Tuesday, September 16, 2025

Malwa

ਬਾਗਬਾਨੀ ਫਸਲਾਂ ਦੀ ਪਨੀਰੀ ਤਿਆਰ ਕਰਨ ਸਬੰਧੀ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਕਰਵਾਇਆ ਗਿਆ ਸਿਖਲਾਈ ਪ੍ਰੋਗਰਾਮ

August 13, 2024 02:17 PM
SehajTimes

ਫ਼ਤਹਿਗੜ੍ਹ ਸਾਹਿਬ : ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਪੇਂਡੂ ਨੌਜਵਾਨਾਂ ਨੂੰ ਫਲਾਂ ਅਤੇ ਸਬਜ਼ੀਆਂ ਦੀ ਪਨੀਰੀ ਤਿਆਰ ਕਰਨ ਲਈ ਪ੍ਰੇਰਿਤ ਕਰਨ ਵਾਸਤੇ ਬਾਗਬਾਨੀ ਫਸਲਾਂ ਲਈ ਪਨੀਰੀ ਤਿਆਰ ਕਰਨ ਸਬੰਧੀ ਵਿਸ਼ੇ ਤੇ ਪੰਜ ਦਿਨਾਂ ਸਿਖਲਾਈ ਕੋਰਸ ਦਾ ਆਯੋਜਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗੀ ਡਾਇਰੈਕਟਰ (ਸਿਖਲਾਈ) ਡਾ: ਵਿਪਨ ਕੁਮਾਰ ਰਾਮਪਾਲ ਨੇ ਦੱਸਿਆ ਕਿ ਇਸ ਸਿਖਲਾਈ ਕੋਰਸ ਦਾ ਮੁੱਖ ਮੰਤਵ ਨਰਸਰੀ ਪ੍ਰਬੰਧਨ ਬਾਰੇ ਜਾਣਕਾਰੀ ਮੁਹੱਈਆ ਕਰਵਾਉਣਾ ਹੈ ਤਾਂ ਜੋ ਨੌਜਵਾਨ ਪਨੀਰੀ ਤਿਆਰ ਕਰਨ ਨੂੰ ਵਪਾਰਕ ਪੱਧਰ ਤੇ ਅਪਣਾ ਦੇ ਆਪਣਾ ਆਰਥਿਕ ਪੱਧਰ ਮਜਬੂਤ ਕਰ ਸਕਣ।

 ਇਸ ਸਿਖਲਾਈ ਕੋਰਸ ਦੌਰਾਨ ਡਾ: ਵਿਪਨ ਕੁਮਾਰ ਰਾਮਪਾਲ ਨੇ ਭਾਗ ਲੈਣ ਵਾਲੇ ਸਿਖਿਆਰਥੀਆਂ ਦਾ ਸਵਾਗਤ ਕੀਤਾ ਅਤੇ ਫਲਾਂ ਦੀ ਪਨੀਰੀ ਨੂੰ ਸਾਲ ਭਰ ਉਗਾਉਣ ਅਤੇ ਰੋਜ਼ਗਾਰ ਪੈਦਾ ਕਰਨ ਵਿੱਚ ਇਸ ਦੀ ਮਹੱਤਤਾ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਜਦੋਂ ਕਿ ਸਹਾਇਕ ਪ੍ਰੋਫੈਸਰ (ਬਾਗਬਾਨੀ) ਡਾ: ਅਰਵਿੰਦਪ੍ਰੀਤ ਕੌਰ ਨੇ ਸਿਖਿਆਰਥੀਆਂ ਨੂੰ ਫਲਦਾਰ ਬੂਟੇ ਤਿਆਰ ਕਰਨ ਸਬੰਧੀ ਵੱਖ-ਵੱਖ ਤਕਨੀਕਾਂ ਜਿਵੇਂ ਕਿ ਕਲਮਾ ਬਣਾਉਣਾ, ਪਿਉਂਦ ਕਰਨੀ, ਗੁੱਟੀ ਬਣਾਉਣਾ ਆਦਿ ਸਬੰਧੀ ਜਾਣਕਾਰੀ ਦਿੱਤੀ।

ਉਨ੍ਹਾਂ ਸਬਜ਼ੀਆਂ ਦੀ ਪਨੀਰੀ ਤਿਆਰ ਕਰਨ ਲਈ ਨਰਸਰੀ ਬੈੱਡ ਦੀ ਤਿਆਰੀ, ਬੈੱਡਾਂ ਤੋਂ ਇਲਾਵਾ ਟਰੇਆਂ ਵਿੱਚ ਸਬਜ਼ੀਆਂ ਦੀ ਪਨੀਰੀ ਤਿਆਰ ਕਰਨ ਲਈ ਮਿੱਟੀ ਦਾ ਮਿਸ਼ਰਣ ਤਿਆਰ ਕਰਨ, ਬੀਜ ਦੀ ਬਿਜਾਈ, ਪੌਦ ਦੀ ਪੁਟਾਈ ਅਤੇ ਤਿਆਰ ਪੌਦ ਨੂੰ ਖੇਤ ਵਿੱਚ ਲਗਾਉਣ ਅਤੇ ਪ੍ਰਬੰਧਨ ਬਾਰੇ ਸਿਖਲਾਈ ਦਿੱਤੀ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ