾਂ ਦਾ ਜਾਇਜ਼ਾ ਲਿਆ। ਮੀਟਿੰਗ ਵਿੱਚ  ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ਼੍ਰੀਮਤੀ ਇਸ਼ਮਿਤ ਵਿਜੈ ਸਿੰਘ, ਜ਼ਿਲ੍ਹਾ ਮਾਲ ਅਫਸਰ ਸ਼੍ਰੀ ਅਮਨਦੀਪ ਚਾਵਲਾ, ਡੀ.ਐਸ.ਪੀ. ਸੁਖਰਾਜ ਸਿੰਘ, ਡੀ.ਐਸ.ਪੀ. ਕ੍ਰਿਸ਼ਨ ਕੁਮਾਰ ਪੈਂਥੇ, ਡੀ.ਐਸ.ਪੀ. ਕੁਲਬੀਰ ਸਿੰਘ ਠੱਕਰ ਸੰਧੂ, ਸਹਾਇਕ ਸਿਵਲ ਸਰਜਨ ਡਾ: ਸਵਪਨਦੀਪ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫਸਰ ਦੀਦਾਰ ਸਿੰਘ ਮਾਂਗਟ, ਮੈਡਮ ਰੂਪਪ੍ਰੀਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਕੂਲਾਂ ਦੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਮੌਜੂਦ ਸਨ।

Have something to say? Post your comment

 

More in Malwa

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ 

ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ