Wednesday, December 17, 2025

Malwa

ਫ਼ੋਟੋ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਦਾ ਕੰਮ ਜਾਰੀ

August 13, 2024 04:12 PM
SehajTimes

ਪਟਿਆਲਾ : ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਫ਼ੋਟੋ ਵੋਟਰ ਸੂਚੀਆਂ ਦੀ ਸਪੈਸ਼ਲ ਸਮਰੀ ਰਵੀਜਨ ਯੋਗਤਾ ਮਿਤੀ 01.01.2025 ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ ਜਿਸ ਦੇ ਸਬੰਧ ਵਿੱਚ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਪ੍ਰੀ ਰਵੀਜਨ ਅਤੇ ਰਵੀਜਨ ਦੌਰਾਨ ਕੀਤੀਆਂ ਜਾਣ ਵਾਲੀਆ ਗਤੀਵਿਧੀਆਂ ਸਬੰਧੀ ਸ਼ੈਡਿਊਲ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆ ਹਦਾਇਤਾਂ ਅਨੁਸਾਰ ਇਸ ਸਮੇਂ ਵੋਟਰ ਸੂਚੀਆਂ ਦੀ ਲਗਾਤਾਰ ਸੁਧਾਈ ਦਾ ਕੰਮ ਚੱਲ ਰਿਹਾ ਹੈ, ਜਿਸ ਅਧੀਨ ਬਿਨੈਕਾਰਾਂ ਪਾਸੋਂ ਫਾਰਮ ਨੰ 6, 6ਏ, 7, 8 ਆਨਲਾਈਨ ਅਤੇ ਆਫ਼ਲਾਈਨ ਪ੍ਰਾਪਤ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਬੀ.ਐਲ.ਓਜ. ਵੱਲੋਂ ਅਲਾਟ ਪੋਲਿੰਗ ਬੂਥ ਦੀ ਮਿਤੀ 20.08.2024 ਤੋਂ 20.09.2024 ਤੱਕ ਘਰ ਘਰ ਜਾ ਕੇ ਵੈਰੀਫਿਕੇਸ਼ਨ ਕੀਤੀ ਜਾਵੇਗੀ। ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲਗਾਤਾਰ ਸੁਧਾਈ ਦੇ ਚੱਲ ਰਹੇ ਪ੍ਰੋਗਰਾਮ ਵਿੱਚ ਪ੍ਰਾਪਤ ਹੋਏ ਫਾਰਮਾਂ ਦਾ ਨਿਪਟਾਰਾ ਮਿਤੀ 15.10.2024 ਤੱਕ ਕੀਤਾ ਜਾਣਾ ਹੈ। ਵੋਟਰ ਸੂਚੀਆਂ ਦੀ ਸਪੈਸ਼ਲ ਸਮਰੀ ਰਵੀਜਨ ਯੋਗਤਾ ਮਿਤੀ 01.01.2025 ਦੀ ਪ੍ਰੀ ਰਵੀਜਨ ਐਕਟੀਵਿਟੀ ਵਿੱਚ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਕੀਤੀ ਜਾ ਰਹੀ ਹੈ ਜਿਸ ਦੀ ਤਜਵੀਜ਼ ਮੁੱਖ ਚੋਣ ਅਫ਼ਸਰ, ਪੰਜਾਬ ਰਾਹੀਂ ਭਾਰਤ ਚੋਣ ਕਮਿਸ਼ਨ ਨੂੰ ਪ੍ਰਵਾਨਗੀ ਲਈ ਭੇਜੀ ਜਾਵੇਗੀ।
  ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮਿਤੀ 29.10.2024 ਨੂੰ ਏਕੀਕ੍ਰਿਤ ਡਰਾਫਟ ਵੋਟਰ ਸੂਚੀ ਦੀ ਮੁਢਲੀ ਪ੍ਰਕਾਸ਼ਨਾਂ ਕੀਤੀ ਜਾਣੀ ਹੈ ਅਤੇ ਮਿਤੀ 29.10.2024 ਤੋਂ ਮਿਤੀ 28.11.2024 ਤੱਕ ਆਮ ਜਨਤਾ ਤੋਂ ਦਾਵੇ ਤੇ ਏਤਰਾਜ ਪ੍ਰਾਪਤ ਕੀਤੇ ਜਾਣੇ ਹਨ। ਮੁੱਖ ਚੋਣ ਅਫ਼ਸਰ, ਪੰਜਾਬ ਜੀ ਵੱਲੋਂ ਮਿਤੀ 09.11.2024, 23.11.2024 ਦਿਨ ਸ਼ਨੀਵਾਰ ਅਤੇ ਮਿਤੀ 10.11.2024, 24.11.2024 ਦਿਨ ਐਤਵਾਰ ਨੂੰ ਸਮੂਹ ਪੋਲਿੰਗ ਬੂਥਾਂ ਤੇ ਸਪੈਸ਼ਲ ਕੈਂਪ ਜਾਣਗੇ ਜਿਸ ਵਿੱਚ ਆਮ ਜਨਤਾ ਪਾਸੋਂ ਫਾਰਮ ਨੰ 6, 6ਏ, 7, 8 ਪ੍ਰਾਪਤ ਕੀਤੇ ਜਾਣਗੇ। ਆਮ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬੀ ਵੱਲੋਂ ਜਾਰੀ ਉਕਤ ਪ੍ਰੋਗਰਾਮ ਅਨੁਸਾਰ ਵੋਟਰ ਸੂਚੀ ਦੀ ਸੁਧਾਈ ਦੇ ਕੰਮ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਇਆ ਜਾਵੇ ਅਤੇ ਆਪਣੀ ਨਵੀਂ ਵੋਟ ਰਜਿਸਟਰੇਸ਼ਨ ਲਈ ਫਾਰਮ ਨੰ. 6, ਵੋਟ ਦੀ ਕਟੋਤੀ ਲਈ ਫਾਰਮ ਨੰ.7 ਅਤੇ ਵੋਟਰ ਸੂਚੀ ਵਿੱਚ ਦਰਜ ਵੇਰਵਿਆਂ ਦੀ ਸੋਧ ਲਈ ਫਾਰਮ ਨੰ.8 ਵਿੱਚ ਅਪਲਾਈ ਕੀਤਾ ਜਾਵੇ ਤਾਂ ਜੋ ਇਕ ਸਾਫ਼ ਸੁਥਰੀ ਅਤੇ ਦੋਸ਼ ਰਹਿਤ ਵੋਟਰ ਸੂਚੀ ਤਿਆਰ ਕੀਤੀ ਜਾ ਸਕੇ।

Have something to say? Post your comment

 

More in Malwa

ਵਿਧਾਇਕ ਭਾਰਜ ਦੇ ਜੱਦੀ ਪਿੰਡ ਤੋਂ 'ਆਪ' ਉਮੀਦਵਾਰ ਚੋਣ ਹਾਰ ਗਿਆ

ਨੌਜਵਾਨਾਂ ਨੇ ਫੜਿਆ ਅਕਾਲੀ ਦਲ ਦਾ ਪੱਲਾ ਕਿਹਾ "ਆਪ" ਵਾਅਦਿਆਂ ਤੇ ਨਹੀਂ ਉਤਰੀ ਖ਼ਰੀ 

ਅਕਾਲੀ ਆਗੂ ਵਿਨਰਜੀਤ ਗੋਲਡੀ ਨੇ ਘੇਰੀ 'ਆਪ' ਸਰਕਾਰ 

ਸਾਈਕਲਿਸਟ ਮਨਮੋਹਨ ਸਿੰਘ ਦਾ ਕੀਤਾ ਸਨਮਾਨ

ਬਾਜਵਾ ਪਰਵਾਰ ਨੇ ਅਕਾਲਗੜ੍ਹ 'ਚ ਪਾਈਆਂ ਵੋਟਾਂ 

ਪਰਮਿੰਦਰ ਢੀਂਡਸਾ ਨੇ ਜੱਦੀ ਪਿੰਡ ਉਭਾਵਾਲ 'ਚ ਪਾਈ ਵੋਟ 

ਪੈਨਸ਼ਨਰ ਦਿਹਾੜੇ ਦੀਆਂ ਤਿਆਰੀਆਂ ਨੂੰ ਲੈਕੇ ਕੀਤੀ ਚਰਚਾ 

ਮਾਲੇਰਕੋਟਲਾ ਹਲਕਾ ਦੇ ਬਲਾਕ ਸੰਮਤੀ ਤੇ ਜ਼ਿਲਾ ਪ੍ਰੀਸ਼ਦ ਚੋਣਾਂ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰੀ ਬਹੁਮਤ ਜਿੱਤ ਪ੍ਰਾਪਤ ਕਰਨਗੇ : ਤਰਸੇਮ ਕਲਿਆਣ

ਚੋਣ ਅਮਲਾ ਚੋਣ ਸਮਗਰੀ ਲੈਕੇ ਪੋਲਿੰਗ ਬੂਥਾਂ ਲਈ ਰਵਾਨਾ 

ਸ਼ਰਾਬ ਦੇ ਠੇਕੇ 13 ਅਤੇ 14 ਦਸੰਬਰ ਦੀ ਦਰਮਿਆਨੀ ਰਾਤ ਤੋਂ 15 ਦਸੰਬਰ ਤੱਕ ਬੰਦ ਰੱਖਣ ਦੇ ਹੁਕਮ