Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Education

ਆਪਣੀਆਂ ਸੇਵਾਵਾਂ ਦਾ ਦਾਇਰਾ ਵਧਾਉਣ ਸਮਾਜਿਕ ਸੰਸਥਾਵਾਂ : ਨਿਧੀ ਤਲਵਾਰ 

August 13, 2024 02:48 PM
SehajTimes

ਸਕੂਲ ਦੇ ਸਾਰੇ ਬੱਚਿਆਂ ਨੂੰ ਵੰਡੀਆਂ ਜੁਰਾਬਾਂ

 
ਪਟਿਆਲਾ : ਸਮਾਜ ਸੇਵੀ ਸੰਸਥਾਵਾਂ ਨੂੰ ਆਪਣੀਆਂ ਸੇਵਾਵਾਂ ਦਾ ਦਾਇਰਾ ਹੋਰ ਵਿਸ਼ਾਲ ਕਰਨਾ ਚਾਹੀਦਾ ਹੈ ਤਾਂ ਜੋ ਵੱਧ ਤੋਂ ਵੱਧ ਲੋੜਵੰਦ ਬੱਚੇ ਇਸ ਦਾ ਲਾਭ ਉਠਾ ਸਕਣ। ਬਿਹਤਰ ਸਿੱਖਿਆ ਅਤੇ ਸਿਹਤ ’ਤੇ ਹਰ ਕਿਸੇ ਦਾ ਮੁੱਢਲਾ ਅਧਿਕਾਰ ਹੈ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹੇ ਦੇ ਸਰਕਾਰੀ ਸਮਾਰਟ ਹਾਈ ਸਕੂਲ ਮਝਾਂਲ ਕਲਾਂ ਦੀ ਪ੍ਰਿੰਸੀਪਲ ਨਿਧੀ ਤਲਵਾਰ ਨੇ ਪ੍ਰਯੋਗ ਫਾਊਂਡੇਸ਼ਨ ਵੱਲੋਂ ਕਰਵਾਏ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਕੀਤਾ। ਵਿਸ਼ਵ ਯੁਵਾ ਦਿਵਸ ਮੌਕੇ ਕਰਵਾਏ ਗਏ ਪ੍ਰੋਗਰਾਮ ਦੌਰਾਨ ਸਮਾਜਿਕ ਸੰਸਥਾ ਪ੍ਰਯੋਗ ਫਾਊਂਡੇਸ਼ਨ ਵੱਲੋਂ ਆਉਣ ਵਾਲੇ ਸੀਜ਼ਨ ਦੇ ਮੱਦੇਨਜ਼ਰ ਸਾਰੇ ਸਕੂਲੀ ਬੱਚਿਆਂ ਨੂੰ ਜੁਰਾਬਾਂ ਅਤੇ ਸਕੂਲ ਪ੍ਰਬੰਧਕਾਂ ਨੂੰ ਤਿੰਨ ਨੋਟਿਸ ਬੋਰਡ ਪ੍ਰਦਾਨ ਕੀਤੇ ਗਏ। ਨਿਧੀ ਤਲਵਾਰ ਨੇ ਸੰਸਥਾ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਸੰਸਥਾ ਵੱਲੋਂ ਇੱਥੇ ਬੱਚਿਆਂ ਨੂੰ ਪੜ੍ਹਾਈ ਲਈ ਸਮੱਗਰੀ ਮੁਹੱਈਆ ਕਰਵਾਈ ਜਾ ਚੁੱਕੀ ਹੈ। ਨਿਧੀ ਤਲਵਾਰ ਨੇ ਕਿਹਾ ਕਿ ਜੇਕਰ ਨੌਜਵਾਨ ਮਜ਼ਬੂਤ ਹੋਵੇਗਾ ਤਾਂ ਹੀ ਮਜ਼ਬੂਤ ਸਮਾਜ ਦਾ ਨਿਰਮਾਣ ਹੋਵੇਗਾ। 
 
ਸਾਨੂੰ ਸਾਰਿਆਂ ਨੂੰ ਆਪਸੀ ਭੇਦਭਾਵ ਤੋਂ ਉੱਪਰ ਉੱਠ ਕੇ ਬੱਚਿਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕਰਨ ’ਤੇ ਜ਼ੋਰ ਦੇਣਾ ਚਾਹੀਦਾ ਹੈ। ਇਸ ਮੌਕੇ ਬੋਲਦਿਆਂ ਪ੍ਰਯੋਗ ਫਾਊਂਡੇਸ਼ਨ ਦੇ ਪ੍ਰਧਾਨ ਸੰਜੀਵ ਸ਼ਰਮਾ ਨੇ ਸਕੂਲੀ ਬੱਚਿਆਂ ਨੂੰ ਨਸ਼ਾ ਮੁਕਤ ਸਮਾਜ ਦੀ ਉਸਾਰੀ ਲਈ ਆਪਣੀ ਭੂਮਿਕਾ ਨੂੰ ਯਕੀਨੀ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਵਿਸ਼ਵ ਯੁਵਾ ਦਿਵਸ ਮੌਕੇ ਇਹ ਪ੍ਰਣ ਲੈਣਾ ਚਾਹੀਦਾ ਹੈ ਕਿ ਨੌਜਵਾਨ ਆਪਣੀ ਊਰਜਾ ਨੂੰ ਸਮਾਜ ਦੇ ਹਿੱਤ ਵਿੱਚ ਉਸਾਰੂ ਕੰਮਾਂ ਲਈ ਵਰਤਣਗੇ। ਇਸ ਮੌਕੇ ਮਹਿਲਾ ਉੱਦਮੀ ਅਤੇ ਸਮਾਜ ਸੇਵੀ ਸ਼ਿਵਾਂਗੀ ਬਾਂਸਲ ਤੋਂ ਇਲਾਵਾ ਸਕੂਲ ਦੇ ਵਾਈਸ ਪ੍ਰਿੰਸੀਪਲ ਰਾਜੀਵ ਗੁਪਤਾ, ਬਲਰਾਜ ਕੌਸ਼ਿਕ, ਵਿਕਾਸ ਸ਼ਰਮਾ, ਅਨੁਰਾਧਾ ਅਤੇ ਹੋਰ ਵੀ ਕਈ ਪਤਵੰਤੇ ਹਾਜ਼ਰ ਸਨ।

Have something to say? Post your comment

 

More in Education

ਸ਼ਿਵਮ ਢੀਂਗਰਾ ਨੇ 85% ਅੰਕਾਂ ਨਾਲ ਪ੍ਰਾਪਤ ਕੀਤਾ ਪਹਿਲਾ ਸਥਾਨ

ਅਕੇਡੀਆ ਸਕੂਲ 'ਚ ਵਿਸ਼ਵ ਧਰਤੀ ਦਿਵਸ ਮਨਾਇਆ 

ਡੀਏਵੀ ਸਕੂਲ ਦਾ ਰਿਸ਼ਵ ਬਾਂਸਲ ਬਣਿਆ ਹੈਡ ਬੁਆਏ  

ਬਲੂਵਿੰਗ ਬਡਜ਼ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਸੀਬੀਐਸਈ ਦਸਵੀਂ ਦੇ ਨਤੀਜਿਆਂ ‘ਚ ਸਾਕਸ਼ੀ ਮਿੱਤਲ ਨੇ ਮਾਰੀ ਬਾਜ਼ੀ, 95.20% ਅੰਕ ਲੈ ਕੇ ਕੀਤਾ ਮਾਪਿਆਂ ਦਾ ਨਾਮ ਰੌਸ਼ਨ

ਸ੍ਰੀ ਸੂਰਜਕੁੰਡ ਸਕੂਲ ਦੇ ਮੋਹਰੀ ਬੱਚੇ ਸਨਮਾਨਤ 

ਦਸਮੇਸ਼ ਪਬਲਿਕ ਸਕੂਲ ਦਾ 10ਵੀਂ ਜਮਾਤ ਦਾ ਸ਼ਾਨਦਾਰ ਨਤੀਜਾ

ਟੈੱਟ ਪ੍ਰੀਖਿਆ ਲਈ ਜ਼ਿਲ੍ਹੇ ਛੱਡਕੇ ਚੰਡੀਗੜ੍ਹ ਬਣਾਏ ਸੈਂਟਰਾਂ ਲਈ ਪੰਜਾਬ ਭਰ ਦੇ ਅਧਿਆਪਕਾਂ ਅੰਦਰ ਵੱਡਾ ਤਨਾਅ

ਡੀਏਵੀ ਸਕੂਲ ਸੁਨਾਮ ਦਾ ਨਤੀਜਾ ਰਿਹਾ ਸੌ ਫ਼ੀਸਦੀ 

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ